Skip to content
Independent perspectives. Global stories.
BREAKING

ਜਥੇਦਾਰ ਬਾਬਾ ਬਲਬੀਰ ਸਿੰਘ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ ਅੱਜ

Share this story

ਅੰਮ੍ਰਿਤਸਰ, 27 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੌਜੂਦਾ ਜਥੇਦਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੂੰ ਉਨ੍ਹਾਂ ਵੱਲੋਂ ਪੰਥਕ ਕਾਰਜਾਂ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਠਸ਼੍ਰੋਮਣੀ ਸੇਵਾ ਰਤਨੂ ਦੀ ਉਪਾਧੀ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ। ਜਥੇਦਾਰ ਬਾਬਾ ਬਲਬੀਰ ਸਿੰਘ ਗੁਰੂ ਵੱਲੋਂ ਬਖਸ਼ੇ ਸਿਧਾਂਤ ਅਤੇ ਮਰਿਯਾਦਾ ਤੇ ਪਹਿਰਾ ਦਿੰਦੇ ਹੋਏ ਸਿੱਖੀ ਪ੍ਰਚਾਰ ਲਈ ਹਰ ਵੇਲੇ ਤਤਪਰ ਰਹਿੰਦੇ ਹਨ। ਪੰਥਕ ਕਾਰਜਾਂ ਲਈ ਪੰਥਕ ਖੇਤਰ ਦੀਆਂ ਨਾਮਵਰ ਜਥੇਬੰਦੀਆਂ ਵਿਚ ਮੋਹਰੀ ਹੋ ਕੇ ਵਿਚਰਦੇ ਰਹੇ ਤੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਦਾ ਸਨਮਾਨ ਸਮੁੱਚੇ ਨਿਹੰਗ ਸਿੰਘ ਦਲਾਂ ਲਈ ਬਹੁਤ ਮਾਣ ਤੇ ਖੁਸ਼ੀ ਵਾਲੀ ਗੱਲ ਹੈ। ਇਸ ਸਨਮਾਨ ਸਮਾਗਮ ਸਮੇਂ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਸਮੇਤ ਪੰਥ ਦੀਆਂ ਨਾਮਵਰ ਸ਼ਖਸੀਅਤਾਂ ਹਾਜ਼ਰ ਹੋਣਗੀਆਂ।

WRITTEN BY