Skip to content
Independent perspectives. Global stories.
BREAKING

ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਇਸ ਨੂੰ ਰੁਜ਼ਗਾਰ ਨਾਲ ਜੋੜਨ ਦੀ ਜ਼ਰੂਰਤ : ਕਾਮਰੇਡ ਸੰਘੇੜਾ

Share this story

ਜਲੰਧਰ, 1 ਨਵੰਬਰ (ਪੰਜਾਬ ਟਾਇਮਜ਼ ਬਿਊਰੋ)-ਉ¤ਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖਾਲਸਾ ਕਾਲਜ, ਜਲੰਧਰ ਨੇ ਪੰਜਾਬ ਦਿਵਸ ਤੇ ਇੱਕ ਭਾਵਪੂਰਤ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਗਦਰੀ ਬਾਬਾ ਕਾ. ਭਗਤ ਸਿੰਘ ਬਿਲਗਾ ਦੇ ਸਪੁੱਤਰ ਅਤੇ ਭਾਰਤੀ ਮਜ਼ਦੂਰ ਸੰਘ ਯੂ.ਕੇ. ਅਤੇ ਸ਼ਹੀਦ ਊਧਮ ਸਿੰਘ ਮੈਮੋਲੀਅਲ ਟਰੱਸਟ ਬਰਮਿੰਘਮ ਦੇ ਆਗੂ ਕੁਲਬੀਰ ਸਿੰਘ ਸੰਘੇੜਾ ਨੇ ਕੀਤੀ। ਸ਼੍ਰੀ ਸੰਘੇੜਾ ਲਈ ਸਵਾਗਤੀ ਸ਼ਬਦ ਕਹਿੰੰਿਦਆਂ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਸੰਘੇੜਾ ਪਰਿਵਾਰ ਦੇ ਦੇਸ਼ ਸੇਵਾ ਵਿੱਚਲੇ ਵਡੇਰੇ ਯੋਗਦਾਨ ਦਾ ਉਚੇਚਾ ਜ਼ਿਕਰ ਕੀਤਾ। ਸਮਾਗਮ ਵਿੱਚ ਪੰਜਾਬੀ ਭਾਸ਼ਾ ਦੀ ਦਸ਼ਾ ਬਾਰੇ ਵਿਚਾਰ ਚਰਚਾ ਕੀਤੀ ਗਈ ਜਿਸ ਵਿੱਚ ਵਿਦਵਾਨ ਅਧਿਆਪਕ ਸਾਹਿਬਾਨ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪੰਜਾਬੀ ਵਿਭਾਗ ਦੇ ਮੁੱਖੀ ਪ੍ਰੋ. ਗੋਪਾਲ ਸਿੰਘ ਬੁੱਟਰ ਨੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਵਡੇਰਾ ਯੋਗਦਾਨ ਪਾਉਣ ਲਈ ਲਾਇਲਪੁਰ .ਖਾਲਸਾ ਕਾਲਜ ਦੀ ਸ਼ਲਾਘਾਯੋਗ ਵਚਨ ਬੱਧਤਾ ਦਾ ਜ਼ਿਕਰ ਕੀਤਾ। ਕਾ. ਕੁਲਬੀਰ ਸਿੰਘ ਸੰਘੇੜਾ ਨੇ ਆਪਣੇ ਵਿਚਾਰ ਪ੍ਰਸਤੁਤ ਕਰਦਿਆਂ ਪੰਜਾਬੀ ਭਾਸ਼ਾ ਨੂੰ ਸਰਕਾਰੇ ਦਰਬਾਰੇ ਬਣਦਾ ਸਨਮਾਨ ਦਵਾਉਣ ਲਈ ਪੰਜਾਬੀ ਹਿਤੈਸ਼ੀ ਜੱਥੇਬੰਦੀਆਂ ਦੀ ਸ਼ਲਾਘਾ ਕੀਤੀ ਅਤੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਇਸ ਨੂੰ ਰੋਜ਼ਗਾਰ ਨਾਲ ਜੋੜਨ ਦੇ ਵਡੇਰੇ ਉਪਰਾਲੇ ਕਰਨ ਦੀ ਜ਼ਰੂਰਤ ਹੈ। ਇਸ ਮੌਕੇ ਤੇ ਕਾਲਜ ਵੱਲੋਂ ਕਾਮਰੇਡ. ਸੰਘੇੜਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਇਸ ਸਮਾਗਮ ਦਾ ਮੰਚ ਸੰਚਾਲਨ ਪੰਜਾਬੀ ਵਿਭਾਗ ਦੇ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਬਾਖੂਬੀ ਕੀਤਾ।

WRITTEN BY