Skip to content
Independent perspectives. Global stories.
BREAKING

ਹਰਦੇਵ ਸਿੰਘ ਰੋਗਲਾ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਬਣਾਉਣ ’ਤੇ ਦਲਜੀਤ ਸਰਾਓ ਵੱਲੋਂ ਹਾਈਕਮਾਨ ਦਾ ਧੰਨਵਾਦ

Share this story

ਮੂਨਕ, 3 ਦਸੰਬਰ (ਕੁਲਵੰਤ ਸਿੰਘ ਦੇਹਲਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਮ ਇਜ਼ਲਾਸ ’ਚ ਚੁਣੀ ਗਈ ਅੰਤਿੰ੍ਰਗ ਕਮੇਟੀ ’ਚ ਹਲਕਾ ਦਿੜ੍ਹਬਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਦੇਵ ਸਿੰਘ ਰੋਗਲਾ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਚੁਣੇ ਜਾਣ ਤੇ ਯੂਥ ਅਕਾਲੀ ਆਗੂ ਦਲਜੀਤ ਸਿੰਘ ਸਰਾਓ ਲਹਿਲ ਕਲਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਸਰਾਓ ਨੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਕਤਰ ਜਨਰਲ ਸੁਖਦੇਵ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ ਮੌਜੂਦਾ ਵਿਧਾਇਕ ਲਹਿਰਾਗਾਗਾ ਦਾ ਧੰਨਵਾਦ ਕਰਦਿਆਂ ਕਰਦਿਆਂ ਕਿਹਾ ਕਿ ਟਕਸਾਲੀ ਆਗੂਆਂ ਨੂੰ ਮੂਹਰਲੀ ਕਤਾਰ ਵਿਚ ਲਿਆਉਣਾ ਹਾਈ ਕਮਾਂਡ ਦੀ ਦੂਰ ਅੰਦੇਸੀ ਸੋਚ ਦਾ ਨਤੀਜਾ ਹੈ। ਉਨ੍ਹਾਂ ਜਥੇਦਾਰ ਹਰਦੇਵ ਸਿੰਘ ਰੋਗਲਾ ਨੂੰ ਅੰਤ੍ਰਿੰਗ ਕਮੇਟੀ ਦਾ ਮੈਂਬਰ ਚੁਣੇ ਜਾਣ ‘ਤੇ ਵਧਾਈ ਦਿਤੀ ਹੈ।

WRITTEN BY