Skip to content
Independent perspectives. Global stories.
BREAKING

ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਭਾਈ ਜੌਹਲ ਅਤੇ ਦੂਸਰੇ ਸਿੱਖ ਨੌਜਵਾਨਾਂ ’ਤੇ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਘੋਰ ਉ¦ਘਣਾ : ਸ. ਜਸਪ੍ਰੀਤ ਸਿੰਘ ਅਟਾਰਨੀ

Share this story

ਹੱਕ ਸੱਚ ਲਈ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਹਰ ਇਕ ਦੀ ਸੇਵਾ ਕਰਨ ਲਈ ਤਿਆਰ ਹਾਂ

ਸੈਕਰਾਮੈਂਟੋ, 23 ਨਵੰਬਰ- ਬਹੁਪੱਖੀ ਪ੍ਰਤਿਭਾ ਦੇ ਮਾਲਕ ਅਮਰੀਕਾ ਦੇ ਉ¤ਘੇ ਵਕੀਲ ਅਤੇ ਸਿੱਖ ਚਿੰਤਕ ਸ. ਜਸਪ੍ਰੀਤ ਸਿੰਘ ਅਟਾਰਨੀ ਇੱਕ ਵਾਰ ਫਿਰ ਸਿੱਖ ਪੰਥ ਅਤੇ ਪੰਜਾਬ ਦੀ ਸੇਵਾ ਵਿੱਚ ਅੱਗੇ ਆਏ ਹਨ। ਉਨ੍ਹਾਂ ਨੇ ਪੰਜਾਬ ਪੁਲਿਸ ਵਲੋਂ ਬੀਤੇ ਦਿਨੀਂ ਹਿੰਦੂ ਆਗੂਆਂ ਦੀਆਂ ਹੋਈਆਂ ਹੱਤਿਆਵਾਂ ਦੇ ਮਾਮਲੇ ‘ਚ ਇੰਗਲੈਂਡ ਦੇ ਵਸਨੀਕ ਭਾਈ ਜਗਤਾਰ ਸਿੰਘ ਜੌਹਲ, ਭਾਈ ਤਲਜੀਤ ਸਿੰਘ ਇੰਗਲੈਂਡ, ਭਾਈ ਹਰਦੀਪ ਸਿੰਘ ਇਟਲੀ ਅਤੇ ਭਾਈ ਰਮਨਦੀਪ ਸਿੰਘ ਕਨੈਡਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ’ਤੇ ਤਸ਼ੱਦਦ ਢਾਏ ਜਾਣ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਗ੍ਰਿਫਤਾਰੀਆਂ ਅਤੇ ਤਸ਼ੱਦਦ ਦਾ ਦੌਰ ਮਨੁੱਖੀ ਅਧਿਕਾਰਾਂ ਦੀ ਘੋਰ ਉ¦ਘਣਾ ਹੈ। ਸ. ਜਸਪ੍ਰੀਤ ਸਿੰਘ ਅਟਾਰਨੀ ਨੇ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਮਨਜੀਤ ਸਿੰਘ ਜੀ.ਕੇ. ਅਤੇ ਅਮਰੀਕਾ ਦੇ ਪ੍ਰਮੁੱਖ ਅਕਾਲੀ ਆਗੂ ਸ. ਸਤਪਾਲ ਸਿੰਘ ਜੌਹਲ ਦੀ ਅਗਵਾਈ ਹੇਠ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਅਕਾਲੀ ਆਗੂਆਂ ਨੇ ਉਨ੍ਹਾਂ ਦੀ ਨਿਰਸਵਾਰਥ ਸੇਵਾ ਦੀ ਭਰਵੀਂ ਪ੍ਰਸੰਸਾ ਵੀ ਕੀਤੀ। ਸ: ਜਸਪ੍ਰੀਤ ਸਿੰਘ ਅਟਾਰਨੀ ਨੇ ਸਿੱਖ ਨੌਜਵਾਨਾਂ ’ਤੇ ਢਾਏ ਜਾ ਰਹੇ ਤਸ਼ੱਦਦ ਦੀ ਕਰੜੇ ਸ਼ਬਦਾਂ ‘ਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਤਰ੍ਹਾਂ ਦੇ ਟੋਰਚਰ ਨੂੰ ਬੰਦ ਕੀਤਾ ਜਾਵੇ ਕਿਉਂਕਿ ਇਹ ਗੈਰਕਾਨੂੰਨੀ ਤੇ ਅਣਮਨੁੱਖੀ ਵਰਤਾਰਾ ਹੈ। ਉਨ੍ਹਾਂ ਵਿਸ਼ੇਸ਼ ਤੌਰ ਤੇ ਕਿਹਾ ਕਿ ਭਾਵੇਂ ਮੇਰਾ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਸਬੰਧ ਨਹੀਂ ਹੈ ਪਰ ਫਿਰ ਵੀ ਮੈਂ ਹੱਕ ਸੱਚ ਲਈ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਹਰ ਇਕ ਦੀ ਸੇਵਾ ਕਰਨ ਲਈ ਤਿਆਰ ਹਾਂ।

WRITTEN BY