Skip to content
Independent perspectives. Global stories.
BREAKING

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਖੇਤਰੀ ਯੁਵਕ ਮੇਲੇ ਦੌਰਾਨ ਖ਼ਾਲਸਾ ਕਾਲਜ ਪਟਿਆਲਾ ਰਿਹਾ ਓਵਰਆਲ ਚੈਂਪੀਅਨ

Share this story

ਪਟਿਆਲਾ, 30 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-ਖ਼ਾਲਸਾ ਕਾਲਜ ਪਟਿਆਲਾ ਵਾਸਤੇ ਇਹ ਬਹੁਤ ਹੀ ਫ਼ਖਰ ਵਾਲੀ ਗੱਲ ਹੈ ਕਿ 26 ਤੋਂ 28 ਅਕਤੂਬਰ 2’17 ਤੱਕ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਅੰਤਰ ਖੇਤਰੀ ਯੁਵਕ ਮੇਲੇ ਦੌਰਾਨ ਖ਼ਾਲਸਾ ਕਾਲਜ ਓਵਰਆਲ ਚੈਂਪੀਅਨ ਰਿਹਾ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਕਾਲਜ ਦੇ ਪ੍ਰਿੰਸੀਪਲ, ਜੇਤੂ ਵਿਦਿਆਰਥੀ, ਵਿਦਿਆਰਥੀਆਂ ਦੇ ਮਾਪੇ ਅਤੇ ਜੇਤੂ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਵਾਲੇ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੰਦੇ ਹੋਏ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਕਿਹਾ ਵੱਖ ਵੱਖ ਤਰ੍ਹਾਂ ਦੀਆਂ ਵੰਨਗੀਆਂ ਜਿਥੇ ਸਾਨੂੰ ਆਪਣੇ ਸਭਿਆਚਾਰ ਨਾਲ ਜੋੜਦੀਆਂ ਹਨ ਉਥੇ ਇਹ ਅਜੌਕੇ ਸਮੇਂ ਦੇ ਜੀਵਣ ਵਿਚ ਸਾਂਝ ਪੈਦਾ ਕਰਦੀਆਂ ਹਨ ਅਤੇ ਵਿਦਿਆਰਥੀਆਂ ਦੀ ਪ੍ਰਤਿਭਾ ਨਿਖਾਰ ਕੇ ਉਨ੍ਹਾਂ ਦੀ ਸਖਸ਼ੀਅਤ ਦਾ ਬਹੁ-ਪੱਖੀ ਵਿਕਾਸ ਵੀ ਕਰਦੀਆਂ ਹਨ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖ਼ਾਲਸਾ ਕਾਲਜ ਪਟਿਆਲਾ ਅੰਤਰ ਖੇਤਰੀ ਯੁਵਕ ਮੇਲੇ ਵਿੱਚ ਓਵਰਆਲ ਚੈਪੀਅਨ ਬਣਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ 278 ਕਾਲਜਾਂ, ਯੂਨੀਵਰਸਿਟੀ ਕੈਂਪਸ ਅਤੇ ਨੇਬਰਹੁੱਡ ਕੈਂਪਸ ਵਿਚੋਂ ਸਰਵੋਤਮ ਕਾਲਜ ਬਣਨ ਦਾ ਮਾਣ ਹਾਸਿਲ ਕੀਤਾ ਹੈ ਅਤੇ ਕਾਲਜ ਦੀ ਸਥਾਪਤੀ ਤੋਂ ਲੈ ਕੇ ਹੁਣ ਤੱਕ ਇਹ ਮਾਣ ਪਹਿਲੀ ਵਾਰ ਕਾਲਜ ਦੇ ਇਤਿਹਾਸ ਵਿਚ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਤਿਆਰੀ ਕਰਵਾਉਣ ਵਾਲੇ ਅਧਿਆਪਕ ਸਾਹਿਬਾਨ ਨੂੰ ਮੁਬਾਰਕਬਾਦ ਦਿੰਦਿਆਂ ਹੋਇਆ ਕਿਹਾ ਕਿ ਕਾਲਜ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਅਤੇ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਉਨ੍ਹਾਂ ਨੇ ਅਧਿਆਪਕ ਸਾਹਿਬਾਨ ਦੀ ਯੋਗ ਅਗਵਾਈ ਅਤੇ ਸਖ਼ਤ ਮਿਹਨਤ ਨੂੰ ਦਿੱਤਾ। ਡਾ. ਉਭਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਿਤੀ 01 ਨਵੰਬਰ, 2017 ਨੂੰ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਸਭਿਆਚਾਰਕ ਸਰਗਰਮੀਆਂ ਨਾਲ ਸਬੰਧਤ ਸਾਰੇ ਅਧਿਆਪਕ ਸਾਹਿਬਾਨ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਗੇ। ਇਨ੍ਹਾਂ ਮੁਕਾਬਲਿਆਂ ਦੌਰਾਨ ਖ਼ਾਲਸਾ ਕਾਲਜ ਪਟਿਆਲਾ ਨੇ ਗਰੁੱਪ ਪੱਛਮੀ ਸੋਲੋ ਗੀਤ, ਭਾਰਤੀ ਸਮੂਹ ਗੀਤ, ਭਾਸ਼ਣ ਕਲਾ, ਭੰਗੜਾ, ਪ੍ਰਕਸ਼ਨ ਵਿਚ ਪਹਿਲਾ ਸਥਾਨ ਹਾਸਲ ਕੀਤਾ। ਪੱਛਮੀ ਸੋਲੋ ਸਾਜ਼, ਗਰੁੱਪ ਸ਼ਬਦ, ਕਲਾਸੀਕਲ ਡਾਂਸ, ਕੌਲਾਜ਼ ਵਿੱਚ ਦੂਜਾ ਸਥਾਨ ਹਾਸਲ ਕੀਤਾ। ਪੱਛਮੀ ਸਮੂਹ ਗੀਤ ਵਿਚ ਤੀਜਾ ਅਤੇ ਲੋਕ ਗੀਤ, ਡੀਬੇਟ ਵਿੱਚ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਵੱਖ ਵੱਖ ਵੰਨਗੀਆਂ ਦੇ ਕਨਵੀਨਰ, ਜੇਤੂ ਵਿਦਿਆਰਥੀ ਅਤੇ ਕਾਲਜ ਦੇ ਵੱਖ ਵੱਖ ਵਿਭਾਗਾਂ ਦਾ ਸਟਾਫ਼ ਹਾਜ਼ਰ ਸੀ। ਵਿਦਿਆਰਥੀਆਂ ਵੱਲੋਂ ਭੰਗੜਾ ਪਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਅਤੇ ਕਾਲਜ ਪ੍ਰਬੰਧਨ ਵੱਲੋਂ ਲੱਡੂ ਵੰਡੇ ਗਏ।

WRITTEN BY