Skip to content
Independent perspectives. Global stories.
BREAKING

ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਿਆਂ ’ਚ ਪ੍ਰਕਾਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

Share this story

ਸ੍ਰੀ ਚਮਕੌਰ ਸਾਹਿਬ, 4 ਨਵੰਬਰ (ਅਮਰਜੀਤ ਸਿੰਘ ਕਲਸੀ)- ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ ਪ੍ਰਕਾਸ਼ ਉਤਸਵ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਉਥੇ ਹੀ ਇਲਾਕੇ ਦੇ ਪਿੰਡਾਂ ਵਿੱਚ ਵੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਇੱਥੋਂ ਦੀ ਗੁਰਪੁਰਬ ਸੇਵਾ ਸੁਸਾਇਟੀ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਵੀ ਕੱਢਿਆ ਗਿਆ। ਪ੍ਰਕਾਸ਼ ਉਤਸਵ ਸਬੰਧੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜੀ ਸਾਹਿਬ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ ਅਤੇ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਰਖਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਸਜਾਏ ਗਏ ਦੀਵਾਨਾਂ ਵਿੱਚ ਰਾਗੀ, ਢਾਡੀ ਅਤੇ ਕਥਾ ਵਾਚਕਾਂ ਵੱਲੋਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਇਸ ਮੌਕੇ ਇਨ੍ਹਾਂ ਗੁਰਦੁਆਰਿਆਂ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਰਾਈਂਵਾੜਾ ਮੁਹੱਲਾ ਵਿਖੇ ਧਰਮਸ਼ਾਲਾ ਵਿਚ ਬਾਬਾ ਮਦਨ ਸਿੰਘ ਤੇ ਬਾਬਾ ਕੋਠਾ ਸਿੰਘ (ਕੱਚੀ ਗੜ੍ਹੀ ਦੇ ਸ਼ਹੀਦ ਪਹਿਰੇਦਾਰ) ਯਾਦਗਾਰ ਸੰਭਾਲ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਮਾਜਸੇਵੀ ਅਮਨਦੀਪ ਸਿੰਘ ਮਾਂਗਟ ਤੇ ਬਾਬਾ ਧਰਮ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦੀ ਜੀਵਨੀ ’ਤੇ ਚਾਨਣਾ ਪਾਇਆ। ਇਸੇ ਤਰ੍ਹਾਂ ਬਾਬਾ ਵਿਸ਼ਵਕਰਮਾ ਮੰਦਰ, ਨਜ਼ਦੀਕੀ ਕਸਬਾ ਬੇਲਾ, ਬਹਿਰਾਮਪੁਰ ਬੇਟ, ਮਕੜੌਨਾ ਖੁਰਦ, ਜਟਾਣਾ, ਫਿਰੋਜ਼ਪੁਰ, ਭਲਿਆਣ, ਅਸਰਪੁਰ, ਬਜ਼ੀਦਪੁਰ, ਅਟਾਰੀ, ਖਾਨਪੁਰ, ਪਿੱਪਲ ਮਾਜਰਾ, ਰੁੜਕੀ ਹੀਰਾਂ, ਤਾਲਾਪੁਰ, ਭੈਰੋਮਾਜਰਾ, ਡਹਿਰ, ਸੱਲੋਮਾਜਰਾ, ਕੰਧੋਲਾ, ਮੁੰਡੀਆਂ, ਲੁਠੇੜੀ, ਕੋਟਲੀ ਦੁਗਰੀ, ਧੋਲਰਾਂ, ਇਤਿਹਾਸਕ ਗੁਰਦੁਆਰਾ ਸ਼੍ਰੀ ਇਮਲੀ ਸਾਹਿਬ ਕੀੜੀ ਅਫਗਾਨਾ, ਕਤਲੌਰ, ਖੇੜੀ ਸਲਾਬਤਪੁਰ, ਭੋਜੇਮਾਜਰਾ ਅਤੇ ਸੈਦਪੁਰ ਆਦਿ ਪਿੰਡਾਂ ਵਿੱਚ ਵੀ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਗੁਰੂੁ ਦੇ ਲੰਗਰ ਅਤੁੱਟ ਵਰਤਾਏ ਗਏ। ਸੁਸਾਇਟੀ ਦੀ ਪ੍ਰਧਾਨ ਬੀਬੀ ਗੁਰਚਰਨ ਕੌਰ, ਪ੍ਰਧਾਨ ਮਨੋਹਰ ਸਿੰਘ ਮੱਕੜ, ਹਰਿੰਦਰ ਸਿੰਘ, ਹਜ਼ੂਰਾ ਸਿੰਘ, ਅਮਰਜੀਤ ਸਿੰਘ ਕਲਸ, ਬੇਅੰਤ ਸਿੰਘ, ਹਰਭਜਨ ਸਿੰਘ ਅਤੇ ਗੁਰਮੁੱਖ ਸਿੰਘ ਜਥੇਦਾਰ ਆਦਿ ਹਾਜ਼ਰ ਸਨ।

WRITTEN BY