Skip to content
Independent perspectives. Global stories.
BREAKING

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ‘ਦਸਮ ਪਾਤਸ਼ਾਹ ਦਾ ਵਿਸ਼ਵ ਦ੍ਰਿਸ਼ਟੀਕੋਣ’ ਲੋਕ ਅਰਪਣ ਕੀਤੀ

Share this story

ਦਸਮ ਪਾਤਸ਼ਾਹ ਦਾ ਵਿਸ਼ਵ ਦ੍ਰਿਸ਼ਟੀਕੋਣ‘ ਪੁਸਤਕ ਲੋਕ ਅਰਪਣ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਉਨ੍ਹਾਂ ਨਾਲ ਬਾਬਾ ਗੁਰਮੀਤ ਸਿੰਘ ਤਰਲੋਕੇਵਾਲਾ, ਭਾਈ ਰਜਿੰਦਰ ਸਿੰਘ ਮਹਿਤਾ, ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ ਅਤੇ ਹੋਰ।
ਅੰਮ੍ਰਿਤਸਰ, 5 ਦਸੰਬਰ (ਪੰਜਾਬ ਟਾਇਮਜ਼ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿ¤ਖ ਇਤਿਹਾਸ ਰੀਸਰਚ ਬੋਰਡ ਵ¤ਲੋਂ ਪ੍ਰਕਾਸ਼ਤ ਅਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕ¤ਤਰ ਸ. ਦਿਲਜੀਤ ਸਿੰਘ ਬੇਦੀ ਦੁਆਰਾ ਸੰਪਾਦਤ ਪੁਸਤਕ ‘ਦਸਮ ਪਾਤਸ਼ਾਹ ਦਾ ਵਿਸ਼ਵ ਦ੍ਰਿਸ਼ਟੀਕੋਣ‘ ਲੋਕ ਅਰਪਣ ਕੀਤੀ। ਇਸ ਮੌਕੇ ਉਨ੍ਹਾਂ ਨੇ ਸ. ਦਿਲਜੀਤ ਸਿੰਘ ਬੇਦੀ ਨੂੰ ਪੁਸਤਕ ਦੀ ਸੰਪਾਦਨਾ ਲਈ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਇਸ ਪੁਸਤਕ ਤੋਂ ਸੰਗਤਾਂ ਅਤੇ ਖੋਜਕਾਰ ਭਰਪੂਰ ਲਾਹਾ ਪ੍ਰਾਪਤ ਕਰਨਗੇ। ਇਸ ਮੌਕੇ ਪੁਸਤਕ ਦੇ ਸੰਪਾਦਕ ਸ. ਦਿਲਜੀਤ ਸਿੰਘ ਬੇਦੀ ਨੇ ਦ¤ਸਿਆ ਕਿ ਪੁਸਤਕ ਵਿਚ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦਰਸ਼ਨ ਨਾਲ ਸਬੰਧਤ 50 ਦੇ ਲਗਭਗ ਵ¤ਖ-ਵ¤ਖ ਪ੍ਰਸਿ¤ਧ ਲੇਖਕਾਂ ਦੇ ਖੋਜ ਭਰਪੂਰ ਲੇਖ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਦ¤ਸਿਆ ਕਿ ਪੁਸਤਕ ਅੰਦਰ ਦਸਮ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੀ ਘਾਲਣਾ ਅਤੇ ਉਨ੍ਹਾਂ ਦੀ ਵਿਚਾਰਧਾਰਾ ਨੂੰ ਉਭਾਰਿਆ ਗਿਆ ਹੈ। ਪੁਸਤਕ ਵਿਚ ਸ਼ਾਮਲ ਲੇਖਾਂ ਦੇ ਲੇਖਕਾਂ ਬਾਰੇ ਸ. ਬੇਦੀ ਨੇ ਦ¤ਸਿਆ ਕਿ ਜਿ¤ਥੇ ਇਸ ਵਿਚ ਸਾਬਕਾ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸਮੇਤ ਡਾ. ਧਰਮ ਸਿੰਘ, ਡਾ. ਹਰਚੰਦ ਸਿੰਘ ਬੇਦੀ, ਡਾ. ਗੁਰਬੀਰ ਸਿੰਘ, ਪ੍ਰੋ: ਪ੍ਰਭਜੋਤ ਕੌਰ, ਡਾ. ਗੁਰਤੇਜ ਸਿੰਘ ਠੀਕਰੀਵਾਲਾ, ਡਾ. ਬਲਵਿੰਦਰ ਸਿੰਘ ਥਿੰਦ, ਡਾ. ਸਤਿੰਦਰਪਾਲ ਸਿੰਘ, ਡਾ. ਗੁਲਜਾਰ ਸਿੰਘ ਕੰਗ, ਡਾ. ਜੋਗੇਸ਼ਵਰ ਸਿੰਘ, ਡਾ. ਅਮਰਜੀਤ ਸਿੰਘ, ਡਾ. ਤਜਿੰਦਰਪਾਲ ਸਿੰਘ, ਡਾ. ਪਰਮਵੀਰ ਸਿੰਘ, ਡਾ. ਮਨਵਿੰਦਰ ਸਿੰਘ, ਡਾ. ਜਸਬੀਰ ਸਿੰਘ ਸਰਨਾ ਆਦਿ ਦੇ ਮੌਲਕ ਲੇਖ ਦਿ¤ਤੇ ਗਏ ਹਨ, ਉਥੇ ਹੀ ਕੁਝ ਬਹੁਤ ਹੀ ਬਿਹਤਰੀਨ ਅਤੇ ਖੋਜ ਭਰਪੂਰ ਪੁਰਾਤਨ ਲੇਖਾਂ ਨੂੰ ਵੀ ਥਾਂ ਦਿ¤ਤੀ ਗਈ ਹੈ। ਉਨ੍ਹਾਂ ਦ¤ਸਿਆ ਕਿ ਕੁ¤ਲ ਮਿਲਾ ਕੇ ਪੁਸਤਕ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸਬੰਧਤ ਹਰ ਪ¤ਖ ਨੂੰ ਉਭਾਰਨ ਦਾ ਯਤਨ ਕੀਤਾ ਗਿਆ ਹੈ।
ਇਸ ਮੌਕੇ ਹੋਰਨਾ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤਰਲੋਕੇਵਾਲਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਮੁ¤ਖ ਸਕ¤ਤਰ ਡਾ. ਰੂਪ ਸਿੰਘ, ਸਕ¤ਤਰ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕ¤ਤਰ ਸ. ਬਿਜੈ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿ¤ਜੀ ਸਹਾਇਕ ਸ. ਜਗਜੀਤ ਸਿੰਘ ਜ¤ਗੀ, ਪ੍ਰੋ: ਸੁਖਦੇਵ ਸਿੰਘ, ਸ. ਕਿਰਪਾਲ ਸਿੰਘ ਸਕਾਲਰ, ਸ. ਰਵੇਲ ਸਿੰਘ ਚੇਅਰਮੈਨ, ਸ. ਗੁਰਦਰਸ਼ਨ ਸਿੰਘ ਸਾਬਕਾ ਐਡੀਸ਼ਨਲ ਸਕ¤ਤਰ ਆਦਿ ਹਾਜ਼ਰ ਸਨ।‘

WRITTEN BY