ਰੂਪਨਗਰ, 12 ਅਕਤੂਬਰ (ਗੁਰਸ਼ਰਨ ਸਿੰਘ ਗੁਲਸ਼ਨ)- ਸ਼੍ਰੀਮਤੀ ਗੁਰਨੀਤ ਤੇਜ ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਆਦਿ ਲੈ ਕੇ ਆਉਂਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਂਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਦੇ ਹੁਕਮ ਇਸ ਲਈ ਜਾਰੀ ਕੀਤੇ ਗਏ ਹਨ ਕਿਉਂਕਿ ਜ਼ਿਲ੍ਹਾ ਰੂਪਨਗਰ ਵਿੱਚ ਕਾਫ਼ੀ ਗਿਣਤੀ ਵਿੱਚ ਮੈਰਿਜ ਪੈਲਸ ਚੱਲ ਰਹੇ ਹਨ। ਇਹਨਾਂ ਮੈਰਿਜ ਪੈਲਸਾਂ ਵਿੱਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇੱਕ ਜਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ’ਤੇ ਰੋਕ ਲਗਾਈ ਜਾਣੀ ਅਤੀ ਜ਼ਰੂਰੀ ਹੈ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 11 ਦਸੰਬਰ 2017 ਤੱਕ ਲਾਗੂ ਰਹਿਣਗੇ।
ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿਖੇ ਹਥਿਆਰ ਲੈ ਕੇ ਆਉਂਣ ’ਤੇ ਪਾਬੰਦੀ ਦੇ ਹੁਕਮ ਜਾਰੀ



