ਫ਼ਿਰੋਜ਼ਪੁਰ, 9 ਨਵੰਬਰ (ਸਤਬੀਰ ਬਰਾੜ ਗੁਰਜੀਤ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਵੱਲੋਂ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿਤੇ ਗਏ ਪ੍ਰੋਗਰਾਮ ਤਹਿਤ 9 ਨਵੰਬਰ ਤੋਂ 18 ਨਵੰਬਰ ਤਕ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹਕਾਂ ਬਾਰੇ ਜਾਗਰੂਕ ਕਰਨ, ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਮੁਹਈਆ ਕਰਵਾਉਣ ਦੇ ਉਦੇਸ਼ ਤਹਿਤ ਅਜ ਜ਼ਿਲ੍ਹਾ ਤੇ ਸੈਸ਼ਨ ਜਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਜ਼ਿਲ੍ਹਾ ਕੋਰਟ ਕੰਪਲੈਕਸ ਤਕ ਜਾਗਰੂਕਤਾ ਰੈਲੀ (ਵਾਕਥਨ) ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿਚ ਡਿਪਟੀ ਕਮਿਸ਼ਨਰ ਸ੍ਰੀ. ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਸ੍ਰ. ਭੁਪਿੰਦਰ ਸਿੰਘ ਐਸ.ਐਸ.ਪੀ, ਸ੍ਰ. ਸ਼ਿਵਦੀਪ ਸਿੰਘ ਸੰਧੂ ਪ੍ਰਧਾਨ ਜ਼ਿਲ੍ਹਾ ਬਾਰ ਕੌਂਸਲ, ਸ੍ਰ. ਅਰਸ਼ਦੀਪ ਸਿੰਘ ਰੰਧਾਵਾ ਜ.ਸ. ਤੋਂ ਇਲਾਵਾ ਜੁਡੀਸ਼ਰੀ ਦੇ ਅਧਿਕਾਰੀਆਂ, ਵਖ-ਵਖ ਵਿਭਾਗਾਂ ਦੇ ਅਧਿਕਾਰੀਆਂ, ਵਿਦਿਆਰਥੀਆਂ, ਵਖ-ਵਖ ਸਵੈ-ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵਡੀ ਗਿਣਤੀ ਵਿਚ ਸ਼ਿਰਕਤ ਕੀਤੀ।ਜ਼ਿਲ੍ਹਾ ਤੇ ਸੈਸ਼ਨ ਜਜ ਸ੍ਰੀ. ਐਸ.ਕੇ. ਅਗਰਵਾਲ ਨੇ ਇਸ ਮੌਕੇ ਦਸਿਆ ਕਿ 10 ਦਿਨ ਚਲਣ ਵਾਲੇ ਜਾਗਰੂਕਤਾ ਸਮਾਗਮਾਂ ਦੀ ਸ਼ੁਰੂਆਤ ਅਜ ਕੌਮੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਉਨ੍ਹਾਂ ਲੋਕਾਂ ਨੂੰ ਆਪਣੇ ਕਾਨੂੰਨੀ ਹਕਾਂ ਪ੍ਰਤੀ ਜਾਗਰੂਕ ਕਰਨਾ ਹੈ ਜੋ ਆਪ ਕਾਨੂੰਨੀ ਸੇਵਾਵਾਂ ਲੈਣ ਤੋਂ ਅਸਮਰਥ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿਸਾ ਬਣਕੇ ਦੂਜਿਆਂ ਨੂੰ ਵੀ ਕਾਨੂੰਨੀ ਹਕਾਂ ਤੇ ਸਮਾਜਿਕ ਕੁਰੀਤੀਆਂ ਪ੍ਰਤੀ ਜਾਗਰੂਕ ਕਰਨ। ਰੈਲੀ ਦੌਰਾਨ ਠਝਗੜੇ ਮੁਕਾਉ ਪਿਆਰ ਵਧਾ?ਠ ਦੇ ਨਾਅਰੇ ਵੀ ਲਗਾਏ ਗਏ।ਡਿਪਟੀ ਕਮਿਸ਼ਨਰ ਸ੍ਰੀ. ਰਾਮਵੀਰ ਨੇ ਇਸ ਮੌਕੇ ਇਸ ਜਾਗਰੂਕਤਾ ਮੁਹਿੰਮ ਦੀ ਸਹਾਰਨਾ ਕਰਦਿਆਂ ਕਿਹਾ ਕਿ ਲੋੜਵੰਦਾਂ ਤੇ ਕਮਜ਼ੋਰ ਵਰਗਾਂ ਨੂੰ ਮੁਫ਼ਤ ਕਾਨੂੰਨੀ ਸੇਵਾ ਮੁਹਈਆ ਕਰਵਾਉਣਾ ਸ਼ਲਾਘਾਯੋਗ ਤੇ ਵਡਾ ਉਪਰਾਲਾ ਹੈ। ਸ੍ਰ. ਬਲਜਿੰਦਰ ਸਿੰਘ ਮਾਨ ਸਕਤਰ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਾਗਰੂਕਤਾ ਰੈਲੀ ਦੀ ਸਫਲਤਾ ਲਈ ਸਮੂਹ ਵਰਗਾਂ ਦਾ ਧੰਨਵਾਦ ਕੀਤਾ ਤੇ ਅਗਲੇ ਦਿਨਾਂ ਵਿਚ ਸਹਿਯੋਗ ਦੀ ਅਪੀਲ ਕੀਤੀ।ਇਸ ਮੌਕੇ ਸ੍ਰ: ਗੁਰਨਾਮ ਸਿੰਘ ਏ.ਡੀ.ਜੇ, ਸ਼੍ਰੀ ਰਾਕੇਸ਼ ਕੁਮਾਰ ਏ.ਡੀ.ਜੇ, ਸ਼੍ਰੀਮਤੀ ਸ਼ਿਖਾ ਗੋਇਲ ਸਿਵਲ ਜਜ (ਸੀਨੀ. ਡਵੀਜ਼ਨ), ਸ਼੍ਰੀਮਤੀ ਤ੍ਰਿਪਤਜੋਤ ਕੋਰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਸ਼੍ਰੀ ਦਲੀਪ ਕੁਮਾਰ ਡਿਪਟੀ ਡੀ.ਏ, ਸ੍ਰ: ਕੁਲਦੀਪ ਸਿੰਘ ਏ.ਡੀ.ਏ, ਸ੍ਰ: ਬਲਜੀਤ ਸਿੰਘ ਏ.ਡੀ.ਏ, ਸ੍ਰ: ਵਿਕਰਮਜੀਤ ਸਿੰਘ ਏ.ਡੀ.ਏ, ਜ਼ਿਲ੍ਹਾ ਸਿਖਿਆ ਅਫ਼ਸਰ ਸ੍ਰ. ਮਲਕੀਤ ਸਿੰਘ, ਸ੍ਰ. ਗੁਰਮਿੰਦਰ ਸਿੰਘ ਸਿਵਲ ਸਰਜਨ, ਡਾ. ਪ੍ਰਦੀਪ ਅਗਰਵਾਲ, ਸ੍ਰ. ਗੁਰਮੇਲ ਸਿੰਘ ਚੇਅਰਮੈਨ ਜ਼ਿਲ੍ਹਾ ਲੋਕ ਅਦਾਲਤ, ਸ੍ਰ: ਅਮਰੀਕ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸ੍ਰ. ਗੁਰਜੀਤ ਸਿੰਘ ਪੰਨੂ, ਸ੍ਰ. ਗੁਰਦਿਆਲ ਸਿੰਘ, ਸ੍ਰੀ. ਪੀ.ਡੀ. ਸ਼ਰਮਾ, ਸ੍ਰੀ ਪੀ.ਸੀ. ਕੁਮਾਰ ਆਦਿ ਵੀ ਹਾਜ਼ਰ ਸਨ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਰੈਲੀ



