ਵਧੀਕ ਡਿਪਟੀ ਕਮਿਸ਼ਨਰ ਤੇ ਉਪ ਮੰਡਲ ਮੈਜਿਸਟਰੇਟਾਂ ਵਲੋਂ ਵੀ 15 ਦੇ ਕਰੀਬ ਦਾਣਾ ਮੰਡੀਆਂ ਦਾ ਦੌਰਾ
ਜਲੰਧਰ – ਜਲੰਧਰ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਆਪਣੀ ਅਨੁਮਾਨ ਟੀਚੇ ਦੇ 50 ਫ਼ੀਸਦੀ ਦੇ ਕਰੀਬ ਪਹੁੰਚ ਚੁੱਕੀ ਹੈ ਅਤੇ ਇਸੇ ਦੇ ਮੱਦੇ ਨਜ਼ਰ ਜਲੰਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਨੂਰਮਹਿਲ ਅਤੇ ਫ਼ਿਲੌਰ ਦਾਣਾ ਮੰਡੀਆਂ ਦਾ ਦੌਰਾ ਕਰਕੇ ਉਥੇ ਖਰੀਦ ਪ੍ਰਬੰਧਾ ਦਾ ਜ਼ਾਇਜਾ ਲਿਆ।ਇਸ ਮੌਕੇ ਤੇ ਉਪ ਮੰਡਲ ਮੈਜਿਸਟਰੇਟ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਦੇ ਨਾਲ ਡਿਪਟੀ ਕਮਿਸ਼ਨਰ ਨੇ ਇਨ੍ਹਾ ਦੋਵਾਂ ਮੰਡੀਆਂ ਦੇ ਦੌਰੇ ਦੌਰਾਨ ਉਥੇ ਚੱਲਣ ਰਹੇ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਪ੍ਰਬੰਧਾ ਦਾ ਜ਼ਾਇਜਾ ਲਿਆ। ਸ੍ਰੀ ਸ਼ਰਮਾ ਨੇ ਉਥੇ ਮੌਜੂਦ ਅਧਿਕਾਰੀਆਂ/ਕਰਮਚਾਰੀਆਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਖਰੀਦ ਪ੍ਰਕੀਰਿਆ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜਾਇਆ ਜਾਵੇ ਤਾਂ ਜੋ ਇਹ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਧਿਕਾਰੀ/ਕਰਮਚਾਰੀ ਇਹ ਯਕੀਨੀ ਬਣਾਉਣ ਕਿ ਕਿਸਾਨਾ ਨੂੰ ਖਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਯਕੀਨ ਦਵ੍ਯਾਿੲਆ ਕਿ ਸੂਬਾ ਸਰਕਾਰ ਕਿਸਾਨਾ ਦੀਆਂ ਜੀਣਸਾ ਦੀ ਖਰੀਦ ਅਤੇ ਚੁਕਾਈ ਸੁਚੱਜੇ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। ਇਸ ਮੌਕੇ ਕਿਸਾਨਾ ਨੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੀ ਖਰੀਦ ਦੇ ਕੀਤੇ ਗਏ ਪ੍ਰਬੰਧਾ ਦੀ ਸ਼ਲਾਘਾ ਕੀਤੀ। ਨਾਲ ਹੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਵਲੋਂ ਨਿੱਜੀ ਤੌਰ ਤੇ ਰੂਚੀ ਲੈ ਕੇ ਕੀਤੇ ਪ੍ਰਬੰਧਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਕਿਸਾਨਾ ਨੂੰ ਆਪਣੇ ਜੀਣਸ ਵੇਚਣ ਵਿਚ ਕੋਈ ਮੁਸ਼ਕਲ ਨਹੀਂ ਆਈ। ਇਸੇ ਤਰ੍ਹਾਂ ਹੀ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾ ਤੇ ਵਧੀਕ ਡਿਪਟੀ ਕਮਿਸ਼ਨਰ ਡਾ.ਭੁਪਿੰਦਰਪਾਲ ਸਿੰਘ ਅਤੇ ਸ੍ਰੀ ਜਸਬੀਰ ਸਿੰਘ ਵਲੋਂ ਕਰਤਾਰਪੁਰ, ਭੋਗਪੁਰ, ਕੰਗ ਖੁਰਦ, ਲੱਧਰਾ, ਮਲਸੀਆਂ, ਨਕੋਦਰ, ਪ੍ਰਤਾਪ ਪੁਰਾ ਅਤੇ ਹੋਰ ਦਾਣਾ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸੇ ਤਰ੍ਹਾਂ ਹੀ ਉਪ ਮੰਡਲ ਮੈਜਿਸਟਰੇਟ ਸ੍ਰੀਮਤੀ ਅੰਮ੍ਰਿਤ ਸਿੰਘ ,ਸ੍ਰ ਵਰਿੰਦਰਪਾਲ ਸਿੰਘ ਬਾਜਵਾ , ਸ੍ਰੀਮਤੀ ਨਵਨੀਤ ਕੌਰ ਬਲ ਅਤੇ ਸ੍ਰੀ ਰਾਜੀਵ ਵਰਮਾ ਵਲੋਂ ਵੀ ਲੋਹੀਆਂ, ਕੰਗਖੁਰਦ, ਤਹਿੰਗ, ਨਕੋਦਰ , ਆਦਮਪੁਰ, ਮਹਿਤਪੁਰ, ਮਨਸੂਰ ਪੁਰ, ਸੰਘੋਵਾਲ ਬਘੇਲਾ ਅਤੇ ਹੋਰ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਪ੍ਰਬੰਧਾ ਦਾ ਜ਼ਾਇਜ ਲਿਆ। ਇਸੇ ਤਰ੍ਰਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ¦ਧਰ ਜ਼ਿਲ੍ਹੇ ਵਿਚ ਕਰੀਬ 10ਲੱਖ ਮੀਟਰਕ ਟਨ ਝੋਨੇ ਦੀ ਆਮਦ ਦੀ ਉਮੀਦ ਹੈ। ਜਿਸ ਵਿਚੋਂ 5 ਲੱਖ 16 ਹਜ਼ਾਰ 976 ਮੀਟਰਕ ਟਨ ਝੋਨਾ ਮੰਡੀਆਂ ਵਿਚ ਆ ਚੁੱਕਿਆ ਹੈ ਜਿਸ ਵਿਚੋਂ 504367 ਮੀਟਰ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਕਿਸਾਨਾ ਨੂੰ 628.58 ਕਰੋੜ ਰੁਪਏ ਦੀ ਆਦਾਇਗੀ ਕੀਤੀ ਜਾ ਚੁੱਕੀ ਹੈ ਅਤੇ 19 ਅਕਤੂਬਰ ਤੱਕ 95 ਫ਼ੀਸਦੀ ਖਰੀਦੇ ਗਏ ਝੋਨੇ ਦੀ ਚੁਕਾਈ ਹੋ ਚੁੱਕੀ ਹੈ।



