Skip to content
Independent perspectives. Global stories.
BREAKING

ਪੰਜਾਬ ਸਰਕਾਰ ਵੱਲੋਂ ਪਲਾਸਟਿਕ ਉਦਯੋਗ ਨੂੰ ਉਤਸ਼ਾਹ ਦੇਣ ਲਈ 1200 ਕਰੋੜ ਰੁਪਏ ਦੇ ਨਿਵੇਸ਼ ਵਾਲੇ 50 ਸਹਿਮਤੀ ਪੱਤਰਾਂ ’ਤੇ ਹਸਤਾਖਰ

Share this story

ਉਦਯੋਗ ਲਈ ਨਿਸ਼ਚਿਤ ਬਿਜਲੀ ਦਰਾਂ ’ਚ 50 ਫੀਸਦੀ ਦੀ ਕਮੀ ਕਰਨ ਲਈ ਸਰਕਾਰ ਵੱਲੋਂ ਵਿਚਾਰ : ਮੁੱਖ ਮੰਤਰੀ

ਚੰਡੀਗੜ, 27 ਨਵੰਬਰ (ਬਲਜੀਤ ਸਿੰਘ ਬਰਾੜ)- ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦਿੰਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਵਿਚ ਬਣਾਏ ਜਾ ਰਹੇ ਪਲਾਟਿਕ ਕਲਸਟਰ ਦੇ ਵਾਸਤੇ 1200 ਕਰੋੜ ਰੁਪਏ ਦੇ ਨਿਵੇਸ਼ ਵਾਲੇ 50 ਸਹਿਮਤੀ ਪਤਰਾਂ ‘ਤੇ ਹਸਤਾਖਰ ਕੀਤੇ ਹਨ।ਸੂਬੇ ਵਿਚ ਸਨਅਤੀ ਵਿਕਾਸ ਨੂੰ ਬੜਾਵਾ ਦੇਣ ਵਾਸਤੇ ਬਿਜਲੀ ਦਰਾਂ ਵਿਚ ਕਮੀ ਕੀਤੇ ਜਾਣ ਤੋਂ ਬਾਅਦ ਉਦਯੋਗ ਨੂੰ ਇਹ ਹੁਲਾਰਾ ਮਿਲਿਆ ਹੈ।ਇਨ੍ਹਾਂ ਸਹਿਮਤੀ ਪਤਰਾਂ ‘ਤੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਹਸਤਾਖਰ ਕੀਤੇ ਗਏ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਨੇ ਉਦਯੋਗਿਕ ਵਿਕਾਸ ਨੂੰ ਬੜਾਵਾ ਦੇਣ ਲਈ ਪਹਿਲਾਂ ਹੀ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਹਨ ਜਿਨ੍ਹਾਂ ਵਿਚ ਟਰੱਕਾਂ ਵਾਲਿਆਂ ਦੇ ਗੁਟ ਖਤਮ ਕਰਨ ਅਤੇ ਬਿਜਲੀ ਦਰਾਂ ਪੰਜ ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਤੈਅ ਕਰਨਾ ਸ਼ਾਮਲ ਹਨ। ਹੁਣ ਸੂਬਾ ਸਰਕਾਰ ਵੱਲੋਂ ਉਦਯੋਗ ਲਈ ਨਿਸ਼ਚਿਤ ਬਿਜਲੀ ਦਰਾਂ ’ਚ 50 ਫੀਸਦੀ ਕਮੀ ਕੀਤੇ ਜਾਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ।ਮੁਖ ਮੰਤਰੀ ਨੇ ਸਪਸ਼ਟ ਕੀਤਾ ਕਿ ਉਦਯੋਗ ਲਈ ਪੰਜ ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਇਕ ਨਵੰਬਰ 2017 ਤੋਂ ਦਿਤੀ ਜਾਵੇਗੀ ਜਿਸ ਦਾ ਉਨਾਂ ਦੀ ਸਰਕਾਰ ਵੱਲੋਂ ਪਹਿਲਾਂ ਐਲਾਨ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਸੋਧੀਆਂ ਬਿਜਲੀ ਦਰਾਂ ਨੂੰ ਲਾਗੂ ਕਰਨ ਦੀ ਮਿਤੀ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ।
ਇਸ ਮੌਕੇ ਮੁਖ ਮੰਤਰੀ ਨੇ ‘ਇਨਵੈਸਟਮੈਂਟ ਓਪਰਚਿਊਨਟੀਜ਼ ਇਨ ਦਾ ਪਲਾਸਟਿਕ ਸੈਕਟਰ‘ ਨਾਂ ਦਾ ਦਸਤਾਵੇਜ਼ ਵੀ ਜਾਰੀ ਕੀਤਾ ਜੋ ਕਿ ਪਲਾਸਟਿਕ ਸੈਕਟਰ ਵਿਚ ਪੂੰਜੀ ਨਿਵੇਸ਼ ਨੂੰ ਬੜਾਵਾ ਦੇਣ ਲਈ ਉਨਾਂ ਦੀ ਸਰਕਾਰ ਨਾਲ ਸਬੰਧਤ ਯੋਜਨਾਵਾਂ ਬਾਰੇ ਹੈ। ਇਸ ਵਿਚ ਐਮ.ਐਸ.ਐਮ.ਈ. ਪਲਾਸਟਿਕ ਪ੍ਰੋਸੈਸਿੰਗ ਯੂਨਿਟਾਂ ਨੂੰ ਦਿਤੀਆਂ ਵਿਤੀ ਰਿਆਇਤਾਂ ਦਾ ਵੀ ਉਲੇਖ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਵਿਖੇ ਐਚ.ਐਮ.ਈ.ਐਲ. ਦੇ ਵਿਸ਼ਵ ਪਧਰੀ ਕ੍ਰੈਕਰ ਐਂਡ ਪੈਟਰੋਕੈਮੀਕਲ ਕੰਪਲੈਕਸ ਦੀ ਵੀ ਸਰਾਹਨਾ ਕੀਤੀ। ਉਨਾਂ ਕਿਹਾ ਕਿ ਇਹ ਪਲਾਸਟਿਕ ਪ੍ਰੋਸੈਸਿੰਗ, ਪਲਾਸਟਿਕ ਮਸ਼ੀਨਰੀ ਅਤੇ ਸੂਬੇ ਵਿਚ ਇਸ ਨਾਲ ਸਬੰਧਤ ਉਦਯੋਗ ਲਈ ਨਵੇਂ ਰਾਹ ਖੋਲੇਗਾ। ਸੂਬੇ ਵਿਚ ਐਚ.ਐਮ.ਈ.ਐਲ. ਵਿਚ ਪਹਿਲਾਂ 32,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਚੁਕਾ ਹੈ ਅਤੇ ਇਸ ਵਿਚ ਅਗੇ ਹੋਰ 23,000 ਕਰੋੜ ਰੁਪਏ ਦੇ ਨਿਵੇਸ਼ ਦਾ ਵਾਧਾ ਕਰਨ ਦੀ ਯੋਜਨਾ ਹੈ ਜੋ ਕਿ ਪੰਜਾਬ ਦੇ ਸਨਅਤੀ ਵਿਕਾਸ ਲਈ ਸਹਾਈ ਹੋਵੇਗਾ। ਉਨਾਂ ਕਿਹਾ ਕਿ ਪਲਾਸਟਿਕ ਦੇ ਕਚੇ ਮਾਲ ਦੀ ਉਪਲਬਧਤਾ ਵਿਚ ਵਾਧੇ ਦੇ ਨਾਲ ਪਲਾਸਟਿਕ ਪ੍ਰੋਸੈਸਿੰਗ ਉਦਯੋਗ ਵਿਚ ਵਾਧੇ ਲਈ ਵਡੇ ਮੌਕੇ ਪੈਦਾ ਹੋਣਗੇ।
ਮੁਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੰਗਰੂਰ, ਪਟਿਆਲਾ, ਬਠਿੰਡਾ ਅਤੇ ਲੁਧਿਆਣਾ ਵਿਚ ਪਲਾਸਟਿਕ ਉਦਯੋਗ ਕਲਸਟਰ ਵਿਕਸਿਤ ਕਰਨਾ ਚਾਹੁੰਦੀ ਹੈ ਤੇ ਇਸ ਵਾਸਤੇ ਸੂਬੇ ਦੀ ਨਵੀਂ ਸਨਅਤੀ ਨੀਤੀ ਵਿਚ ਵਖ-ਵਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਸ ਨਾਲ ਉਦਯੋਗ ਨੂੰ ਮੰਡੀ ਵਿਚ ਮੁਕਾਬਲੇਬਾਜ਼ੀ ‘ਚ ਮਦਦ ਮਿਲੇਗੀ।ਉਨਾਂ ਕਿਹਾ ਕਿ ਵਖ-ਵਖ ਉਤਪਾਦਾਂ ਵਿਚ ਪਲਾਸਟਿਕ ਦੀ ਵਰਤੋਂ ਨੂੰ ਬੜਾਵਾ ਦੇਣ ਲਈ ਪੰਜਾਬ ‘ਚ ਵਡੀ ਸਮਰਥਾ ਹੈ। ਰਿਵਾਇਤੀ ਤੌਰ ‘ਤੇ ਇਹ ਉਦਯੋਗ ਦਖਣ ਭਾਰਤ ਵਿਚ ਹੀ ਮੌਜੂਦ ਰਿਹਾ ਹੈ ਪਰ ਹੁਣ ਪਲਾਸਟਿਕ ਉਦਯੋਗ ਉਤਰ ਭਾਰਤ ਵਿਚ ਵੀ ਵਡਾ ਵਿਕਾਸ ਕਰ ਰਿਹਾ ਹੈ।
ਉਦਯੋਗ ਅਤੇ ਕਮਰਸ ਵਿਭਾਗ ਨਾਲ ਸਹੀ ਪਾਏ ਗਏ ਸਹਿਮਤੀ ਪਤਰਾਂ ਦੇ ਨਾਲ ਤਕਰੀਬਨ 6000 ਨੌਕਰੀਆਂ ਪੈਦਾ ਹੋਣਗੀਆਂ। ਸੁਪਰੀਮ ਪੋਲੀਟਿਊਬ ਲਿਮਟਿਡ ਵਲੋਂ 1000 ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ। ਰਿਆਨ ਕੈਮੀਕਲਜ਼ ਪ੍ਰਾਇਵੇਟ ਲਿਮਟਿਡ ਨਾਲ 25 ਕਰੋੜ ਦਾ ਸਮਝੌਤਾ ਕੀਤਾ ਗਿਆ ਹੈ ਅਤੇ 250 ਨੌਕਰੀਆਂ ਪੈਦਾ ਕਰੇਗੀ। ਇਸੇ ਤਰਾਂ ਸਟਾਰ ਪੋਲੀਫੈਬ ਨਾਲ 25 ਕਰੋੜ ਦਾ ਸਮਝੌਤਾ ਕੀਤਾ ਗਿਆ ਹੈ ਜੋ 400 ਨੌਕਰੀਆਂ ਪੈਦਾ ਕਰੇਗੀ ਅਤੇ ਜੇ.ਕੇ. ਪੋਲੀਫਾਇਬਰਜ਼ ਨਾਲ 25 ਕਰੋੜ ਰੁਪਏ ਦਾ ਸਮਝੌਤਾ ਹੋਇਆ ਹੈ ਅਤੇ ਇਹ 250 ਨੌਕਰੀਆਂ ਪੈਦਾ ਕਰੇਗੀ ਜਦਕਿ ਓਮ ਪਲਾਸਟਿਕ ਨਾਲ ਹੋਇਆ 10 ਕਰੋੜ ਦਾ ਸਮਝੌਤਾ 500 ਨੌਕਰੀਆਂ ਪੈਦਾ ਕਰੇਗਾ।ਸ ਮੌਕੇ ਹਾਜ਼ਰ ਹੋਰਨਾਂ ਵਿਚ ਵਿਦੇਸ਼ ਮਾਮਲਿਆਂ ਦੀ ਸਾਬਕਾ ਮੰਤਰੀ ਪਰਨੀਤ ਕੌਰ, ਸੰਗਰੂਰ ਦੇ ਵਿਧਾਇਕ ਵਿਜੇ ਇੰਦਰ ਸਿੰਗਲਾ, ਮੁਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁਖ ਪ੍ਰਮੁਖ ਸਕਤਰ ਮੁਖ ਮੰਤਰੀ ਸੁਰੇਸ਼ ਕੁਮਾਰ, ਮੁਖ ਮੰਤਰੀ ਦੇ ਪ੍ਰਮੁਖ ਸਕਤਰ ਤੇਜਵੀਰ ਸਿੰਘ, ਸੀ.ਈ.ਓ. ਇਨਵੈਸਟ ਪੰਜਾਬ ਕਮ ਸਕਤਰ ਉਦਯੋਗ ਤੇ ਕਮਰਸ ਆਰ.ਕੇ.ਵਰਮਾ ਸ਼ਾਮਲ ਸਨ।

WRITTEN BY