Skip to content
Independent perspectives. Global stories.
BREAKING

ਅਮਰ ਖਾਲਸਾ ਫਾਊਂਡੇਸ਼ਨ ਵੱਲੋਂ ਲੋਕ ਭਲਾਈ ਕਾਰਜਾਂ ਲਈ ਦਫਤਰ ਦਾ ਉਦਘਾਟਨ

Share this story

ਅੰਮ੍ਰਿਤਸਰ, 23 ਨਵੰਬਰ (ਗੁਰਪ੍ਰੀਤ ਸਿੰਘ ਮਾਨ)- ਸਿੱਖ ਕੌਮ ਦੇ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਬਾਰੇ ਸਮੇਂ-ਸਮੇਂ ਤੇ ਪਿੰਡਾਂ, ਸ਼ਹਿਰਾਂ, ਕਸਬਿਆਂ, ਸਕੂਲਾਂ, ਕਾਲਜਾਂ ਅਤੇ ਵੱਖ-ਵੱਖ ਪਿੰਡਾਂ ਦੇ ਗੁਰਦਆਰਿਆ ’ਚ ਜਾ ਕੇ ਨੋਜਵਾਨਾਂ ਅਤੇ ਨਵੀਂ ਪੀੜੀ ਨੂੰ ਗੁਰਮਤਿ ਦੇ ਸੈਮੀਨਾਰ ਲਗਾ ਕੇ ਸਮਾਜ ਸੇਵਾ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਨੋਜਵਾਨਾਂ ਅਤੇ ਬੱਚਿਆਂ ਨੂੰ ਗੁਰਬਾਣੀ ਕੰਠ ਕੈਂਪ, ਦਸਤਾਰ ਸਿਖਲਾਈ ਕੈਂਪ, ਦਸਤਾਰ ਮੁਕਾਬਲੇ ਕਰਾਉਣਾ, ਸਿੱਖ ਬੱਚਿਆਂ ਨੂੰ ਆਪਣੇ ਸਿੱਖ ਵਿਰਸੇ, ਸਿੱਖ ਇਤਿਹਾਸ ਅਤੇ ਸਿੱਖ ਸੱਭਿਆਚਾਰ ਬਾਰੇ ਜਾਣੂ ਕਰਵਾ ਕੇ ਉਨ੍ਹਾਂ ਨੂੰ ਪਤਿਤਪੁਣੇ ਵੱਲ ਵੱਧਣ ਤੋਂ ਰੋਕ ਕੇ ਸਿੱਖੀ ਸਰੂਪ ਧਾਰਨ ਕਰਨ ਅਤੇ ਸਮੇਂ-ਸਮੇਂ ਸਿਰ ਗਰੀਬ ਲੋੜਵੰਦਾਂ ਦੀ ਸਹਾਇਤਾ ਕਰਨਾ ਅਤੇ ਸਮਾਜਿਕ ਸੇਵਾਵਾਂ ਕਰਨ ਦੇ ਮਕਸਦ ਨਾਲ ਅੱਜ ਅਮਰ ਖਾਲਸਾ ਫਾਊਂਡੇਸ਼ਨ ਦੇ ਕੌਮੀ ਪ੍ਰਧਾਨ ਭਾਈ ਅਵਤਾਰ ਸਿੰਘ ਖਾਲਸਾ ਦੀ ਰਹਿਨਮਾਈ ਹੇਠ ਫਾਊਂਡੇਸ਼ਨ ਦੇ ਸਮੂਹ ਅਹੁਦੇਦਾਰਾਂ ਦੇ ਸਹਿਯੋਗ ਨਾਲ ਤਰਨ ਤਾਰਨ ਰੋਡ ਚਾਹਲ ਮਾਰਕੀਟ ਵਿਖੇ ਹੋਰ ਵੀ ਵੱਧ ਚੜ੍ਹ ਕੇ ਸਮਾਜ ਭਲਾਈ ਦੇ ਕਾਰਜ ਕਰਨ ਲਈ ਦਫਤਰ ਸਥਾਪਿਤ ਕੀਤਾ ਗਿਆ। ਦਫਤਰ ਦਾ ਰਸਮੀ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ਤੇ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਮੁੱਖ ਬੁਲਾਰੇ ਦਮਦਮੀ ਟਕਸਾਲ ਸੰਤ ਚਰਨਜੀਤ ਸਿੰਘ ਜੱਸੋਵਾਲ ਹਾਜਰ ਹੋਏ। ਜਿੰਨ੍ਹਾਂ ਨੇ ਜੈਕਾਰਿਆ ਦੀ ਗੂੰਜ ਵਿੱਚ ਰਿਬਨ ਕੱਟ ਕੇ ਦਫਤਰ ਦਾ ਉਦਘਾਟਨ ਕੀਤਾ। ਇਸ ਮੌਕੇ ਭਾਈ ਅਵਤਾਰ ਸਿੰਘ ਖਾਲਸਾ, ਭਾਈ ਦਲਜੀਤ ਸਿੰਘ ਚਾਹਲ, ਦਲਬੀਰ ਸਿੰਘ ਭਰੋਵਾਲ ਅਤੇ ਸੰਗਤਾਂ ਨੇ ਸੰਤ ਚਰਨਜੀਤ ਸਿੰਘ ਜੀ ਨੂੰ ਬੋਲੇ ਸੋ ਨਿਹਾਲ ਦੇ ਜੈਕਾਰਿਆ ਨਾਲ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਅਤੇ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸੰਤ ਜੱਸੋਵਾਲ ਨੇ ਸੰਬੋਧਨ ਦੌਰਾਨ ਕਿਹਾ ਕਿ ਜੋ ਅੱਜ ਭਾਈ ਅਵਤਾਰ ਸਿੰਘ ਖਾਲਸਾ ਦੀ ਅਗਵਾਈ ਹੇਠ ਅਮਰ ਖਾਲਸਾ ਫਾਊਂਡੇਸ਼ਨ ਵੱਲੋਂ ਪਿਛਲੇ ਲੰਮੇ ਸਮੇਂ ਦੌਰਾਨ ਸਮਾਜ ਸੇਵਾ ‘ਚ ਜੁਟੇ ਹੋਣ ਕਰਕੇ ਕੌਮ ਪ੍ਰਤੀ ਵੱਧ ਚੜ੍ਹ ਕੇ ਸੇਵਾਵਾਂ ਨਿਭਾਉਣ, ਨੋਜਵਾਨ ਪੀੜੀ ਦੇ ਚੰਗੇ ਭਵਿੱਖ ਲਈ ਗੁਰਬਾਣੀ ਕੰਠ ਦੇ ਕੈਂਪ ਲਗਾਉਣਾ ਅਤੇ ਨੋਜਵਾਨਾਂ ਨੂੰ ਸੁੰਦਰ ਦਸਤਾਰਾਂ ਸਜਾਉਣ ਦੇ ਨਾਲ-ਨਾਲ ਹੋਰ ਵੀ ਲੋਕ ਭਲਾਈ ਦੇ ਕਾਰਜ ਕਰਨਾ ਬੇਹੱਦ ਸ਼ਲਾਘਾਯੋਗ ਕਾਰਜ ਹਨ। ਉਨ੍ਹਾਂ ਕਿਹਾ ਕਿ ਹੋਰ ਵੀ ਨੋਜਵਾਨਾਂ ਨੂੰ ਫਾਊਂਡੇਸ਼ਨ ਨਾਲ ਜੁੜ ਕੇ ਭਾਈ ਖਾਲਸਾ ਵਾਂਗ ਸਮਾਜ ਸੇਵਾ ਅਤੇ ਕੌਮ ਪ੍ਰਤੀ ਚੜ੍ਹਦੀਕਲਾ ਨਾਲ ਗਰੀਬ ਲੋੜਵੰਦਾਂ ਦੀ ਸਹਾਇਤਾ ਕਰਨਾ ਅਤੇ ਨੋਜਵਾਨ ਪੀੜੀ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨਾ ਆਦਿ ਤੋਂ ਸੇਂਦ ਲੈਣੀ ਚਾਹੀਦੀ ਹੈ। ਸੰਤ ਜੱਸੋਵਾਲ ਨੇ ਭਰੋਸਾ ਦਵਾਇਆ ਕਿ ਫਾਂਉਂਡੇਸ਼ਨ ਨੂੰ ਲੋਕ ਭਲਾਈ ਕਾਰਜਾਂ ਵਾਸਤੇ ਹਰ ਪੱਖੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਭਾਈ ਖਾਲਸਾ ਨੇ ਸੰਤ ਜੱਸੋਵਾਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜਲਦ ਕੁੱਝ ਹੀ ਦਿਨਾਂ ਵਿੱਚ ਫਾਊਂਡੇਸ਼ਨ ਵੱਲੋਂ ਹੋਰ ਵੀ ਨੋਜਵਾਨਾਂ ਅਤੇ ਸਹਿਯੋਗੀਆਂ ਨੂੰ ਨਾਲ ਲੈ ਕੇ ਵੱਡੇ ਪੱਧਰ ਤੇ ਪ੍ਰੋਗਰਾਮ ਉਲੀਕੇ ਜਾਣਗੇ। ਭਾਈ ਖਾਲਸਾ ਨੇ ਕਿਹਾ ਕਿ ਜਿੱਥੇ ਗਰੀਬ ਲੋਕਾਂ ਦੀ ਸੁਣਵਾਈ ਨਹੀ ਹੋ ਰਹੀ ਜਾਂ ਧੱਕੇਸ਼ਾਹੀਆ ਹੋ ਰਹੀਆਂ ਹਨ ਨੂੰ ਰੋਕਣ ਲਈ ਫਾਊਂਡੇਸ਼ਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਕਿਸੇ ਨਾਲ ਵੀ ਧੱਕੇਸ਼ਾਹੀ ਨਹੀ ਹੋਣ ਦਿੱਤੀ ਜਾਵੇਗੀ। ਇਸ ਮੌਕੇ ਭਾਈ ਗੁਰਮੁੱਖ ਸਿੰਘ ਸਹੋਤਾ, ਦਲਬੀਰ ਸਿੰਘ ਭਰੋਵਾਲ, ਸਚਿੱਨ ਮਦਾਨ, ਗੁਰਪ੍ਰੀਤ ਸਿੰਘ ਮਾਨ, ਡਾ. ਗੁਰਭੇਜ ਸਿੰਘ ਭੁੱਲਰ ਰਾਜੋਕੇ, ਬਲਦੇਵ ਸਿੰਘ ਇਬੱਨ, ਦਲਜੀਤ ਸਿੰਘ ਸੁਲਤਾਨਵਿੰਡ, ਭਾਈ ਬਲਜਿੰਦਰ ਸਿੰਘ ਤਾਜੋਵਾਲ, ਡਾ. ਸਤਿੰਦਰ ਕੌਰ ਅਤੇ ਵੱਡੀ ਗਿਣਤੀ ਵਿੱਚ ਅਹੁਦੇਦਾਰ ਹਾਜ਼ਰ ਸਨ।

WRITTEN BY