ਮਾਨਸਾ, 7 ਜਨਵਰੀ (ਜਸਪਾਲ ਹੀਰੇਵਾਲਾ)-ਪਿੰਡ ਰੱਲਾ ਵਿਖੇ ਸੰਗਤ ਦਰਸ਼ਨ ਦੌਰਾਨ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਅੱਜ ਇਕ ਅਜਿਹਾ ਵਿਅਕਤੀ ਮਿਲਿਆ, ਜੋ ਦੋਵੇਂ ਬਾਹਾਂ ਤੋਂ ਅਪਾਹਜ ਸੀ। ਬੀਬੀ ਬਾਦਲ ਨੇ ਬੜੇ ਗਹੁ ਨਾਲ ਉਸਦੀ ਸਮੱਸਿਆ ਸੁਣੀ ਅਤੇ ਉਸਦੀ ਆਰਥਿਕ ਮਦਦ ਲਈ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਢਾਕਾ ਨੂੰ 10 ਹਜ਼ਾਰ ਰੁਪਏ ਦੇਣ ਦਾ ਨਿਰਦੇਸ਼ ਦਿੱਤਾ। ਲੀਲਾ ਸਿੰਘ ਨਾਂ ਦੇ ਇਸ ਵਿਅਕਤੀ ਨੇ ਸਮੱਸਿਆ ਦੱਸੀ ਸੀ ਕਿ ਉਸਦੀ ਮਾਲੀ ਹਾਲਤ ਖਰਾਬ ਹੈ। ਜ਼ਿਕਰਯੋਗ ਹੈ ਕਿ ਲੋਕ ਸਭਾ ਮੈਂਬਰ ਵਲੋਂ ਸੰਗਤ ਦਰਸ਼ਨਾਂ ਜਨਤਾ ਦੀਆਂ ਮੁਸ਼ਕਿਲਾਂ ਨੂੰ ਬੜੀ ਹੀ ਗੰਭੀਰਤਾ ਨਾਲ ਸੁਣਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਸਬੰਧਿਤ ਅਫ਼ਸਰਾਂ ਨੂੰ ਸਖ਼ਤ ਹਦਾਇਤ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਲੋਕ ਸਭਾ ਮੈਂਬਰ ਤੱਕ ਪਹੁੰਚ ਕਰਨ ਲਈ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ।