Skip to content
Independent perspectives. Global stories.
BREAKING

ਐਚ.ਡੀ.ਐਫ.ਸੀ. ਬੈਂਕ ਅਤੇ ਜਾਰੋ ਐਜੁਕੇਸ਼ਨ ਨੇ ਐਮ.ਬੀ.ਏ. ਦੇ 4 ਵਿਦਿਆਰਥੀ ਨੌਕਰੀ ਲਈ ਚੁਣੇ

Share this story

ਬਠਿੰਡਾ, 20 ਨਵੰਬਰ (ਇੰਦਰਜੀਤ ਨਥਾਣਾ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਹਨਾਂ ਦੀ ਪਲੇਸਮੈਂਟ ਲਈ ਵੀ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਵੱਲੋਂ ਸਮੇਂ ਸਮੇਂ ’ਤੇ ਵੱਖ-ਵੱਖ ਪ੍ਰਸਿੱਧ ਕੰਪਨੀਆਂ ਦੀ ਕੈਂਪਸ ਪਲੇਸਮੈਂਟ ਡਰਾਈਵ ਆਯੋਜਿਤ ਕਰਵਾ ਕੇ ਵਿਦਿਆਰਥੀਆਂ ਨੂੰ ਪਲੇਸਮੈਂਟ ਦੇ ਭਰਪੂਰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਅਜਿਹਾ ਹੀ ਸੁਨਹਿਰੀ ਮੌਕਾ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੂੰ ਐਚ.ਡੀ.ਐਫ.ਸੀ. ਬੈਂਕ ਅਤੇ ਜਾਰੋ ਐਜ਼ੂਕੇਸ਼ਨ ਦੀ ਪਲੇਸਮੈਂਟ ਡਰਾਈਵ ਦੌਰਾਨ ਮਿਲਿਆ ਜਿਸ ਦੌਰਾਨ ਐਮ.ਬੀ.ਏ. ਦੇ 4 ਵਿਦਿਆਰਥੀ ਨੌਕਰੀ ਲਈ ਚੁਣੇ ਗਏ। ਪਲੇਸਮੈਂਟ ਡਰਾਈਵ ਦੌਰਾਨ ਐਚ.ਡੀ.ਐਫ.ਸੀ. ਬੈਂਕ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਦਾ ਲਿਖ਼ਤੀ ਟੈਸਟ ਲੈਣ ਤੋਂ ਬਾਦ ਇੰਟਰਵਿਊ ਕੀਤੀ ਜਦੋਂ ਕਿ ਜਾਰੋ ਐਜ਼ੂਕੇਸ਼ਨ ਕੰਪਨੀ ਨੇ ਗਰੁੱਪ ਡਿਸਕਸ਼ਨ ਰਾਹੀਂ ਚੋਣ ਪ੍ਰੀਕਿਰਿਆ ਸ਼ੁਰੂ ਕਰਨ ਤੋਂ ਬਾਦ ਕਈ ਗੇੜਾਂ ਵਿੱਚ ਵਿਦਿਆਰਥੀਆਂ ਦੀ ਇੰਟਰਵਿਊ ਕੀਤੀ। ਵਿਦਿਆਰਥੀਆਂ ਨੇ ਪੂਰੇ ਹੌਸਲੇ ਅਤੇ ਸਵੈ-ਵਿਸ਼ਵਾਸ਼ ਨਾਲ ਇੰਟਰਵਿਊ ਦਿੱਤੀ। ਵਿਦਿਆਰਥੀਆਂ ਦੀ ਮਨੁੱਖੀ ਸਰੋਤਾਂ, ਮਾਰਕੀਟਿੰਗ ਅਤੇ ਫ਼ਾਇਨਾਂਸ ਖੇਤਰ ਨਾਲ ਸਬੰਧਤ ਸਮਝ ਅਤੇ ਜਾਣਕਾਰੀ ਤੋਂ ਐਚ.ਡੀ.ਐਫ.ਸੀ. ਬੈਂਕ ਅਤੇ ਜਾਰੋ ਐਜ਼ੂਕੇਸ਼ਨ ਦੇ ਅਧਿਕਾਰੀ ਬਹੁਤ ਪ੍ਰਭਾਵਿਤ ਹੋਏ। ਵਿਦਿਆਰਥੀਆਂ ਦੀ ਬੋਲ ਚਾਲ ਦੀ ਭਾਸ਼ਾ ਅਤੇ ਪੇਸ਼ੇਵਰ ਪਹੁੰਚ ਦੇ ਸਿੱਟੇ ਵਜੋਂ ਜਾਰੋ ਐਜ਼ੂਕੇਸ਼ਨ ਦੇ ਅਧਿਕਾਰੀਆਂ ਨੇ ਐਮ.ਬੀ.ਏ ਦੇ ਵਿਦਿਆਰਥੀ ਨੀਰਜ ਮਦਾਨ ਨੂੰ 6.06 ਲੱਖ ਸਾਲਾਨਾ ਪੈਕੇਜ਼ ’ਤੇ ਨੌਕਰੀ ਲਈ ਚੁਣ ਲਿਆ ਗਿਆ। ਇਸੇ ਤਰ੍ਹਾਂ ਐਚ.ਡੀ.ਐਫ.ਸੀ. ਬੈਂਕ ਵੱਲੋਂ ਐਮ.ਬੀ.ਏ ਦੇ ਵਿਦਿਆਰਥੀਆਂ ਮਨੀਸ਼ਾ ਚੌਧਰੀ, ਕੇਸ਼ਵ ਬਾਂਸਲ, ਪ੍ਰਿਆ ਗਰਗ ਨੂੰ 2.70 ਲੱਖ ਸਾਲਾਨਾ ਪੈਕੇਜ਼ ’ਤੇ ਨੌਕਰੀ ਲਈ ਚੁਣਿਆ ਗਿਆ। ਇਹਨਾਂ ਚੁਣੇ ਗਏ ਵਿਦਿਆਰਥੀਆਂ ਨੂੰ ਸਾਲਾਨਾ ਪੈਕੇਜ਼ ਤੋਂ ਇਲਾਵਾ ਐਚ.ਡੀ.ਐਫ.ਸੀ. ਬੈਂਕ ਵੱਲੋਂ ਕਾਰਗੁਜ਼ਾਰੀ ਭੱਤਾ ਦੀ ਦਿੱਤਾ ਜਾਵੇਗਾ। ਸੰਸਥਾ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸਾਡਾ ਮੁੱਖ ਉਦੇਸ਼ ਇੰਡਸਟਰੀ ਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣਾ ਹੈ ਜਿਸ ਲਈ ਸੰਸਥਾ ਵੱਲੋਂ ਮੁੱਖ ਤੌਰ ’ਤੇ ਵਿਦਿਆਰਥੀਆਂ ਦੀ ਸਿਖਲਾਈ, ਸਾਫ਼ਟ ਸਕਿੱਲਜ਼, ਸਮੁੱਚੀ ਸਖ਼ਸ਼ੀਅਤ ਉਸਾਰੀ ਅਤੇ ਕੰਮਿਊਨੀਕੇਸ਼ਨ ਸਕਿੱਲਜ਼ ਆਦਿ ਤੇ ਧਿਆਨ ਕੇਂਦਰਤ ਕੀਤਾ ਜਾਦਾਂ ਹੈ ਅਤੇ ਹਰ ਕੋਰਸ ਦੇ ਵਿਦਿਆਰਥੀਆਂ ਦੀ 100 ਫੀਸਦੀ ਪਲੇਸਮੈਂਟ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਜਾਰੀ ਰੱਖੇ ਜਾ ਰਹੇ ਹਨ।

WRITTEN BY