ਰਾਂਚੀ, 16 ਦਸੰਬਰ (ਪੀ. ਟੀ.ਬਿਊਰੋ)- ਚਾਰਾ ਘੋਟਾਲਾ ਮਾਮਲੇ ‘ਚ ਸੁਪਰੀਮ ਕੋਰਟ ਤੋਂ ਜਮਾਨਤ ਮਿਲਣ ਤੋਂ ਬਾਅਦ ਰਾਸ਼ਟਰੀ ਜਨਤਾ ਦਲ (ਆਰ. ਜੇ. ਡੀ.) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਸੋਮਵਾਰ ਨੂੰ ਰਾਂਚੀ ਦੀ ਬਿਰਸਾ ਮੁੰਡਾ ਜੇਲ੍ਹ ‘ਚੋਂ ਰਿਹਾਅ ਹੋ ਗਏ। ਜੇਲ੍ਹ ‘ਚੋਂ ਬਾਹਰ ਆਉਣ ਤੋਂ ਬਾਅਦ ਲਾਲੂ ਨੇ ਕਿਹਾ ਕਿ ਮੈਨੂੰ ਹਮੇਸ਼ਾ ਤੋਂ ਹੀ ਆਪਣੇ ਦੇਸ਼ ਦੀ ਨਿਆ ਪ੍ਰਣਾਲੀ ‘ਤੇ ਭਰੋਸਾ ਸੀ। ਲਾਲੂ ਯਾਦਵ ਨੂੰ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਜਮਾਨਤ ਦਿੱਤੀ ਸੀ।