ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਵਿੱਕੀ ਝਾਂਬ) – 17 ਦਸੰਬਰ ਦਿਨ ਐਤਵਾਰ ਨੂੰ ਪੈਣ ਵਾਲੀਆਂ ਨਗਰ ਪੰਚਾਇਤ ਮੰਡੀ ਬਰੀਵਾਲਾ ਦੀਆਂ ਚੋਣਾ ਲਈ ਵਾਰਡ ਨੰਬਰ 3 ਗਊਂਸ਼ਾਲਾ ਬਾਊਰੀਆ ਬਸਤੀ ਵਿੱਚ ਸ੍ਰੋਮਣੀ ਅਕਾਲੀ ਦਲ ਪਾਰਟੀ ਉਮੀਦਵਾਰ ਚੰਦ ਕੌਰ ਨੂੰ ਚੋਣਾ ਵਿੱਚ ਜਿੱਤ ਪ੍ਰਾਪਤ ਕਰਵਾਉਣ ਲਈ ਅੱਜ਼ ਸ੍ਰੋਮਣੀ ਅਕਾਲੀ ਦਲ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦਿਹਾਤੀ ਪ੍ਰਧਾਨ ਅਤੇ ਮਾਰਕੀਟ ਕਮੇਟੀ ਮੰਡੀ ਬਰੀਵਾਲਾ ਦੇ ਸਾਬਕਾ ਚੇਅਰਮੈਨ ਜੱਥੇਦਾਰ ਮਨਜਿੰਦਰ ਸਿੰਘ ਬਿੱਟੂ ਨੇ ਡੋਰ ਟੂ ਡੋਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਅਤੇ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਲਈ ਬੇਨਤੀ ਕੀਤੀ। ਉਨ੍ਹਾ ਲੋਕਾਂ ਨੂੰ ਸ੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਾਂਝੀ ਪੰਜਾਬ ਸਰਕਾਰ ਵੱਲੋਂ ਪਿਛਲੇ 10 ਸਾਲਾਂ ਵਿੱਚ ਮੰਡੀ ਵਿੱਚ ਕੀਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਕੀਤੇ ਗਏ ਵਿਕਾਸ ਕਾਰਜਾਂ ਦੇ ਅਧਾਰ ਆਪਣੇ ਉਮੀਦਵਾਰਾਂ ਲਈ ਵੋਟ ਮੰਗੇ। ਉਨ੍ਹਾ ਲੋਕਾਂ ਨੂੰ ਵਿਸਵਾਸ਼ ਦੁਆਇਆ ਕਿ ਭਾਵੇ ਪੰਜਾਬ ਵਿੱਚ ਸਾਡੀ ਪਾਰਟੀ ਦੀ ਸਰਕਾਰ ਨਹੀ ਹੈ ਪਰ ਫਿਰ ਵੀ ਅਸੀ ਲੋਕਾਂ ਦੀ ਭਲਾਈ ਲਈ ਅਤੇ ਪੰਜਾਬ ਸਮੇਤ ਮੰਡੀ ਬਰੀਵਾਲਾ ਦੇ ਵਿਕਾਸ ਲਈ ਯਤਨਸ਼ੀਲ ਰਹਾਂਗੇ। ਇਸ ਸਮੇ ਉਨ੍ਹਾ ਨਾਲ ਜਸਪਾਲ ਸਿੰਘ ਛਾਬੜਾ ਨਿੱਜੀ ਸਹਾਇੱਕ, ਚਰਨਦਾਸ ਚੰਨਾ, ਸੰਤ ਰਾਮ ਗੁੱਲੂ, ਰਾਜ ਸਿੰਘ, ਦਰਸ਼ਨ ਸਿੰਘ ਜੈਲਦਾਰ ਤੋ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜਰ ਸਨ।
ਵਾਰਡ ਨੰਬਰ 3 ਤੋਂ ਉਮੀਦਵਾਰ ਦੇ ਹੱਕ ’ਚ ਮਨਜਿੰਦਰ ਸਿੰਘ ਬਿੱਟੂ ਵੱਲੋਂ ਚੋਣ ਪ੍ਰਚਾਰ



