ਜਲੰਧਰ, 15 ਨਵੰਬਰ (ਪੰਜਾਬ ਟਾਇਮਜ਼ ਬਿਊਰੋ)-ਉਤਰੀ ਭਾਰਤ ਦੀ ਨਾਮਵਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਭਾਰਤ ਸਰਕਾਰ ਦੇ ਯੂਵਾ ਮਾਮਲੇ ਤੇ ਖੇਡ ਵਿਭਾਗ ਨਾਲ ਸਬੰਧਿਤ ਨਹਿਰੂ ਯੂਵਾ ਕੇਂਦਰ ਜਲੰਧਰ ਵਲੋਂ ‘ਨਹਿਰੂ ਯੂਵਾ ਕੇਂਦਰ ਦੇ ਸਥਾਪਨਾ ਦਿਵਸ’ ਨੂੰ ਸਮਰਪਿਤ ‘ਰਾਸ਼ਟਰੀ ਏਕਤਾ ਤੇ ਸਦਭਾਵਨਾ’ ਵਿਸ਼ੇ ਤੇ ਲੇਖ ਮੁਕਾਬਲੇ ਕਰਾਏ ਗਏ, ਜਿਸ ਵਿਚ ਜਲੰਧਰ ਦੇ ਵੱਖ-ਵੱਖ ਯੂਥ ਕਲੱਬਾਂ ਦੇ 60 ਤੋਂ ਵੱਧ ਬੱਚਿਆਂ ਨੇ ਭਾਗ ਲਿਆ। ਨਹਿਰੂ ਯੂਵਾ ਕੇਂਦਰ ਦੇ ਜ਼ਿਲ੍ਹਾ ਕੋਆਰਡੀਨੇਟਰ ਸ਼੍ਰੀ ਸੈਮਸਮ ਮਸੀਹ ਨੇ ਬੋਲਦਿਆਂ ਕਿਹਾ ਕਿ 14 ਨਵੰਬਰ 1972 ਨੂੰ ਨਹਿਰੂ ਯੂਵਾ ਕੇਂਦਰ ਦੀ ਸਥਾਪਨਾ ਦੇਸ਼ ਵਿਚ ਰਾਸ਼ਟਰੀ ਏਕਤਾ ਤੇ ਸਦਭਾਵਨਾ ਨੂੰ ਵਧਾਉਣ ਤੇ ਨੌਜਵਾਨਾਂ ਨੂੰ ਇਸ ਪਾਸੇ ਲਾਉਣ ਲਈ ਕੀਤੀ ਗਈ, ਜਿਸ ਦੇ ਬਹੁਤ ਸਾਰਥਕ ਨਤੀਜੇ ਨਿਕਲੇ ਕਿਉਂਕਿ ਇਹ ਕੇਂਦਰ 1972 ਤੋਂ ਦੇਸ਼ ਦੀ ਤਰੱਕੀ, ਏਕਤਾ, ਅਖੰਡਤਾ ਲਈ ਵੱਡੇ ਪੱਧਰ ਤੇ ਕੰਮ ਕਰ ਰਿਹਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਬੋਲਦਿਆਂ ਕਿਹਾ ਕਿ ਨਹਿਰੂ ਯੂਵਾ ਕੇਂਦਰ ਵਲੋਂ ਦੇਸ਼ ਦੀ ਏਕਤਾ ਤੇ ਸਦਭਾਵਨਾ ਦੇ ਵਿਸ਼ੇ ਤੇ ਲੇਖ ਮੁਕਾਬਲੇ ਕਰਾਉਣਾ ਸ਼ਲਾਘਾਯੋਗ ਉਪਰਾਲਾ ਹੈ, ਕਿਉਕਿ ਇਸ ਨਾਲ ਵਿਦਿਆਰਥੀਆਂ ਵਿਚ ਜਾਗਰੂਕਤਾ ਆਉਂਦੀ ਹੈ ਤੇ ਗਿਆਨ ਵੀ ਮਿਲਦਾ ਹੈ।
ਅੰਤ ਵਿਚ ਇਸ ਲੇਖ ਮੁਕਾਬਲੇ ਵਿਚੋਂ ਪਹਿਲੇ ਸਥਾਨ ਤੇ ਆਉਣ ਵਾਲੀ ਕਾਲਜ ਦੀ ਵਿਦਿਆਰਥਣ ਰੌਸ਼ਨੀ, ਦੂਜੇ ਸਥਾਨ ਤੇ ਰਣਜੋਤ ਕੌਰ ਤੇ ਤੀਜੇ ਸਥਾਨ ਤੇ ਆਉਣ ਵਾਲੀ ਸੁਖਵੀਰ ਕੌਰ ਨੂੰ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ, ਜ਼ਿਲ੍ਹਾ ਕੋਆਰਡੀਨੇਟਰ ਸ਼੍ਰੀ ਸੈਮਸਨ ਮਸੀਹ ਤੇ ਡਾ. ਮਨੋਹਰ ਸਿੰਘ ਨੇ ਨਕਦ ਇਨਾਮ ਦੇ ਨੇ ਸਨਮਾਣਤ ਵੀ ਕੀਤਾ। ਇਸ ਮੌਕੇ ਸ. ਸੁਰਿੰਦਰ ਸਿੰਘ, ਡਾ. ਸੁਰਿੰਦਰ ਪਾਲ ਮੰਡ ਤੇ ਪ੍ਰੋ. ਮਨਜਿੰਦਰ ਸਿੰਘ ਜੌਹਲ ਵੀ ਹਾਜ਼ਰ ਸਨ।
ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਨਹਿਰੂ ਯੂਵਾ ਕੇਂਦਰ ਵੱਲੋਂ ‘ਸਥਾਪਨਾ ਦਿਵਸ’ ਨੂੰ ਸਮਰਪਿਤ ‘ਰਾਸ਼ਟਰੀ ਏਕਤਾ ਤੇ ਸਦਭਾਵਨਾ’ ਵਿਸ਼ੇ ’ਤੇ ਲੇਖ ਮੁਕਾਬਲੇ



