Skip to content
Independent perspectives. Global stories.
BREAKING

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 10 ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

Share this story

ਮਾਨਸਾ, 10 ਨਵੰਬਰ (ਵਕੀਲ ਬਾਂਸਲ, ਅਮਰਜੀਤ  ਸਿੰਘ)- ਜ਼ਿਲ੍ਹਾ ਪ੍ਰਸ਼ਾਸ਼ਨ ਮਾਨਸਾ ਵੱਲੋਂ ਅੱਜ ਉਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਪਿਛਲੇ ਕੁਝ ਸਾਲਾਂ ਤੋਂ ਨਾ ਕੇਵਲ ਖੁਦ ਪਰਾਲੀ ਨੂੰ ਅੱਗ ਨਹੀਂ ਲਗਾਈ ਬਲਕਿ  ਇਸ ਬਾਰੇ ਉਹ ਦੂਸਰੇ ਕਿਸਾਨਾਂ ਨੂੰ ਵੀ ਪ੍ਰੇਰਿਤ ਕਰ ਰਹੇ ਹਨ। ਅੱਜ ਡਿਪਟੀ ਕਮਿਸ਼ਨਰ ਮਾਨਸਾ ਨੇ 14 ਵਿਚੋਂ 10 ਕਿਸਾਨਾਂ ਨੂੰ ਪ੍ਰਸ਼ੰਸਾ ਪੱਤਰ ਅਤੇ ਤੋਹਫਾ ਦੇ ਕੇ ਸਨਮਾਨਿਤ ਕੀਤਾ ਅਤੇ ਪੰਜਾਬ ਸਰਕਾਰ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਮੁਹਿੰਮ ਨੂੰ ਹੁੰਗਾਰਾ ਦੇਣ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਅੱਜ ਸਨਮਾਨਿਤ ਕੀਤੇ ਗਏ ਕਿਸਾਨਾਂ ਵਿੱਚ ਦਰਬਾਰਾ ਸਿੰਘ ਪਿੰਡ ਮੂਲਾ ਸਿੰਘ ਵਾਲਾ, ਗੁਰਦੇਵ ਸਿੰਘ ਪਿੰਡ ਰੱਲਾ, ਹਮੀਰ ਸਿੰਘ ਪਿੰਡ ਮੱਤੀ, ਬਲਵਿੰਦਰ ਸਿੰਘ ਪਿੰਡ ਘਰਾਂਗਣਾ, ਕਸ਼ਮੀਰਾ ਸਿੰਘ ਤੇ ਗੁਰਮੀਤ ਸਿੰਘ ਪਿੰਡ ਦੂਲੋਵਾਲ, ਕਰਮ ਸਿੰਘ ਪਿੰਡ ਖੋਖਰ ਕਲਾਂ, ਜਗਤਾਰ ਸਿੰਘ ਤੇ ਬੂਟਾ ਸਿੰਘ ਪਿੰਡ ਗੁਰਨੇ ਖੁਰਦ, ਜਸਵਿੰਦਰ ਸਿੰਘ ਪਿੰਡ ਰੱਲੇ ਸ਼ਾਮਿਲ ਸਨ। ਗੱਲਬਾਤ ਦੌਰਾਨ ਅਗਾਂਹਵਧੂ ਕਿਸਾਨ ਗੁਰਦੇਵ ਸਿੰਘ ਪਿੰਡ ਰੱਲਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ 5200 ਏਕੜ ਦਾ ਖੇਤੀਯੋਗ ਰਕਬਾ ਹੈ, ਜਿਸ ਵਿੱਚੋਂ ਸਿਰਫ਼ 400 ਏਕੜ ਨੂੰ ਹੀ ਕਿਸਾਨਾਂ ਵੱਲੋਂ ਅੱਗ ਲਗਾਈ ਗਈ ਹੈ, ਜੋ ਕਿ ਸਿਰਫ ਕੁੱਲ ਰਕਬੇ ਦਾ 7 ਫੀਸਦੀ ਹੈ। ਇੱਕ ਹੋਰ ਕਿਸਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਸ ਕੋਲ 13 ਏਕੜ ਰਕਬਾ ਹੈ ਅਤੇ ਉਸਨੇ ਵੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਹੀ ਫਸਲ ਦੀ ਪੈਦਾਵਾਰ ਕੀਤੀ ਹੈ। ਪਿੰਡ ਮੱਤੀ ਦੇ ਕਿਸਾਨ ਹਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਉਤਮ ਖੇਤੀ ਵੈਲਫੇਅਰ ਸੋਸਾਇਟੀ (ਰਜਿ) ਵੀ ਬਣਾਈ ਹੋਈ ਹੈ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਗੁਰਿੰਦਰ ਪਾਲ ਸਿੰਘ ਸਹੋਤਾ, ਐਸ.ਡੀ.ਐਮ. ਮਾਨਸਾ ਸ਼੍ਰੀ ਲਤੀਫ਼ ਅਹਿਮਦ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਅਭਿਜੀਤ ਕਪਲਿਸ਼, ਐਸ.ਡੀ.ਐਮ. ਬੁਢਲਾਡਾ ਸ਼੍ਰੀ ਗੁਰਸਿਮਰਨ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਅਤੇ ਡਾ. ਚਮਨਦੀਪ ਸਿੰਘ ਤੋਂ ਇਲਾਵਾ ਅਗਾਂਹਵਧੂ ਕਿਸਾਨ ਮੌਜੁੂਦ ਸਨ।

WRITTEN BY