Skip to content
Independent perspectives. Global stories.
BREAKING

668 ਅਧਿਆਪਕਾਂ ਨੂੰ ਜੇ ਬੀ ਟੀ/ਈ ਟੀ ਟੀ ਤੋਂ ਮਾਸਟਰ ਕਾਡਰ ਵਜੋਂ ਪਦਉਨਤ ਕੀਤਾ

Share this story

ਚੰਡੀਗੜ੍ਹ, 27 ਅਕਤੂਬਰ- ਸਿੱਖਿਆ ਵਿਭਾਗ ਪੰਜਾਬ ਨੇ ਅੱਜ 668 ਜੇ.ਬੀ.ਟੀ./ਈ.ਟੀ.ਟੀ. ਦੀ ਅਧਿਆਪਕਾਂ ਦੀ ਮਾਸਟਰ ਕਾਡਰ ਵਜੋਂ ਪਦਉਨਤੀ ਕੀਤੀ ਹੈ। ਡੀ.ਪੀ.ਆਈ (ਸੈਕੰਡਰੀ ਸਿਖਿਆ) ਸ੍ਰੀ ਪਰਮਜੀਤ ਸਿੰਘ ਨੇ ਖੁਲਾਸਾ ਕੀਤਾ ਕਿ ਇਹ ਰਾਜ ਵਿਚ ਸਿੱਖਿਆ ਦੇ ਪਧਰ ਨੂੰ ਉੱਚਾ ਚੁਕਣ ਲਈ ਮਹਤਵਪੂਰਨ ਕਦਮ ਹੈ ਜੋ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਸੋਚ ਅਤੇ ਸਿਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀਆਂ ਹਦਾਇਤਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਅਧਿਆਪਕਾਂ ਨੂੰ ਪਦਉਨਤੀ ਉਪਰੰਤ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਹਨ। ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸਾਰੇ ਤਰਕੀ ਪਾਉਣ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿਤੀ ਅਤੇ ਉਨ੍ਹਾਂ ਨੂੰ ਇਮਨਦਾਰੀ ਤੇ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਆ ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਵੱਧ ਪਹਿਲ ਦੇ ਰਹੀ ਹੈ। ਨਵੇਂ ਅਧਿਆਪਕਾਂ ਦੀ ਜਿੱਥੇ ਭਰਤੀ ਕੀਤੀ ਜਾ ਰਹੀ ਹੈ ਉਥੇ ਅਧਿਆਪਕਾਂ ਦੀਆਂ ਪਦਉਨਤੀਆਂ ਵੀ ਤੇਜ਼ੀ ਨਾਲ ਕੀਤੀਆਂ ਜਾ ਰਹੀਆਂ ਹਨ। ਪਦਉਨਤੀਆਂ ਵਾਲੇ ਅਧਿਆਪਕਾਂ ਬਾਰੇ ਜਾਣਕਾਰੀ ਦਿੰਦਿਆਂ ਡੀ.ਪੀ.ਆਈ. ਸ੍ਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਤਰੱਕੀ ਹਾਸਲ ਕਰਨ ਵਾਲੇ ਅਧਿਆਪਕਾਂ ਵਿੱਚ 547 ਸਾਇੰਸ, 49 ਹਿਸਾਬ, 64 ਡੀ.ਪੀ.ਈ., 3 ਖੇਤੀਬਾੜੀ ਅਤੇ 5 ਸੰਸਕ੍ਰਿਤ ਵਿਸ਼ੇ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਸਾਰੇ ਅਧਿਆਪਕ 3 ਨਵੰਬਰ ਨੂੰ ਸਬੰਧਤ ਡੀ.ਈ.ਓ. ਦਫਤਰ ਵਿਚ ਹਾਜ਼ਰੀ ਦੇਣਗੇ ਅਤੇ ਫਿਰ ਉਨ੍ਹਾਂ ਨੂੰ ਮੈਰਿਟ ਦੇ ਆਧਾਰ ’ਤੇ ਸਟੇਸ਼ਨ ਦਿੱਤੇ ਜਾਣਗੇ।

WRITTEN BY