ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਪੀ.ਟੀ.)-40 ਮੁਕਤਿਆਂ ਦੀ ਪਵਿ¤ਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਅ¤ਜ ਮਾਘੀ ਜੋੜ ਮੇਲੇ ਮੌਕੇ ਗੁਰਦੁਆਰਾ ਸ੍ਰੀ ਟੁ¤ਟੀ ਗੰਢੀ ਸਾਹਿਬ ਵਿਖੇ ਲ¤ਖਾਂ ਸੰਗਤਾਂ ਨੇ ਪਹੁੰਚ ਕੇ ਪਵਿ¤ਤਰ ਸਰੋਵਰ ‘ਚ ਇਸ਼ਨਾਨ ਕੀਤਾ ਤੇ ਸ੍ਰੀ ਮੁਕਤਸਰ ਸਾਹਿਬ ਦੇ ਅਮਰ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ। ਅ¤ਜ ਸਵੇਰੇ ਗੁਰਦੁਆਰਾ ਟੁ¤ਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਇਸ ਮਗਰੋਂ ਭਾਈ ਮਹਾਂ ਸਿੰਘ ਦੀਵਾਨ ਹਾਲ ‘ਚ ਧਾਰਮਿਕ ਦੀਵਾਨ ਸਜਾਏ ਗਏ ਤੇ ਇਸ ਮੌਕੇ ਪ੍ਰਸਿ¤ਧ ਢਾਡੀ ਤੇ ਰਾਗੀ ਜਥਿਆਂ ਨੇ ਗੁਰੂ ਜਸ ਤੇ ਸਿ¤ਖ ਇਤਿਹਾਸ ਬਾਰੇ ਚਾਨਣਾ ਪਾਇਆ। ਕਵੀਸ਼ਰੀ ਜਥਿਆਂ ਨੇ ਧਾਰਮਿਕ ਪ੍ਰਸੰਗਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਨੇ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਅਸਥਾਨਾਂ ਗੁਰਦੁਆਰਾ ਟੁ¤ਟੀ ਗੰਢੀ ਸਾਹਿਬ,ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਟਿ¤ਬੀ ਸਾਹਿਬ, ਗੁਰਦੁਆਰਾ ਰਕਾਬਸਰ ਸਾਹਿਬ, ਗੁਰਦੁਆਰਾ ਦਾਤਣਸਰ ਸਾਹਿਬ ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਦਰਸ਼ਨ ਕੀਤੇ ਤੇ ਮ¤ਥਾ ਟੇਕਿਆ।