Skip to content
Independent perspectives. Global stories.
BREAKING

ਹਿਮਾਚਲ ਪ੍ਰਦੇਸ਼ ਚੋਣਾਂ ਦਾ ਸੁਨੇਹਾ

Share this story

ਪਹਾੜੀ ਰਾਜ ਹਿਮਾਚਲ ਪ੍ਰਦੇਸ਼ ਦੀ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ ਵੋਟਾਂ ਪਾਉਣ ਦਾ ਕੰਮ ਮੁਕੰਮਲ ਹੋ ਗਿਆ। ਹਿਮਾਚਲ ਦੇ ਲੋਕਾਂ ਨੇ ਆਪਣੀ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਸ਼ਾਂਤਮਈ ਤਰੀਕੇ ਨਾਲ ਆਪਣੀ ਵੋਟ ਅਧਿਕਾਰ ਦਾ ਇਸਤੇਮਾਲ ਕੀਤਾ। ਇਸ ਵਾਰ ਦੀਆਂ ਚੋਣਾਂ ਵਿੱਚ ਲੋਕਾਂ ਨੇ ਵੋਟਾਂ ਪਾਉਣ ਦੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ। ਮੁੱਢਲੇ ਅੰਕੜਿਆਂ ਮੁਤਾਬਿਕ 74.45 ਫ਼ੀਸਦੀ ਲੋਕਾਂ ਨੇ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਕੀਤਾ। ਚਾਰ ਦਹਾਕਿਆਂ ‘ਚ ਇਸ ਵਾਰ ਸਭ ਤੋਂ ਵ¤ਧ ਵੋਟਿੰਗ ਹੋਈ ਹੈ। 2012 ਦੀਆਂ ਵਿਧਾਨ ਸਭਾ ਚੋਣਾਂ ‘ਚ 73.5 ਫ਼ੀਸਦੀ ਵੋਟਿੰਗ ਹੋਈ ਸੀ। 2014 ਦੀਆਂ ਲੋਕ ਸਭਾ ਚੋਣਾਂ ਸਮੇਂ 64.45 ਫ਼ੀਸਦੀ ਲੋਕਾਂ ਨੇ ਵੋਟਾਂ ਪਾਈਆਂ ਸਨ।ਹਿਮਾਚਲ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕੁੱਲ 337 ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ। ਲੋਕਾਂ ਦਾ ਮਤ ਅਧਿਕਾਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ’ਚ ਕੈਦ ਹੋ ਗਿਆ ਹੈ। ਤਸੱਲੀ ਵਾਲੀ ਗੱਲ ਇਹ ਹੈ ਕਿ ਹਿਮਾਚਲ ਵਿਧਾਨ ਸਭਾ ਦੀਆਂ 68 ਸੀਟਾਂ ਲਈ ਵੋਟਾਂ ਪਾਉਣ ਦਾ ਕੰਮ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜ੍ਹਿਆ ਹੈ। ਇਸ ਦੌਰਾਨ ਕੋਈ ਵੀ ਵੱਡੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਇਸ ਚੋਣ ਵਿੱਚ ਚੋਣ ਕਮਿਸ਼ਨ ਵੱਲੋਂ ਪਹਿਲੀ ਵਾਰ ਈਵੀਐਮਜ਼ ਦੇ ਨਾਲ 11283 ਵੀਵੀਪੈਟ ਮਸ਼ੀਨਾਂ ਦੀ ਵਰਤੋਂ ਕੀਤੀ ਗਈ। ਵੋਟਾਂ ਦੀ ਗਿਣਤੀ 18 ਦਸੰਬਰ ਨੂੰ ਹੋਵੇਗੀ ਅਤੇ ਉਸੇ ਦਿਨ ਨਤੀਜੇ ਐਲਾਨੇ ਜਾਣਗੇ। ਇਸ ਪਹਾੜੀ ਸੂਬੇ ’ਚ ਹੁਕਮਰਾਨ ਕਾਂਗਰਸ ਅਤੇ ਭਾਜਪਾ ਸਤਾ ਦੀਆਂ ਪ੍ਰਮੁੱਖ ਦਾਅਵੇਦਾਰ ਧਿਰਾਂ ਹਨ। ।ਕਾਂਗਰਸ ਨੇ ਸੂਬੇ ਦੇ 6 ਵਾਰ ਮੁੱਖ ਮੰਤਰੀ ਰਹਿ ਚੁੱਕੇ ਸ਼੍ਰੀ ਵੀਰਭ¤ਦਰ ਸਿੰਘ ਨੂੰ ਮੁੜ ਤੋਂ ਮੁ¤ਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਇਆ ਹੈ। ਭਾਜਪਾ ਵੱਲੋਂ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁ¤ਖ ਮੰਤਰੀ ਸ਼੍ਰੀ ਪ੍ਰੇਮ ਕੁਮਾਰ ਧੂਮਲ ਹਮੀਰਪੁਰ ਦੇ ਅਹੁਦੇ ਦੇ ਉਮੀਦਵਾਰ ਹਨ।। ਸੂਬੇ ’ਚ 50 ਲ¤ਖ ਤੋਂ ਵ¤ਧ ਵੋਟਰ ਜਿਨ੍ਹਾਂ ’ਚੋਂ 19 ਲ¤ਖ ਔਰਤਾਂ ਨੇ ਇਸ ਗੱਲ ਦਾ ਨਿਰਣਾ ਕਰਨਾ ਹੈ ਕਿ ਅਗਲੇ ਪੰਜ ਸਾਲ ਲਈ ਹਿਮਾਚਲ ਪ੍ਰਦੇਸ਼ ਦੀ ਵਾਗਡੋਰ ਕਿਸ ਪਾਰਟੀ ਦੇ ਹੱਥ ਹੋਵੇਗੀ। ਹਿਮਾਚਲ ਦੀਆਂ ਚੋਣਾਂ ਲੋਕਤੰਤਰ ਵਿੱਚ ਵਿਸ਼ਵਾਸ ਦਾ ਇਕ ਵੱਡਾ ਨਮੂਨਾ ਬਣ ਕੇ ਉਭਰੀਆਂ ਹਨ। ਇਸ ਨਾਲ ਲੋਕਾਂ ਦੀ ਲੋਕਤੰਤਰ ਵਿੱਚ ਦਿਲਚਸਪੀ ਦੇ ਸਪੱਸ਼ਟ ਦਰਸ਼ਨ ਹੋਏ ਹਨ। ਚੋਣ ਕਮਿਸ਼ਨ ਵੱਲੋਂ ਹਿਮਾਚਲ ਚੋਣਾਂ ਲਈ ਬਹੁਤ ਹੀ ਬੇਹਤਰ ਪ੍ਰਬੰਧ ਕੀਤੇ ਗਏ ਸਨ ਇਸ ਲਈ ਚੋਣ ਕਮਿਸ਼ਨ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਵਧਾਈ ਦੇ ਪਾਤਰ ਹਨ। ਉਮੀਦ ਕਰਨੀ ਚਾਹੀਦੀ ਹੈ ਕਿ ਆਮ ਭਾਰਤੀ ਨਾਗਰਿਕ ਹਿਮਾਚਲ ਦੀਆਂ ਚੋਣਾਂ ਤੋਂ ਸਬਕ ਸਿੱਖੇਗਾ।
– ਬਲਜੀਤ ਸਿੰਘ ਬਰਾੜ

WRITTEN BY