Skip to content
Independent perspectives. Global stories.
BREAKING

ਗੰਨੇ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧੇ ਨੂੰ ਲੈ ਕੇ ਕਾਲੀਆਂ ਝੰਡੀਆਂ ਨਾਲ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

Share this story

ਕਾਹਨੂੰਵਾਨ, 28 ਨਵੰਬਰ (ਜਸਪਾਲ ਸਿੰਘ ਭਿੱਟੇਵਿਡ)- ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਗੰਨੇ ਦੀਆਂ ਕੀਮਤਾਂ ਵਿੱਚ 10 ਰੁਪ ੇ ਦਾ ਵਾਧਾ ਕੀਤਾ ਸੀ। ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਲੈ ਕੇ ਕਿਸਾਨਾਂ ਵਿੱਚ ਹੋਰ ਵੀ ਰੋਸ ਫੈਲ ਗਿਆ ਹੈ। ਕਿਸਾਨਾਂ ਵੱਲੋਂ ਇਸ ਫੈਸਲੇ ਨੂੰ ਅਤੇ ਗੰਨੇ ਦੀ ਕੀਮਤ ਵਿੱਚ ਕੀਤੇ ਮਾਮੂਲੀ ਵਾਧੇ ਨੂੰ ਪੰਜਾਬ ਸਰਕਾਰ ਦੀ ਕਿਸਾਨ ਪੱਖੀ ਨੀਤੀ ਦੇ ਵਿਰੋਧ ਵਜੋਂ ਗਰਦਾਨਿਆਂ ਹੈ। ਕਿਸਾਨਾਂ ਵੱਲੋਂ ਇਸ ਫੈਸਲੇ ਦੇ ਵਿਰੋਧ ਵਿੱਚ ਅੱਜ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋ ਕੇ ਪੱਗੜੀ ਸੰਭਾਲ ਜੱਟਾ ਲਹਿਰ ਦੇ ਝੰਡੇ ਹੇਠ ਬੇਟ ਖੇਤਰ ਦੇ ਪਿੰਡਾਂ ਵਿੱਚ ਕਾਲੇ ਝੰਡੇ ਲੈ ਕੇ ਰੋਸ ਮੁਜਾਹਰਾ ਅਤੇ ਨਾਅਰੇਬਾਜੀ ਕੀਤੀ। ਕਿਸਾਨਾਂ ਨੇ ਮਿੱਲਾਂ ਨੂੰ ਜਾਂਦੇ ਸਮੇਂ ਆਪਣੇ ਟਰੈਕਟਰ ਟਰਾਲੀਆਂ ਉਤੇ ਕਾਲੇ ਝੰਡੇ ਬੰਨੇ ਕੇ ਰੋਸ ਦਾ ਇਜਹਾਰ ਕੀਤਾ। ਇਸ ਮੌਕੇ ਪਿੰਡ ਭੈਣੀ ਮੀਲਵਾਂ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੱਗੜੀ ਸੰਭਾਲ ਜੱਟਾ ਲਹਿਰ ਦੇ ਆਗੂ, ਗੁਰਪ੍ਰਤਾਪ ਸਿੰਘ ਅਤੇ ਜਤਿੰਦਰ ਸਿੰਘ ਝੌਰ ਅਤੇ ਹਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਕਿਸਾਨ ਨੂੰ ਪਿਛਲੇ 4-5 ਸਾਲਾਂ ਤੋਂ ਗੰਨੇ ਦੀ ਨਵੀਂ ਕੀਮਤ ਨਹੀਂ ਦਿੱਤੀ ਗਈ ਹੈ। ਜਿਸ ਦੇ ਚਲਦਿਆਂ ਗੰਨੇ ਦੀ ਖੇਤੀ ਵਿੱਚ ਕਿਸਾਨਾਂ ਨੂੰ ਕਰੋੜਾਂ ਰੁਪਏ ਦਾ ਅਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੇ ਅਕਾਲੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਗੰਨੇ ਦੀਆਂ ਕੀਮਤਾਂ ਘੱਟੋ ਘੱਟ ਸਮੱਰਥਣ ਮੁੱਲ ਅਤੇ ਗੁਆਂਢੀ ਸੂਬਿਆਂ ਦੀ ਤਰਜ ਉਤੇ ਨਹੀਂ ਦਿੱਤੀਆਂ ਸਨ। ਇਸ ਤੋਂ ਇਲਾਵਾ ਕਿਸਾਨਾਂ ਦੇ ਕਰੋੜਾਂ ਰੁਪ ੇ ਦੇ ਬਕਾ ੇ ਵੀ ਦੱਬ ਲਏੇ। ਉਹਨਾਂ ਕਿਹਾ ਕਿ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੀ ਜੋ ਕਿ ਕਿਸਾਨ ਹਤੈਸ਼ੀ ਹੋਣ ਦਾ ਦਾਅਵਾ ਕਰਦੀ ਹੈ। ਉਹ ਵੀ ਕਿਸਾਨਾਂ ਨੂੰ ਗੰਨੇ ਦੀ ਪੂਰੀ ਕੀਮਤ ਦੇਣ ਤੋਂ ਭੱਜ ਗਈ ਹੈ।
ਉਹਨਾਂ ਕਿਹਾ ਕਿ ਗੰਨੇ ਦੀ ਕੀਮਤ ਵਿੱਚ 10 ਰਪੁ ੇ ਦਾ ਵਾਧਾ ਸੰਘਰਸ਼ੀਲ ਕਿਸਾਨਾਂ ਨੂੰ ਫੇਲ ਕਰਨ ਦਾ ਕੋਝਾ ਯਤਨ ਹੈ। ਸਰਕਾਰ ਦੇ ਇਸ ਫੈਸਲੇ ਨੂੰ ਕਿਸਾਨ ਕਦੇ ਵੀ ਮਨਜੂਰ ਨਹੀਂ ਕਰਨਗੇ ਅਤੇ ਗੰਨੇ ਦੀ ਕੀਮਤ ਘੱਟੋ ਘੱਟ 350 ਰੁਪ ੇ ਲੈਣ ਤੱਕ ਆਪਣਾ ਸੰਘਰਸ਼ ਯਾਰੀ ਰੱਖਣਗੇ। ਇਸ ਲਈ ਭਾਵੇਂ ਕੋਈ ਵੀ ਕੁਰਬਾਨੀ ਕਿਉਂ ਨਾ ਕਰਨੀ ਪ ੇ। ਇਸ ਮੌਕੇ ਕਿਸਾਨ ਹਰਭੇਜ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ, ਗੁਰਵਿੰਦਰ ਸਿੰਘ, ਨਰਿੰਦਰ ਸਿੰਘ, ਨਿਰੰਜਨ ਸਿੰਘ, ਭਜਨ ਸਿੰਘ, ਸੁਰਜੀਤ ਸਿੰਘ, ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਗੁਰਨਾਮ ਸਿੰਘ ਆਇਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

WRITTEN BY