June 26, 2026 9:29 am

ਸ਼ਰਾਬ ਸਮੇਤ ਦੋ ਵਿਅਕਤੀ ਪੁਲਿਸ ਅੜਿੱਕੇ

image ਫਤਿਹਗੜ੍ਹ ਸਾਹਿਬ, 13 ਜਨਵਰੀ (ਅੰਕਿਤ ਅਨੇਜਾ)-ਫਤਿਹਗੜ੍ਹ ਸਾਹਿਬ ਪੁਲਸ ਨੇ 2 ਵਿਅਕਤੀਆਂ ਨੂੰ 12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫਤਿਹਗੜ੍ਹ ਸਾਹਿਬ ਦੇ ਏ.ਐੱਸ.ਆਈ. ਅਮਰਜੀਤ ਸਿੰਘ ਨੇ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਅਤੇ ਐੱਸ.ਪੀ. ਅਮਰਜੀਤ ਸਿੰਘ ਦੀਆਂ ਹਦਾਇਤਾਂ ’ਤੇ ਨਸ਼ਿਆਂ ਖਿਲਾਫ ਛੇੜੀ ਹੋਈ ਮੁਹਿੰਮ ਤਹਿਤ ਬੀਤੀ ਰਾਤ ਜੋਤੀ ਸਰੂਪ ਚੌਂਕ ’ਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਚੰਡੀਗੜ੍ਹ ਵਾਲੇ ਪਾਸੋਂ ਆ ਰਹੀ ਕਾਰ ਨੰਬਰ (ਐੱਚ.ਆਰ-38-ਕੇ-2183) ਨੂੰ ਰੋਕਕੇ ਜਦ ਉਸਦੀ ਤਲਾਸ਼ੀ ਲਈ ਤਾਂ 12 ਬੋਤਲਾਂ ਨਜਾਇਜ਼ ਠੇਕਾ ਸ਼ਰਾਬ ਅੰਗਰੇਜੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਜੂਝਾਰ ਸਿੰਘ ਪੁੱਤਰ ਦੇਵ ਸਿੰਘ ਵਾਸੀ ਜ਼ਿਲਾ ਫਤਿਹਗੜ੍ਹ ਸਾਹਿਬ ਅਤੇ ਬਲਵੀਰ ਸਿੰਘ ਪੁੱਤਰ ਯਾਦਵਿੰਦਰ ਸਿੰਘ ਵਾਸੀ ਸਰਹਿੰਦ ਨੂੰ ਗ੍ਰਿਫਤਾਰ ਕਰਕੇ ਐਕਸਾਇਜ਼ ਐਕਟ ਦੀ ਧਾਰਾ 61-1-14 ਤਹਿਤ ਥਾਣਾ ਫਤਿਹਗੜ੍ਹ ਸਾਹਿਬ ਵਿਚ ਮਾਮਲਾ ਦਰਜ਼ ਕਰ ਲਿਆ ਗਿਆ ਹੈ।

Send this to a friend