Skip to content
Independent perspectives. Global stories.
BREAKING

ਗੁ:ਮਿੱਠਾਸਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਸਜੇ ਦੀਵਾਨ, ਵਿਸ਼ਾਲ ਨਗਰ ਕੀਰਤਨ ਵੀ ਸਜਾਇਆ

Share this story

ਸ੍ਰੀ ਅਨੰਦਪੁਰ ਸਾਹਿਬ, 6 ਨਵੰਬਰ (ਦਵਿੰਦਰਪਾਲ ਸਿੰਘ, ਅੰਕੁਸ਼)- ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੌੜੀ ਦੀ ਦੇਖ ਰੇਖ ਹੇਠ ਚੱਲ ਰਹੇ ਗੁਰਦੁਆਰਾ ਮਿੱਠਾਸਰ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਾਹਿਬ ਦੇ ਮੁਖ ਸੇਵਾਦਾਰ ਬਾਬਾ ਭਗਤ ਸਿੰਘ ਜੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪਹਿਲਾਂ ਬੀਤੇ ਦਿਨਾਂ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਪੰਥ ਪ੍ਰਸਿੱਧ ਕੀਰਤਨੀਏ ਭਾਈ ਨੋਨਿਹਾਲ ਸਿੰਘ ਦੇ ਰਾਗੀ ਜੱਥੇ ਅਤੇ ਪ੍ਰਸਿੱਧ ਢਾਡੀ ਕਿਸ਼ੋਰ ਸਿੰਘ ਬੰਗੜ ਦੇ ਜੱਥੇ ਵਲੋਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸਤੋਂ ਇਲਾਵਾ ਵਿਸ਼ੇਸ਼ ਤੌਰ ਤੇ ਪਹੁੰਚੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਫੂਲਾ ਸਿੰਘ, ਜੱਥੇਦਾਰ ਸੰਤੋਖ ਸਿੰਘ, ਬਾਬਾ ਭਗਤ ਸਿੰਘ ਆਦਿ ਵਲੋਂ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਇਸ ਮੌਕੇ ਗੁਰਦੁਆਰਾ ਮਿੱਠਾਸਰ ਸਾਹਿਬ ਤੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜਾਂ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਕਰਦਾ ਇਕ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਗਿਆ ਜੋ ਕਿ ਵੱਖ-ਵੱਖ ਪਿੰਡਾਂ ਵਿਚ ਦੀ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸੰਪਨ ਹੋਇਆ। ਇਸ ਨਗਰ ਕੀਰਤਨ ਵਿਚ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਵਲੋਂ ਥਾਂ-ਥਾਂ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਗਿਆ ਅਤੇ ਅਟੁੱਟ ਲੰਗਰ ਵੀ ਵਰਤਾਏ ਗਏ। ਇਸ ਮੌਕੇ, ਪ੍ਰੌਫ:ਹਰਦੀਪ ਸਿੰਘ, ਡਾ:ਹਰਦਿਆਲ ਸਿੰਘ ਪੰਨੂ, ਜੱਥੇ:ਸੁਰਿੰਦਰ ਸਿੰਘ ਮਟੌਰ, ਜਗਜੀਤ ਸਿੰਘ ਜੱਗੀ, ਹਰਿੰਦਰ ਸਿੰਘ ਵਾਲੀਆ, ਅਮਰਦੀਪ ਸਿੰਘ, ਰਣਬੀਰ ਸਿੰਘ ਕਲੋਤਾ, ਅਵਤਾਰ ਸਿੰਘ ਟੋਹੜਾ, ਜਸਪਾਲ ਸਿੰਘ ਪੰਮੀ, ਭੁਪਿੰਦਰ ਸਿੰਘ, ਜੋਗਿੰਦਰ ਸਿੰਘ ਮਲਹੋਤਰਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ।

WRITTEN BY