Skip to content
Independent perspectives. Global stories.
BREAKING

ਡਾ. ਕਸ਼ਮੀਰ ਸਿੰਘ ਨੇ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

Share this story

ਫਤਿਹਗੜ੍ਹ ਸਾਹਿਬ, 14 ਨਵੰਬਰ (ਪੰਜਾਬ ਟਾਇਮਜ਼ ਬਿਊਰੋ)-ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਸਾਬਕਾ ਪ੍ਰਿੰਸੀਪਲ ਅਤੇ ਉਘੇ ਸਿੱਖਿਆ ਸ਼ਾਸਤਰੀ ਡਾ. ਕਸ਼ਮੀਰ ਸਿੰਘ ਨੇ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਦੇ ਪ੍ਰਿੰਸੀਪਲ-ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ।ਉਨਾਂ ਦੀ ਜੁਆਇਨਿੰਗ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪਹੁੰਚ ਕੇ ਆਪਣਾ ਆਸ਼ੀਰਵਾਦ ਦਿਤਾ।ਉਨਾਂ ਨੇ ਉਮੀਦ ਜ਼ਾਹਿਰ ਕੀਤੀ ਕਿ ਡਾ. ਕਸ਼ਮੀਰ ਸਿੰਘ ਆਪਣੀ ਪ੍ਰਤਿਭਾ, ਸ਼ਕਤੀ, ਸਮਰਥਾ ਅਤੇ ਸੋਝੀ ਨਾਲ ਇਸ ਮਹਾਨ ਸੰਸਥਾ ਨੂੰ ਹੋਰ ਬੁਲੰਦੀਆਂ ਤੇ ਲੈ ਕੇ ਜਾਣਗੇ। ਮੌਕੇ ’ਤੇ ਕਮੇਟੀ ਦੇ ਉਚ ਅਧਿਕਾਰੀ ਸ. ਪਰਮਜੀਤ ਸਿੰਘ ਸਰਾਓ, ਖਾਲਸਾ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ, ਸ਼ੋਮਣੀ ਕਮੇਟੀ ਦੇ ਸਿੱਖਿਆ ਡਾਇਰੈਕਟਰ ਡਾ. ਜਤਿੰਦਰ ਸਿੰਘ ਸਿੱਧੂ, ਪ੍ਰੋਫੈਸਰ ਅੱਛਰੂ ਸਿੰਘ ਅਤੇ ਹੋਰ ਸ਼ਖਸੀਅਤਾਂ ਮੌਜੂਦ ਸਨ।

WRITTEN BY