Skip to content
Independent perspectives. Global stories.
BREAKING

ਝੋਟੀਵਾਲਾ ਵਿਖੇ ਲਗਾਇਆ ਮੁਫ਼ਤ ਦੰਦਾਂ ਦਾ ਜਾਂਚ ਕੈਂਪ

Share this story

ਸਾਦਿਕ, 20 ਨਵੰਬਰ (ਗੁਲਜ਼ਾਰ ਮਦੀਨਾ)-ਸਿਵਲ ਸਰਜਨ ਫਰੀਦਕੋਟ ਡਾ. ਰਜਿੰਦਰ ਕੁਮਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਮਨਜੀਤ ਕ੍ਰਿਸ਼ਨ ਭੱਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਡੈਂਟਲ ਹੈਲਥ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਅਵਸਰ ਤੇ ਪੀ.ਐਚ.ਸੀ ਜੰਡ ਸਾਹਿਬ ਅਧੀਨ ਪਿੰਡ ਝੋਟੀਵਾਲਾ ਵਿਖੇ ਦਸਮੇਸ਼ ਡੈਂਟਲ ਕਾਲਜ ਅਤੇ ਹਸਪਤਾਲ ਦੇ ਸਹਿਯੋਗ ਨਾਲ ਮੁਫਤ ਦੰਦਾਂ ਦਾ ਜਾਂਚ ਕੈਂਪ ਲਗਾਇਆ ਗਿਆ। ਡੈਂਟਲ ਸਰਜਨ ਡਾ. ਸ਼ਮਿੰਦਰ ਕੌਰ ਅਤੇ ਡਾ. ਪ੍ਰਭਜੋਤ ਕੌਰ ਨੇ ਆਪਣੀ ਟੀਮ ਦੇ ਸਹਿਯੋਗ ਨਾਲ ਮਰੀਜ਼ਾਂ ਦੀ ਜਾਂਚ ਕਰ ਦੰਦਾਂ ਦੀ ਸਾਂਭ-ਸੰਭਾਲ, ਸਫਾਈ ਅਤੇ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ 15 ਨਵੰਬਰ ਤੋਂ 30 ਨਵੰਬਰ ਤੱਕ ਸਿਵਲ ਹਸਪਤਾਲ ਫਰੀਦਕੋਟ ਅਤੇ ਕੋਟਕਪੂਰਾ ਸਵੇਰੇ 9:00 ਵਜੇ ਤੋਂ ਸ਼ਾਮ 3:00 ਵਜੇ ਤੱਕ ਦੰਦਾਂ ਦੇ ਇਲਾਜ ਦਾ ਮੁਫਤ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਦੌਰਾਨ ਗਰੀਬ ਅਤੇ ਲੋੜਵੰਦ ਮਰੀਜ਼ਾਂ ਦੇ ਨਵੇਂ ਬੀੜ ਮੁਫਤ ਲਾਏ ਜਾਣਗੇ ਅਤੇ ਦੰਦਾਂ ਦੀਆਂ ਬਿਮਾਰੀਆਂ ਦਾ ਇਲਾਜ ਅਤੇ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ।
ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਸਿਹਤ ਵਿਭਾਗ ਵੱਲੋਂ ਮੁਹਈਆਂ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਸਹੂਲਤਾਂ ਅਤੇ ਸਕੀਮਾਂ ਸਬੰਧੀ ਵਿਚਾਰ ਪੇਸ਼ ਕੀਤੇ ਅਤੇ ਜਾਗਰੂਕਤਾ ਸਮਗਰੀ ਵੀ ਤਕਸੀਮ ਕੀਤੀ।
ਪਿੰਡ ਦੀ ਪੰਚਾਇਤ ਵੱਲੋਂ ਸਰਪੰਚ ਹਰਦੀਪ ਸਿੰਘ ਨੇ ਇਸ ਉਪਰਾਲੇ ਲਈ ਸਿਹਤ ਵਿਭਾਗ ਦਾ ਧੰਨਵਾਦ ਕੀਤਾ। ਇਸ ਮੌਕੇ ਏ.ਐਨ.ਐਮ ਸੁਖਪ੍ਰੀਤ ਕੌਰ ਅਤੇ ਆਸ਼ਾ ਵਰਕਰ ਹਾਜਰ ਸਨ।

WRITTEN BY