ਜਲੰਧਰ, 28 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਆਦਮਪੁਰ ਤੋਂ ਦਿਲੀ ਲਈ ਇਕ ਦਸੰਬਰ ਤੋਂ ਸਪਾਈਸ ਜੈਟ ਪਹਿਲੀ ਉਡਾਣ ਭਰਨ ਜਾ ਰਹੀ ਹੈ।ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਡਾਣ ਲਈ ਟਿਕਟ ਦੀ ਬੁਕਿੰਗ ਇਕ ਨਵੰਬਰ ਤੋਂ ਸ਼ੁਰੂ ਹੋ ਜਾਵੇਗੀ।ਸਾਂਪਲਾ ਦੇ ਮੁਤਾਬਿਕ ਉਨ੍ਹਾਂ ਨੂੰ ਇਸ ਗਲ ਦੀ ਜਾਣਕਾਰੀ ਖ਼ੁਦ ਕੇਂਦਰੀ ਰਾਜ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੰਤ ਸਿਨ੍ਹਾ ਨੇ ਦਿਤੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਦੀ ਸੇਵਾ ਲਈ ਉਹ ਹਮੇਸ਼ਾ ਤਿਆਰ ਰਹਿਣਗੇ ਅਤੇ ਉਨ੍ਹਾਂ ਨੇ ਲੋਕਾਂ ਦੇ ਨਾਲ ਜਿਹੜਾ ਵਾਅਦਾ ਕੀਤਾ ਸੀ ਉਹ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਪੂਰਾ ਹੋ ਗਿਆ ਹੈ।
ਹੁਣ ਜਹਾਜ਼ ’ਚ ਜਾਓ ਜਲੰਧਰੋਂ ਦਿੱਲੀ



