Skip to content
Independent perspectives. Global stories.
BREAKING

ਪ੍ਰੋ. ਬਡੂੰਗਰ ਨੇ ਖ਼ਾਲਸਾ ਕਾਲਜ ਪਟਿਆਲਾ ਵਿਖੇ ਖੇਤਰੀ ਅਤੇ ਅੰਤਰ ਖੇਤਰੀ ਯੁਵਕ ਮੇਲੇ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ

Share this story

ਪਟਿਆਲਾ, 1 ਨਵੰਬਰ (ਪੰਜਾਬ ਟਾਇਮਜ਼ ਬਿਊਰੋ)-ਅੱਜ ਖ਼ਾਲਸਾ ਕਾਲਜ ਪਟਿਆਲਾ ਵਿਖੇ ਪ੍ਰੋ. ਕਿਰਪਾਲ ਸਿੰਘ ਜੀ ਬਡੂੰਗਰ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਤਰੀ ਅਤੇ ਅੰਤਰ ਖੇਤਰੀ ਯੁਵਕ ਮੇਲਿਆਂ ਦੌਰਾਨ ਸਥਾਨਕ ਕਾਲਜ ਦੇ ਓਵਰਆਲ ਚੈਪੀਅਨ ਬਣਨ ’ਤੇ ਜੇਤੂ ਵਿਦਿਆਰਥੀਆਂ, ਉਹਨਾਂ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕ ਸਾਹਿਬਾਨ ਅਤੇ ਟੀਮ ਦੇ ਕਨਵੀਨਰ ਸਾਹਿਬਾਨ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਜੀ ਨੇ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਕਾਲਜ ਨੇ ਖੇਤਰੀ ਅਤੇ ਅੰਤਰ ਖੇਤਰੀ ਯੁਵਕ ਮੇਲੇ ਓਵਰਆਲ ਚੈਪੀਅਨ ਬਣ ਕੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ। ਉਹਨਾਂ ਨੇ ਕਿਹਾ ਕਿ ਕਾਲਜ ਦੀ ਇਸ ਪ੍ਰਾਪਤੀ ਦਾ ਸਿਹਰਾ ਸੰਸਥਾ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉ¤ਭਾ ਦੀ ਸਿਰੜੀ ਮਿਹਨਤ ਅਤੇ ਸੁਯੋਗ ਅਗਵਾਈ ਨੂੰ ਜਾਂਦਾ ਹੈ, ਜਿਨ੍ਹਾਂ ਦੀ ਯੋਗ ਅਗਵਾਈ ਅਧੀਨ ਕਾਲਜ ਦਾ ਨਾਮ ਪੰਜਾਬ ਦੇ ਮੋਹਰੀ ਕਾਲਜਾਂ ਵਿੱਚ ਸਥਾਪਤ ਹੋ ਚੁੱਕਿਆ ਹੈ ਅਤੇ ਇਸ ਨਾਲ ਸ਼੍ਰੋਮਣੀ ਕਮੇਟੀ ਦਾ ਸਿਰ ਫਖ਼ਰ ਨਾਲ ਹੋਰ ਉ¤ਚਾ ਹੋ ਗਿਆ ਹੈ। ਪ੍ਰੋ. ਬਡੂੰਗਰ ਨੇ ਇਹ ਵੀ ਕਿਹਾ ਕਿ ਅਜਿਹੀਆਂ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਸਾਡਾ ਅੱਜ ਦਾ ਨੌਜਵਾਨ ਆਪਣੇ ਸੱਭਿਆਚਾਰ ਵਿਰਸੇ ਨਾਲ ਜੁੜਿਆ ਰਹਿੰਦਾ ਹੈ ਜਿਸ ਨਾਲ ਸਾਡੀਆਂ ਕੌਮਾਂ ਹਮੇਸ਼ਾ ਜਿਉਂਦੀਆਂ ਰਹਿਣਗੀਆਂ। ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉ¤ਭਾ ਨੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਜੀ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਅਤੇ ਆਏ ਹੋਏ ਸਾਰੇ ਮਹਿਮਾਨਾਂ ਨੂੰ ‘ਜੀ ਆਇਆਂ ਨੂੰ’ ਕਹਿੰਦੇ ਹੋਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ’ਤੇ ਕਿਹਾ ਕਿ ਦ੍ਰਿੜਤਾ ਅਤੇ ਲਗਨ ਨਾਲ ਕੀਤੀ ਗਈ ਮਿਹਨਤ ਇਨਸਾਨ ਨੂੰ ਹਮੇਸ਼ਾਂ ਬੁਲੰਦੀਆਂ ਵੱਲ ਲੈ ਕੇ ਜਾਂਦੀ ਹੈ। ਡਾ. ਹਰਵਿੰਦਰ ਕੌਰ, ਡੀਨ ਸੱਭਿਆਚਰਕ ਸਰਗਰਮੀਆਂ ਨੇ ਸਾਰਿਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਫਲਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਲਜ ਦੇ ਸਮੁੱਚੇ ਪ੍ਰਬੰਧਨ ਸਦਕਾ ਹੀ ਸੰਭਵ ਹੋ ਸਕੀ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਮੁਕਾਮ ਹਾਸਲ ਕਰਨ ਲਈ ਉਹ ਹਮੇਸ਼ਾ ਪ੍ਰਬੰਧਨ ਦੇ ਸਹਿਯੋਗ ਨਾਲ ਤਤਪਰ ਰਹਿਣਗੇ। ਇਸ ਮੌਕੇ ਡਾ. ਜਸਲੀਨ ਕੌਰ ਡਿਪਟੀ ਪ੍ਰਿੰਸੀਪਲ, ਖ਼ਾਲਸਾ ਕਾਲਜ ਪਟਿਆਲਾ, ਡਾ. ਕੁਲਦੀਪ ਸਿੰਘ ਬੱਲ ਪ੍ਰਿੰਸੀਪਲ, ਗੁਰੂ ਨਾਨਕ ਕਾਲਜ, ਬੁਢਲਾਡਾ, ਡਾ. ਗੁਰਵੀਰ ਸਿੰਘ ਪਿੰ੍ਰਸੀਪਲ, ਖ਼ਾਲਸਾ ਕਾਲਜ, ਗਹਿਲ (ਬਰਨਾਲਾ), ਡਾ. ਪਰਮਵੀਰ ਸਿੰਘ ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਸ. ਪਰਮਜੀਤ ਸਿੰਘ ਸਰੋਆ ਐਡੀਸ਼ਨਲ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੀ ਉਚੇਚੇ ਤੌਰ ’ਤੇ ਪਹੁੰਚੇ। ਇਸ ਮੌਕੇ ਕਾਲਜ ਦੀ ਵਿਦਿਆਰਥਣ ਸਰਘੀ ਨੇ ਪੰਜਾਬ ਦਾ ਲੋਕ ਗੀਤ ‘ਬਾਵਾ’ ਗਾ ਕੇ ਸੱਭਿਆਚਾਰਕ ਵਿਰਸੇ ਦੀ ਉ¤ਤਮ ਪੇਸ਼ਕਾਰੀ ਕੀਤੀ। ਪ੍ਰੋ. ਜਸਪ੍ਰੀਤ ਕੌਰ ਨੇ ਬਾਖੂਬੀ ਮੰਚ ਦਾ ਸੰਚਾਲਨ ਕੀਤਾ।

WRITTEN BY