ਮਾਨਸਾ, 25 ਅਕਤੂਬਰ (ਵਕੀਲ ਬਾਂਸਲ)-ਐਸ.ਐਸ.ਪੀ. ਸ਼੍ਰੀ ਪਰਮਬੀਰ ਸਿੰਘ ਪਰਮਾਰ ਨੇ ਦੱਸਿਆ ਕਿ 1 ਨਵੰਬਰ ਨੂੰ ਸਵੇਰੇ 11 ਵਜੇ ਗਊਸ਼ਾਲਾ ਭਵਨ ਵਿਖੇ ਸਮਾਜਿਕ ਸਾਰੋਕਾਰ ਅਤੇ ਪੁਲਿਸ ਸਾਂਝ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਰਾਹੀਂ ਲੋਕਾਂ ਨੂੰ ਸਾਂਝ ਕੇਂਦਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ’ਚ ਸ਼ਾਮਲ ਹੋਣ ਲਈ ਸਾਰਿਆਂ ਨੂੰ ਖੁੱਲ੍ਹਾ ਸੱਦਾ ਹੈ ਅਤੇ ਜੇਕਰ ਕੋਈ ਆਪਣੀ ਕਲਾਂ ਜਿਵੇ ਨਾਟਕ, ਸਕਿੱਟ ਆਦਿਕੋਈ ਪ੍ਰੋਗਰਾਮ ਕਰਨਾ ਚਾਹੁੰਦਾ ਹੈ ਤਾਂ ਉਹ ਸਾਂਝ ਕੇਦਰਾਂ ਦੇ ਇੰਚਾਰਜ ਨਾਲ ਤਾਲਮੇਲ ਕਰ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਇਸ ਪ੍ਰੋਗਰਾਮ ਵਿੱਚ ਵੱਧ ਤੋ ਵੱਧ ਪਹੁੰਚਣ ਦੀ ਅਪੀਲ ਕੀਤੀ।ਸਾਂਝ ਕੇਂਦਰਾਂ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਸ਼੍ਰੀ ਪਰਮਬੀਰ ਸਿੰਘ ਪਰਮਾਰ ਨੇ ਦੱਸਿਆ ਕਿ ਜ਼ਿਲ੍ਹੇ ਲਈ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਪਾਸਪੋਰਟ ਸਬੰਧੀ ਸੇਵਾ ਮੁਹੱਈਆ ਕਰਵਾਉਣ ’ਚ ਸਾਂਝ ਕੇਂਦਰ ਮਾਨਸਾ ਨੂੰ ਸੂਬੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਸਾਂਝ ਕੇਂਦਰ ਆਮ ਜਨਤਾ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਪੁਲਿਸ ਵਿਭਾਗ ਨਾਲ ਸਬੰਧਤ ਸੇਵਾਵਾਂ ਇਕ ਛੱਤ ਹੇਠ ਆਸਾਨ ਪ੍ਰਣਾਲੀ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਹੀਨਾ ਸਤੰਬਰ ਦੌਰਾਨ ਜ਼ਿਲ੍ਹੇ ਵਿਚ ਖੋਲ੍ਹੇ ਗਏ ਸਾਂਝ ਕੇਂਦਰਾਂ ਤੋਂ 4028 ਵਿਅਕਤੀਆਂ ਨੇ ਸੇਵਾਵਾਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਆਧੁਨਿਕ ਸਹੂਲਤਾਂ ਅਤੇ ਕੰਪਿਊਟਰਾਈਜ਼ਡ ਪ੍ਰਣਾਲੀ ਨਾਲ ਲੈਸ ਇਹਨਾਂ ਸਾਂਝ ਕੇਂਦਰਾਂ ਵਿਖੇ ਪੰਜਾਬ ਸੇਵਾ ਅਧਿਕਾਰ ਐਕਟ 2011 ਅਧੀਨ ਪੁਲਿਸ ਵਿਭਾਗ ਨਾਲ ਸਬੰਧਤ ਸੇਵਾਵਾਂ ਇਕ ਛੱਤ ਹੇਠ ਸੌਖੀ ਪ੍ਰਣਾਲੀ ਰਾਹੀਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ। ਐਸ.ਐਸ.ਪੀ. ਸ਼੍ਰੀ ਪਰਮਾਰ ਨੇ ਦੱਸਿਆ ਕਿ ਸਤੰਬਰ ਮਹੀਨੇ ਦੌਰਾਨ ਅਸਲੇ ਲਾਇਸੰਸ ਨੂੰ ਨਵਿਆਉਣ ਸਬੰਧੀ ਪੜਤਾਲ ਦੇ 234, ਅਸਲੇ ਦੇ ਵਾਧੇ-ਘਾਟੇ ਲਈ 28 ਦਰਖ਼ਾਸਤਾਂ, ਬਾਹਰਲੇ ਦੇਸ਼ਾਂ ਤੋਂ ਆਏ ਵਿਅਕਤੀਆਂ ਦੇ ਆਉਣ ਅਤੇ ਜਾਣ ਦੀ ਰਜਿਸਟ੍ਰੇਸ਼ਨ ਸਬੰਧੀ 01, ਵਿਦੇਸ਼ੀਆਂ ਦੇ ਰਹਿਣ ਵਿੱਚ ਵਾਧੇ ਸਬੰਧੀ 1, ਐਫ.ਆਈ.ਆਰ ਤੇ ਡੀ.ਡੀ.ਆਰ. ਸਬੰਧੀ 1216, ਕਿਰਾਏਦਾਰਾਂ ਅਤੇ ਨੌਕਰਾਂ ਦੇ ਚਾਲ-ਚਲਣ ਸਬੰਧੀ 15, ਗੱਡੀਆਂ ਦੇ ਇਤਰਾਜਹੀਣਤਾ ਸਰਟੀਫਿਕੇਟ ਸਬੰਧੀ 207 ਅਤੇ ਸਰਵਿਸ ਵੈਰੀਫਿਕੇਸ਼ਨ ਸਬੰਧੀ ਪ੍ਰਾਪਤ ਹੋਈਆਂ 81 ਦਰਖਾਸਤਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ ਸੀਮਾ ਅੰਦਰ ਕੀਤਾ ਜਾ ਚੁੱਕਾ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਚਾਲ-ਚਲਣ ਤਸਦੀਕ ਕਰਨ ਸਬੰਧੀ 233, ਪਾਸਪੋਰਟ ਵੈਰੀਫਿਕੇਸ਼ਨ ਸਬੰਧੀ 917, ਨਵੇਂ ਅਸਲਾ ਲਾਇਸੰਸ ਦੀ ਤਸਦੀਕ ਲਈ 09, ਸ਼ਿਕਾਇਤਾਂ ਦੀ ਪੜਤਾਲ ਸਬੰਧੀ 492, ਸ਼ਿਕਾਇਤਾਂ ਸਬੰਧੀ ਕੀਤੀ ਗਈ ਕਾਰਵਾਈ ਦੀ ਸੂਚਨਾ ਦੇਣ ਸਬੰਧੀ 545 ਅਤੇ ਪਾਸਪੋਰਟ ਨਾਲ ਸਬੰਧਿਤ ਹੋਰ ਸੇਵਾਵਾਂ ਸਬੰਧੀ ਕੁੱਲ 34, ਲਾਊਂਡ ਸਪੀਕਰ ਦੀ ਐਨ.ਓ.ਸੀ. ਸਬੰਧੀ 5 ਅਤੇ ਮੇਲੇ, ਪ੍ਰਦਰਸ਼ਨੀਆਂ ਤੇ ਖੇਡ ਗਤੀਵਿਧੀਆਂ ਸਬੰਧੀ 3, ਚੋਰੀ ਹੋਏ ਵਾਹਨਾਂ ਦੇ ਅਣਸੁਲਝੇ ਕੇਸ਼ਾਂ ਦੀ ਕਾਪੀ ਸਬੰਧੀ 1 ਅਤੇ ਅਸਲਾ ਡੀਲਰਾਂ ਦੇ ਲਾਇਸੰਸ ਜਾਰੀ ਕਰਨ ਜਾਂ ਨਵਿਆਉਣ ਸਬੰਧੀ 6 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ।
1 ਨਵੰਬਰ ਨੂੰ ਗਊਸ਼ਾਲਾ ਭਵਨ ਵਿਖੇ ਕਰਵਾਇਆ ਜਾਵੇਗਾ ਸਮਾਜਿਕ ਸਰੋਕਾਰ ਅਤੇ ਪੁਲਿਸ ਸਾਂਝ ਸਮਾਗਮ : ਐਸ.ਐਸ.ਪੀ.



