ਅੰਮ੍ਰਿਤਸਰ, 12 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਪੰਜਾਬ ਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲ ਚੋਣਾਂ ‘ਚ ਕਾਂਗਰਸ ਅਤੇ ਅਕਾਲੀ-ਭਾਜਪਾ ਦੇ ਉਮੀਦਵਾਰਾਂ ਨੂੰ ਹਰਾਉਣ ਦਾ ਸਦਾ ਦਿੰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਉਹ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਤੋਂ ਵਾਰ-ਵਾਰ ਧੋਖਾ ਨਾ ਖਾਣ ਅਤੇ ਇਨਾਂ ਚੋਣਾਂ ’ਚ ‘ਆਪ’ ਸਮੇਤ ਹੋਰ ਚੰਗੇ ਅਤੇ ਇਮਾਨਦਾਰ ਉਮੀਦਵਾਰਾਂ ਨੂੰ ਜਿਤਾਉਣ। ਭਗਵੰਤ ਮਾਨ ਅਜ ਇਥੇ ‘ਆਪ’ ਦੇ ਉਮੀਦਵਾਰਾਂ ਦੇ ਹਕ ’ਚ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਮਾਨ ਨੇ ਕਿਹਾ ਕਿ ਜੇਕਰ ਵਾਰਡ ਦਾ ਕੌਂਸਲਰ ਚੰਗਾ, ਇਮਾਨਦਾਰ ਅਤੇ ਲੋਕ ਹਿਤੈਸ਼ੀ ਹੋਵੇ ਤਾਂ ਮੁਹਲੇ ਦੀ ਨੁਹਾਰ ਬਦਲ ਸਕਦਾ ਹੈ ਪਰੰਤੂ ਕਾਂਗਰਸ ਅਤੇ ਅਕਾਲੀ ਭਾਜਪਾ ਨੇ ਡੂੰਘੀ ਸਾਜ਼ਿਸ਼ ਤਹਿਤ ਸਥਾਨਕ ਪਧਰ ‘ਤੇ ਲੋਕਾਂ ਨੂੰ ਵੰਡ ਦਿਤਾ ਹੈ।
ਭਗਵੰਤ ਮਾਨ ਵੱਲੋਂ ਕਾਂਗਰਸ ਅਤੇ ਅਕਾਲੀ-ਭਾਜਪਾ ਗੱਠਜੋੜ ਹਰਾਉਣ ਦਾ ਸੱਦਾ



