ਮੰਡੀ ਗੋੇਬਿੰਦਗੜ੍ਹ , 23 ਨਵੰਬਰ (ਮਨੋਜ ਭੱਲਾ)-ਐਸ.ਪੀ. (ਜਾਂਚ) ਸ: ਦਲਜੀਤ ਸਿੰਘ ਰਾਣਾ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ 120 ਗੋਲੀਆਂ ਲੋਮੋਟਿਲ ਤੇ 850 ਗ੍ਰਾਮ ਗਾਜੇਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦਸਿਆ ਕਿ ਮੰਡੀ ਗੋਬਿੰਦਗੜ੍ਹ ਦੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਅਗਰਸੈਨ ਪਾਰਕ ਦੇ ਨੇੜੇ ਨਾਕਾ ਲਗਾਇਆ ਹੋਇਆ ਸੀ ਤਾਂ ਇਕ ਵਿਅਕਤੀ ਪਪੂ ਪੁਤਰ ਮੇਹਰ ਸਿੰਘ ਵਾਸੀ ਮਾਸਟਰ ਕਲੌਨੀ, ਮੰਡੀ ਗੋਬਿੰਦਗੜ੍ਹ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 120 ਗੋਲੀਆਂ ਲੋਮੋਟਿਲ ਦੀਆਂ ਬਰਾਮਦ ਹੋਈਆਂ।ਉਨ੍ਹਾਂ ਦਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਵਿਰੁਧ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ ਅਧੀਨ ਦਰਜ ਕੀਤਾ ਗਿਆ ਹੈ।ਐਸ.ਪੀ. ਰਾਣਾ ਨੇ ਹੋਰ ਦਸਿਆ ਕਿ ਇਸੇ ਤਰ੍ਹਾਂ ਮੰਡੀ ਗੋਬਿੰਦਗੜ੍ਹ ਦੇ ਹੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਐਸ.ਡੀ. ਮਾਡਲ ਸਕੂਲ ਨੇੜੇ ਲਗਾਏ ਨਾਕੇ ਤੇ ਰਾਜ ਕੁਮਾਰ ਪੁਤਰ ਦੀਦਾਰ ਸਿੰਘ ਵਾਸੀ ਨਿਉ ਸੰਤ ਨਗਰ ਮੰਡੀ ਗੋਬਿੰਦਗੜ੍ਹ ਨੂੰ ਰੋਕਿਆ ਤਾਂ ਉਸ ਦੀ ਤਲਾਸ਼ੀ ਲੈਣ ਤੇ ਉਸ ਪਾਸੋਂ 850 ਗ੍ਰਾਮ ਗਾਂਜਾ ਬਰਾਮਦ ਹੋਇਆ।ਉਨ੍ਹਾਂ ਦਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਵਿਰੁਧ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ ਅਧੀਨ ਦਰਜ ਕੀਤਾ ਗਿਆ ਹੈ।
ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਗਾਂਜੇ ਤੇ ਗੋਲੀਆਂ ਸਮੇਤ ਦੋ ਸ਼ੱਕੀ ਕਾਬੂ : ਰਾਣਾ



