Skip to content
Independent perspectives. Global stories.
BREAKING

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਧਾਰਾ 144 ਤਹਿਤ ਪਾਬੰਦੀਆਂ ਦੇ ਹੁਕਮ ਜਾਰੀ

Share this story

ਫਰੀਦਕੋਟ, 27 ਨਵੰਬਰ (ਗੁਰਜੀਤ ਰੋਮਾਣਾ)-ਵਧੀਕ ਜਿਲ੍ਹਾ ਮਂੈਜਿਸਟ੍ਰੇਟ ਫਰੀਦਕੋਟ ਸ੍ਰੀ ਕੇਸ਼ਵ ਹਿੰਗੋਨੀਆ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਰੀਦਕੋਟ ‘ਚ ਵਖ ਵਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 23 ਜਨਵਰੀ 2018 ਤਕ ਲਾਗੂ ਰਹਿਣਗੇ।ਵਧੀਕ ਜਿਲ੍ਹਾ ਮੈਜਿਸਟ੍ਰੇਟ ਵਲੋਂ ਜਿਲ੍ਹੇ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰਖਣ ਦੇ ਮਦੇ-ਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕਠੇ ਹੋਣ ਜਾਂ ਮੀਟਿੰਗ ਕਰਨ, ਨਾਹਰੇ ਲਾਉਣ, ਬਿਨਾਂ ਅਗੇਤਰੀ ਪ੍ਰਵਾਨਗੀ ਧਾਰਮਿਕ ਜਲੂਸ ਕਢਣ ਅਤੇ ਪ੍ਰਚਾਰ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦਸਿਆ ਕਿ ਸਿਰਫ ਵਿਸ਼ੇਸ਼ ਹਾਲਤਾਂ ਜਾਂ ਮੌਕਿਆਂ ‘ਤੇ ਪ੍ਰਬੰਧਕਾਂ ਵਲੋਂ ਲਿਖਤੀ ਬੇਨਤੀ ਕਰਨ ‘ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕਢੇ ਜਾ ਸਕਦੇ ਹਨ। ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਹੋਮ-ਗਾਰਡਜ਼, ਸੈਨਿਕਾਂ/ਅਰਧ ਸੈਨਿਕ ਬਲਾਂ ਅਤੇ ਵਿਆਹ-ਸ਼ਾਦੀਆਂ ਤੇ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਜਲੂਸ ਤੇ ਲਾਗੂ ਨਹੀਂ ਹੋਵੇਗਾ। ਇਸੇ ਤਰਾਂ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਸਮਾਜਿਕ, ਧਾਰਮਿਕ ਸਮਾਰੋਹਾਂ ਜਲਸੇ, ਮੈਰਿਜ ਪੈਲਿਸਾਂ ਆਦਿ ਵਿਚ ਹਵਾਈ ਫਾਇਰ ਕਰਨ ਤੇ ਪੂਰਨ ਤੌਰ ਤੇ ਰੋਕ ਲਗਾਈ ਗਈ ਹੈ। ਸ੍ਰੀ ਹਿੰਗੋਨੀਆ ਨੇ ਦਸਿਆ ਕਿ ਜ਼ਿਲ੍ਹਾ ਫਰੀਦਕੋਟ ਦੀ ਸੀਮਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਸਰਕਾਰੀ ਸੜਕ, ਰਸਤੇ ਦੀ ਜ਼ਮੀਨ ਤੇ ਨਜਾਇਜ਼ ਕਬਜ਼ਾ ਨਹੀਂ ਕਰੇਗਾ। ਇਕ ਹੋਰ ਹੁਕਮ ਰਾਹੀਂ ਕੋਈ ਵੀ ਵਪਾਰੀ, ਡੀਲਰ, ਟਰੇਡਰ, ਖਾਦ, ਕੀੜੇਮਾਰ ਦਵਾਈਆਂ ਪੈਸਟੀਸਾਈਡ, ਬੀਜ ਅਤੇ ਖੇਤੀਬਾੜੀ ਨਾਲ ਸਬੰਧਤ ਹੋਰ ਖਾਦ ਵਸਤੂਆਂ ਤੇ ਵਪਾਰੀ ਕਪੜਾ ਵਪਾਰੀ ਭਾਵੇਂ ਉਹ ਰੇਡੀਮੇਡ ਕਪੜਿਆਂ ਦਾ ਕੰਮ ਕਰਦੇ ਹੋਣ ਜਾਂ ਨਾ, ਕੈਮਿਸਟ, ਜਨਰਲ ਕਰਿਆਨਾ ਵਪਾਰੀ ਸਮੇਤ ਕਾਸਮੈਟਿਕਸ, ਬਿਜਲੀ ਦੇ ਸਮਾਨ ਨਾਲ ਸਬੰਧਤ ਵਪਾਰੀ, ਪੈਟਰੋਲੀਅਮ ਵਸਤਾਂ ਦੇ ਵਪਾਰੀ ਜਿਵੇਂ ਗਰੀਸ, ਲੁਬਰੀਕੈਂਟ ਆਦਿ ਕੋਈ ਵੀ ਅਜਿਹੀ ਵਸਤੂ ਜਿਸ ਦੀ ਕੀਮਤ 100/- ਰੁਪਏ ਜਾਂ ਇਸ ਤੋਂ ਵਧ ਹੋਵੇ ਬਿਨ੍ਹਾਂ ਸਹੀ ਬਿਲ ਜਾਰੀ ਕਰਨ ਦੇ ਗਾਹਕਾਂ ਨੂੰ ਨਹੀਂ ਵੇਚਣਗੇ, ਭਾਵੇਂ ਗਾਹਕ, ਖਪਤਕਾਰ ਇਸ ਬਿਲ ਦੀ ਮੰਗ ਕਰੇ ਜਾਂ ਨਾ ਕਰੇ।

WRITTEN BY