ਸਾਦਿਕ, 15 ਨਵੰਬਰ (ਗੁਰਵਿੰਦਰ ਔਲਖ, ਗੁਲਜ਼ਾਰ ਮਦੀਨਾ)-ਸਾਦਿਕ ਨੇੜੇ ਪਿੰਡ ਘੁੱਦੂਵਾਲਾ ਵਿਖੇ ਬ੍ਰਹਮਲੀਨ ਪਰਮ ਸੰਤ ਬਾਬਾ ਰਾਮ ਸਿੰਘ ਜੀ (ਗਿਆਰਵੀ ਵਾਲੇ) ਦੌਧਰ ਵਾਲਿਆਂ ਦੁਆਰਾ ਸਥਾਪਿਤ, ਪੈਜੀਡੈਂਟ ਸ: ਮੇਜਰ ਸਿੰਘ ਢਿੱਲੋਂ, ਐਡਮਿਨਸਟੇਸ਼ਨ ਅਧਿਕਾਰੀ ਸ: ਦਵਿੰਦਰ ਸਿੰਘ ਦੀ ਯੋਗ ਅਗਵਾਈ ਅਧੀਨ ਚੱਲ ਰਹੀਆਂ ਐੱਸ.ਬੀ.ਆਰ.ਐੱਸ. ਸੰਸਥਾਵਾਂ ਅਤੇ ਪੀ.ਐੱਸ.ਟੀ. ਪਬਲਿਕ ਸਕੂਲ, ਘੁੱਦੂਵਾਲਾ ਵਿਖੇ ਸ: ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਤੇ ਸ: ਕਰਤਾਰ ੰਿਸੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ’ਤੇ ਸੰਸਥਾਵਾਂ ਦੇ ਪ੍ਰੈਜੀਡੈਂਟ ਸ: ਮੇਜਰ ਸਿੰਘ ਢਿੱਲੋਂ ਨੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਅਤੇ ਮਹਾਨ ਕੁਰਬਾਨੀਆਂ ਬਾਰੇ ਜਾਣੂੰ ਕਰਵਾ ਕੇ ਸ: ਕਰਤਾਰ ਸਿੰਘ ਸਰਾਭਾ ਦੇ ਦੱਸੇ ਹੋਏ ਪੂਰਨਿਆਂ ਉੱਪਰ ਚੱਲਣ ਲਈ ਪ੍ਰੇਰਿਤ ਕੀਤਾ। ਵਿਦਿਆਰਥਣਾਂ ਨੇ ਵੀ ਸ: ਕਰਤਾਰ ਸਿੰਘ ਸਰਾਭਾ ਦੇ ਜੀਵਨ ਨਾਲ ਸਬੰਧਤ ਭਾਸ਼ਣ, ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ। ਸ: ਕਰਤਾਰ ਸਿੰਘ ਸਰਾਭਾ ਦੇ ਦੱਸੇ ਹੋਏ ਮਾਰਗ ਉੱਪਰ ਚਲਣ ਦਾ ਪ੍ਰਣ ਲਿਆ। ਇਸ ਮੌਕੇ ਤੇ ਸਮੂਹ ਸੰਸਥਾਵਾਂ ਦੇ ਪ੍ਰੈਜੀਡੈਂਟ ਸ: ਮੇਜਰ ਸਿੰਘ ਢਿੱਲੋਂ, ਪ੍ਰਸ਼ਾਸ਼ਨਿਕ ਅਧਿਕਾਰੀ ਸ: ਦਵਿੰਦਰ ਸਿੰਘ, ਐੱਸ.ਬੀ.ਆਰ.ਐੱਸ.ਕਾਲਜ ਦੇ ਵਾਈਸ ਪਿੰ੍ਰਸੀਪਲ ਪ੍ਰੋ: ਜਸਵਿੰਦਰ ਕੌਰ, ਐੱਸ.ਬੀ.ਆਰ.ਐੱਸ. ਸਕੂਲ ਦੇ ਪਿੰ੍ਰਸੀਪਲ ਮੈਡਮ ਹਰਮਨਦੀਪ ਕੌਰ, ਪੀ.ਐੱਸ.ਟੀ. ਸਕੂਲ ਪਿੰ੍ਰਸੀਪਲ ਮੈਡਮ ਨੀਰੂ ਸ਼ਰਮਾਂ, ਵਾਈਸ ਪਿੰ੍ਰਸੀਪਲ ਮੈਡਮ ਰਖਣਪ੍ਰੀਤ ਕੌਰ, ਸਮੂਹ ਸਟਾਫ ਹਾਜਰ ਸੀ।
ਐਸ.ਬੀ.ਆਰ.ਐਸ. ਸੰਸਥਾਵਾਂ ਅਤੇ ਪੀ.ਐਸ.ਟੀ. ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਵਿਖੇ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ



