ਚੰਡੀਗੜ੍ਹ, 22 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਰਾਜ ਵਿੱਚ ਅੱਜ ਸਰਕਾਰੀ ਏਜੰਸੀਆਂ ਅਤੇ ਮਿੱਲ ਮਾਲਕਾਂ ਵਲੋਂ ਸ਼ਾਮ ਤੱਕ ਕੁੱਲ 7717776 ਟਨ ਝੋਨੇ ਦੀ ਖਰੀਦ ਕੀਤੀ ਗਈ। ਇਸ ਵਿੱਚ 22 ਅਕਤੂਬਰ ਦੇ ਦਿਨ ਕੀਤੀ ਗਈ 624874 ਟਨ ਝੋਨੇ ਦੀ ਖਰੀਦ ਵੀ ਸ਼ਾਮਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਹੋਈ 7717776 ਟਨ ਝੋਨੇ ਦੀ ਖਰੀਦ ਵਿੱਚੋਂ ਸਰਕਾਰੀ ਏਜੰਸੀਆਂ ਨੇ 7524288 ਟਨ ਝੋਨੇ (97.5 ਫੀਸਦੀ) ਜਦਕਿ ਮਿਲ ਮਾਲਕਾਂ ਨੇ 193488 ਟਨ (2.5 ਫੀਸਦੀ) ਝੋਨੇ ਦੀ ਖਰੀਦ ਕੀਤੀ ਗਈ।



