Skip to content
Independent perspectives. Global stories.
BREAKING

ਪਿਪਸ ਸਕੂਲ ’ਚ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ ਦਾ ਆਗਾਜ਼

Share this story

ਸ਼੍ਰੀ ਚਮਕੌਰ ਸਾਹਿਬ, 29 ਨਵੰਬਰ, (ਅਮਰਜੀਤ ਸਿੰਘ ਕਲਸੀ)- ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਸ਼੍ਰੀ ਚਮਕੌਰ ਸਾਹਿਬ ਵਿਖੇ ਸਾਲਾਨਾ ਸਪੋਰਟਸ ਮੀਟ ਸ਼ੁਰੂ ਹੋਈ। ਇਸ ਦੋ ਰੋਜ਼ਾਂ ਸਪੋਰਟਸ ਮੀਟ ਦੇ ਪਹਿਲੇ ਦਿਨ ਸਕੂਲ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ ਮੁੱਖ ਮਹਿਮਾਨ ਰਹੇ। ਸਕੂਲ ਦੀ ਸਮੂਹ ਪ੍ਰਬੰਧਕੀ ਕਮੇਟੀ, ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਦਾ ਸਕੂਲ ਪੁੱਜਣ ਤੇ ਵਿਸ਼ੇਸ਼ ਰੂਪ ਵਿੱਚ ਸਵਾਗਤ ਕੀਤਾ। ਇਸ ਉਪਰੰਤ ਸਕੂਲ ਦੇ ਵਿਦਿਆਰਥੀਆਂ ਦੁਆਰਾ ਬਹੁਤ ਹੀ ਸੁੰਦਰ ਸ਼ਬਦ ਦਾ ਉਚਾਰਨ ਕੀਤਾ ਗਿਆ ਅਤੇ ਪਰਮਾਤਮਾ ਦੇ ਓਟ ਆਸਰੇ ਨਾਲ ਇਸ ਮੀਟ ਦੀ ਸ਼ੁਰੂਆਤ ਕੀਤੀ ਗਈ। ਇਸ ਉਪਰੰਤ ਮੁੱਖ ਮਹਿਮਾਨ ਦੁਆਰਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਤੇ ਨਾਲ ਹੀ ਸਕੂਲ ਦੇ ਚਾਰੇ ਹਾਊਸ ਸਾਹਿਬਜ਼ਾਦਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਫਤਿਹ ਸਿੰਘ ਜੀ ਅਤੇ ਸਾਹਿਬਜ਼ਾਦਾ ਜੋਰਾਵਰ ਸਿੰਘ ਜੀ ਹਾਊਸ ਦੇ ਵਿਦਿਆਰਥੀਆਂ ਤੋਂ ਬਹੁਤ ਹੀ ਸੁੰਦਰ ਮਾਰਚ ਪਾਸਟ ਦੀ ਸਲਾਮੀ ਲਈ ਗਈ। ਇਸ ਮੌਕੇ ਮੁੱਖ ਮਹਿਮਾਨ ਗੁਰਦੇਵ ਸਿੰਘ ਅਟਵਾਲ, ਸਕੂਲ ਦੀ ਨਿਰਦੇਸ਼ਕਾਂ ਮੈਡਮ ਸ਼ਿੰਦਰਪਾਲ ਕੌਰ ਅਟਵਾਲ, ਪ੍ਰਿੰਸੀਪਲ ਹਰਪ੍ਰੀਤ ਸਿੰਘ, ਵਾਈਸ ਪਿੰ੍ਰਸੀਪਲ ਅਨੁਰਾਧਾ ਧੀਮਾਨ, ਪ੍ਰਬੰਧਕ ਸਰਬਜੀਤ ਸਿੰਘ, ਇਸਟੇਟ ਇੰਚਾਰਜ ਕੁਲਵੰਤ ਸਿੰਘ ਅਤੇ ਸਮੁੱਚੀ ਪ੍ਰਬੰਧਕੀ ਕਮੇਟੀ ਵੱਲੋਂ ਜੋਤ ਜਗਾਉਣ ਦੀ ਰਸਮ ਅਦਾ ਕੀਤੀ ਗਈ ਉਪਰੰਤ ਸਕੂਲ ਦੀ ਸਟੂਡੈਂਟ ਕੌਂਸਲ, ਚਾਰੇ ਹਾਊਸ ਦੇ ਵਿਦਿਆਰਥੀਆਂ ਨੂੰ ਸਕੂਲ ਦੀ ਮੁੱਖ ਲੜਕੀ ਦੁਆਰਾ ਪੂਰੀ ਇਮਾਨਦਾਰੀ, ਲਗਨ ਅਤੇ ਸੱਚੀ-ਸੁੱਚੀ ਭਾਵਨਾ ਨਾਲ ਖੇਡਾਂ ਵਿੱਚ ਭਾਗ ਲੈਣ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਿਦਿਆਰਥੀਆਂ ਦੁਆਰਾ ਮਿਸਾਲ ਜਗਾਉਣ ਦੀ ਰਸਮ ਨੂੰ ਪੂਰਾ ਕੀਤਾ ਗਿਆ। ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਇਹ ਰਸਮ ਮੁੱਖ ਮਹਿਮਾਨ ਦੀ ਮੌਜੂਦਗੀ ਵਿੱਚ ਅਦਾ ਕੀਤੀ। ਮੁੱਖ ਮਹਿਮਾਨ ਦੁਆਰਾ ਸਾਲਾਨਾ ਐਥਲੈਟਿਕਸ ਮੀਟ ਸ਼ੁਰੂ ਕਰਨ ਦੀ ਆਗਿਆ ਦੇਣ ਉਪਰੰਤ ਇਸ ਮੀਟ ਦਾ ਆਗਾਜ਼ ਕੀਤਾ ਗਿਆ। ਇਸ ਸਪੋਰਟਸ ਮੀਟ ਵਿੱਚ ਦਵਿੰਦਰ ਸਿੰਘ ਬਾਜਵਾ ਪ੍ਰਧਾਨ ਕਬੱਡੀ ਸੰਘ ਰੋਪੜ ਅਤੇ ਉੱਘੇ ਸਮਾਜ ਸੇਵੀ ਵੀ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨਾਲ ਹਰਮੇਸ਼ ਸਿੰਘ ਚੌਧਰੀ, ਜੈ ਸਿੰਘ ਚੱਕਲ ਸੱਭਿਆਚਾਰਕ ਗਤੀਵਿਧੀਆਂ ਦੇ ਪ੍ਰਬੰਧਕ ਕੇਬਲ ਸਿਟੀ ਕੁਰਾਲੀ ਅਤੇ ਉੱਘੇ ਪੰਜਾਬੀ ਫੋਕ ਗੀਤਕਾਰ ਓਮਿੰਦਰ ਓਮਾ ਆਦਿ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ।

WRITTEN BY