ਅਮਲੋਹ, 16 ਨਵੰਬਰ (ਰਣਜੀਤ ਸਿੰਘ ਘੁੰਮਣ)- ਸ਼੍ਰੋਮਣੀ ਅਕਾਲੀ ਦਲ ਨਗਰ ਨਿਗਮ ਤੇ ਨਗਰ ਕੋਂਸਲ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਇਨ੍ਹਾਂ ਚੋਣਾਂ ਵਿੱਚ ਪਾਰਟੀ ਸਾਫ ਸੁਥਰੇ ਅਕਸ ਤੇ ਲੋਕਾਂ ਦੀ ਸੇਵਾ ਨੂੰ ਸਮਰਪਿਤ ਉਮੀਦਵਾਰਾਂ ਨੂੰ ਟਿਕਟਾਂ ਦੇ ਕੇ ਚੋਣ ਮੈਦਾਨ ਵਿਚ ਉਤਾਰੇਗੀ। ਇਸ ਗੱਲ ਦਾ ਪ੍ਰਗਟਾਵਾ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਫਤਿਹਗੜ੍ਹ ਸਾਹਿਬ ਵਿਖੇ ਨਗਰ ਕੋਂਸਲ ਅਮਲੋਹ ਦੀ ਹੋਣ ਜਾ ਰਹੀ ਚੋਣ ਸਬੰਧੀ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨਾਲ ਵਿਚਾਰ ਚਰਚਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ. ਬਾਦਲ ਨੇ ਕਿਹਾ ਕਿ ਇਹ ਚੋਣਾਂ ਅਕਾਲੀ ਭਾਜਪਾ ਗੱਠਜੋੜ ਭਾਰੀ ਬਹੁਮਤ ਨਾਲ ਜਿੱਤੇਗਾ ਕਿਉਂਕਿ ਜੇਕਰ ਕਿਸੇ ਸਰਕਾਰ ਨੇ ਸ਼ਹਿਰਾਂ ਵਿੱਚ ਵਿਕਾਸ ਕਰਵਾਇਆ ਹੈ ਤਾਂ ਉਹ ਸਿਰਫ ਤੇ ਸਿਰਫ ਅਕਾਲੀ ਭਾਜਪਾ ਗੱਠਜੋੜ ਸਰਕਾਰ ਵੱਲੌਂ ਹੀ ਕੀਤਾ ਗਿਆ ਹੈ ਜਦੋਂ ਕਿ ਮੋਜੂਦਾ ਕਾਂਗਰਸ ਸਰਕਾਰ ਦੀ ਕਾਰਗੁਜਾਰੀ ਸੱਭ ਦੇ ਅੱਗੇ ਹੈ ਜਿਸ ਨੂੰ ਪੰਜਾਬ ਵਾਸੀ ਭਲੀਭਾਂਤ ਜਾਣ ਚੁੱਕੇ ਹਨ ਉਹਨਾਂ ਅਮਲੋਹ ਸ਼ਹਿਰ ਦੀ ਗੱਲ ਕਰਦਿਆਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਵੱਲੋਂ ਵਿਕਾਸ ਲਈ ਵੱਡੀ ਰਾਸ਼ੀ ਦਿੱਤੀ ਗਈ ਸੀ ਜਿਸ ਨਾਲ ਹਲਕੇ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਵੱਡੇ ਪੱਧਰ ਤੇ ਅਮਲੋਹ ਸ਼ਹਿਰ ਦਾ ਵਿਕਾਸ ਕੀਤਾ ਗਿਆ ਹੈ ਜਿਸ ਨੂੰ ਦੇਖਦੇ ਹੋਏ ਅਮਲੋਹ ਸ਼ਹਿਰ ਦੇ ਵਾਸੀ ਅਕਾਲੀ ਭਾਜਪਾ ਗੱਠਜੋੜ ਨੂੰ ਮੁੜ ਨਗਰ ਕੋਂਸਲ ਤੇ ਕਾਬਜ ਕਰਕੇ ਰਹਿੰਦੇ ਕਾਰਜ ਵੀ ਪੁਰੇ ਕਰਵਾਉਣਗੇ। ਇਸ ਮੌਕੇ ਤੇ ਰਾਜੂ ਖੰਨਾ ਵੱਲੋਂ ਪਾਰਟੀੌ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਮਲੋਹ ਹਲਕੇ ਦੀ ਸਥਿਤੀ ਤੋਂ ਵਿਸਥਾਰ ਵਿੱਚ ਜਾਣੂ ਵੀ ਕਰਵਾਇਆ ਗਿਆ। ਇਸ ਮੋਕੇ ਤੇ ਉਹਨਾਂ ਨਾਲ ਹਲਕਾ ਬੱਸੀ ਪਠਾਣਾ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਹਲਕਾ ਸਰਹਿੰਦ ਦੇ ਇੰਚਾਰਜ ਦੀਦਾਰ ਸਿੰਘ ਭੱਟੀ, ਓ ਐਸ ਡੀ ਚਰਨਜੀਤ ਸਿੰਘ ਬਰਾੜ, ਐਸ ਓ ਆਈ ਦੇ ਜੋਨਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਗੁਰਸ਼ਰਨ ਸਿੰਘ ਬਾਜਵਾ, ਅਵਤਾਰ ਸਿੰਘ ਤਾਰੀ, ਜੱਥੇਦਾਰ ਰੋਮੀ ਬੱਸੀ, ਰੂਪੀ ਵਿਰਕ, ਧਰਮਪਾਲ ਭੜੀ ਪੀਏ ਰਾਜੁ ਖੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਨਿਗਮ ਚੋਣਾਂ ’ਚ ਸਾਫ ਸੁਥਰੇ ਅਕਸ ਤੇ ਲੋਕ ਸੇਵਾ ਨੂੰ ਸਮਰਪਿਤ ਆਗੂ ਹੀ ਉਮੀਦਵਾਰ ਹੋਣਗੇ : ਸੁਖਬੀਰ ਬਾਦਲ



