Skip to content
Independent perspectives. Global stories.
BREAKING

ਸ. ਪ੍ਰਗਟ ਸਿੰਘ ਅਤੇ ਸ਼੍ਰੀ ਗਰੀਸ਼ ਦਇਆਲਨ ਜੀ ਆਈ.ਏ.ਐਸ. ਸਮਾਰਟ ਸਿਟੀ ਪ੍ਰੋਜੈਕਟ ਗੁਰੂ ਅਮਰ ਦਾਸ ਪਬਲਿਕ ਸਕੂਲ ਜਲੰਧਰ ਦੇ ਵਿਦਿਆਰਥੀਆਂ ਦੇ ਰੂਬਰੂ

Share this story

ਜਲੰਧਰ, 6 ਨਵੰਬਰ (ਪੰਜਾਬ ਟਾਇਮਜ਼ ਬਿਊਰੋ)-ਅੱਜ ਸ. ਅਜੀਤ ਸਿੰਘ ਸੇਠੀ ਜੀ ਦੀ ਸੁਚੱਜੀ ਰਹਿਨਮਾਈ ਹੇਠ ਰਹੇ ਗੁਰੂ ਅਮਰ ਦਾਸ ਪਬਲਿਕ ਸਕੂਲ ਮਾਡਲ ਟਾਊਨ ਜਲੰਧਰ ਵਿਖੇ ਮਾਣਯੋਗ ਸ. ਪ੍ਰਗਟ ਸਿੰਘ ਐਮ.ਐਲ.ਏ.ਅਤੇ ਸ਼੍ਰੀ ਗਰੀਸ਼ ਦਇਆਲਨ ਆਈ .ਏ.ਐਸ (ਸੀ.ਈ.ਓ )ਸਮਾਰਟ ਸਿਟੀ ਪ੍ਰੋਜੈਕਟ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਪਹੁੰਚੇ।ਉਨ੍ਹਾਂ ਦਾ ਨਿੱਘਾ ਸੁਆਗਤ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਜੀਤ ਸਿੰਘ ਸੇਠੀ, ਸ. ਮਹਿੰਦਰਜੀਤ ਸਿੰਘ, ਸ.ਸੁਰਜੀਤ ਸਿੰਘ ਅਰੋੜਾ, ਪ੍ਰਿੰਸੀਪਲ ਸ਼੍ਰੀ ਮਤੀ ਮਨਪ੍ਰੀਤ ਕੌਰ ਭੋਗਲ ,ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਫ਼ੁੱਲਾਂ ਦੇ ਗੁਲਦਸਤੇ ਦੇ ਕੇ ਕੀਤਾ। ਇਸ ਮੌਕੇ ਸ. ਪ੍ਰਗਟ ਸਿੰਘ ਜੀ ਅਤੇ ਸ੍ਰੀ ਗਰੀਸ਼ ਦਇਆਲਨ ਜੀ ਨੇ ਵਿਦਿਆਰਥੀਆਂ ਨਾਲ ਸਮਾਰਟ ਸਿਟੀ ਪ੍ਰੋਜੈਕਟ ਉਪਰ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ। ਵਿਦਿਆਰਥੀਆਂ ਨੇ ਉਨ੍ਹਾਂ ਕੋਲੋਂ ਜਲੰਧਰ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਸੰਬੰਧੀ ਬਹੁਤ ਹੀ ਦਿਲਚਸਪੀ ਭਰੇ ਪ੍ਰਸ਼ਨ ਪੁੱਛੇ ਜਿਨ੍ਹਾਂ ਦਾ ਉਨ੍ਹਾਂ ਨੇ ਤਰਕ ਭਰਪੂਰ ਜਵਾਬ ਦਿੱਤੇ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲੋ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਣਾ ਦਿੱਤੀ। ਪ੍ਰਿੰਸੀਪਲ ਸ੍ਰੀ ਮਤੀ ਮਨਪ੍ਰੀਤ ਕੌਰ ਭੋਗਲ ਨੇ ਸ. ਪ੍ਰਗਟ ਸਿੰਘ ਜੀ ਅਤੇ ਸ੍ਰੀ ਗਰੀਸ਼ ਦਇਆਲਨ ਜੀ ਵਿਸ਼ੇਸ਼ ਮਹਿਮਾਨਾਂ ਦਾ ਆਪਣੇ ਰੁਝੇਵਿਆਂ ਭਰੇ ਜੀਵਨ ਵਿੱਚੋਂ ਕੀਮਤੀ ਸਮਾਂ ਕੱਢ ਕੇ ਵਿਦਿਆਰਥੀਆਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਭਰਪੂਰ ਸ਼ਬਦਾਂ ਵਿੱਚ ਧੰਨਵਾਦ ਕੀਤਾ।
ਇਸ ਸਮੇਂ ਸ. ਅਜੀਤ ਸਿੰਘ ਸੇਠੀ ਅਤੇ ਸਮੂਹ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਸ. ਪ੍ਰਗਟ ਸਿੰਘ ਜੀ ਐਮ.ਐਲ.ਏ ਅਤੇ ਸ਼੍ਰੀ ਗਰੀਸ਼ ਦਇਆਲਨ ਜੀ ਆਈ.ਏ.ਐਸ. ਨੂੰ ਸਕੂਲ ਵੱਲੋਂ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ।

WRITTEN BY