ਨੂਰਪੁਰ ਬੇਦੀ, 17 ਨਵੰਬਰ (ਐਮ.ਪੀ.ਸ਼ਰਮਾਂ)- ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਪ੍ਰੈਸ ਨੂੰ ਸੰਬੋਧਨ ਕਰਦੇ ਥਾਣਾ ਮੁਖੀ ਨੂਰਪੁਰ ਬੇਦੀ ਕੁਲਵੀਰ ਸਿੰਘ ਕੰਗ ਵੱਲੋਂ ਕੀਤਾ ਗਿਆ।ਉਹਨਾਂ ਕਿਹਾ ਕਿ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ਼੍ਰੀਮਤੀ ਗੁਰਨੀਤ ਤੇਜ ਨੇ ਜ਼ਿਲ੍ਹੇ ਅੰਦਰ ਧਾਰਾ 144 ਲਾਗੂ ਕਰ ਦਿੱਤੀ ਹੈ ਜਿਸ ਦੇ ਅਧੀਨ ਕਿਸੇ ਵੀ ਵਿਅਕਤੀ ਵੱਲੋਂ ਸਾਈਕਲ,ਰਿਕਸ਼ਾ,ਰੇਹੜੀ,ਟਰੈਕਟਰ-ਟਰਾਲੀ ਅਤੇ ਹੋਰ ਵਾਹਨਾਂ ਨੂੰ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਲਗਵਾਏ ਬਿਨ੍ਹਾਂ ਨਾ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹੇ ਦੀ ਹੱਦ ਅੰਦਰ ਸਵੇਰ ਦੇ 6 ਵਜੇਂ ਤੋਂ ਰਾਤ ਦੇ 10 ਵਜੇ ਤੱਕ ਪ੍ਰਸ਼ਾਸਨਿਕ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਲਾਊਡ ਸਪੀਕਰ ਚਲਾਉਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ।ਇਸੇ ਤਰ੍ਹਾਂ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਸੜਕ ਤੇ ਨਜਾਇਜ਼ ਕਬਜਾ ਨਾ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ।ਥਾਣਾ ਮੁਖੀ ਕੰਗ ਨੇ ਕਿਹਾ ਕਿ ਜੇਕਰ ਕਿਸੇ ਵੀ ਮਕਾਨ ਮਾਲਕ ਵੱਲੋਂ ਨਵਾਂ ਕਿਰਾਏਦਾਰ ਜਾਂ ਅਣਜਾਣ ਵਿਅਕਤੀ ਨੂੰ ਆਪਣੇ ਘਰ ਰੱਖਿਆ ਜਾਂਦਾ ਹੈ ਤਾਂ ਉਸ ਦੀ ਪੂਰੀ ਜਾਣਕਾਰੀ ਥਾਣਾ ਨੂਰਪੁਰ ਬੇਦੀ ਜਾਂ ਪੁਲਿਸ ਚੌਂਕੀ ਕਲਵਾਂ ਵਿਖੇ ਦਰਜ ਕਰਵਾਈ ਜਾਵੇ।
ਉਹਨਾਂ ਖਾਸ ਕਰਕੇ ਨੌਜਵਾਨ ਪੀੜੀ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਬਿਨ੍ਹਾਂ ਕਾਗਜ਼-ਪੱਤਰ ਅਤੇ ਪ੍ਰੈਸ਼ਰ ਹੋਰਨ ਲਗਵਾ ਕੇ ਮੋਟਰ ਸਾਈਕਲ ਚਲਾਉਣ ਵਾਲਿਆਂ ‘ਤੇ ਪੂਰੀ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਜੁਰਮਾਨਾ ਵੀ ਲਗਾਇਆ ਜਾਵੇਗਾ।
ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ : ਥਾਣਾ ਮੁਖੀ ਕੰਗ



