ਐਸ ਏ ਐਸ ਨਗਰ, 13 ਦਸੰਬਰ (ਪੰਜਾਬ ਟਾਇਮਜ਼ ਬਿਊਰੋ)-) ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਭਾਈ ਜਤਿੰਦਰ ਪਾਲ ਸਿੰਘ ਜੇ ਪੀ ਨੇ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ ਮੁਲਾਕਾਤ ਕਰਕੇ ਉਹਨਾਂ ਨਾਲ ਧਰਮ ਪ੍ਰਚਾਰ ਲਹਿਰ ਨੂੰ ਮਜਬੂਤ ਕਰਨ ਸਬੰਧੀ ਚਰਚਾ ਕੀਤੀ? ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਦਸਿਆ ਕਿ ਉਹਨਾਂ ਨੇ ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨਾਲ ਅਕਾਲੀ ਦਲ ਦੀਆਂ ਧਾਰਮਿਕ ਸਰਗਰਮੀਆਂ ਹੋਰ ਤੇਜ ਕਰਨ ਅਤੇ ਮੁਹਾਲੀ ਇਲਾਕੇ ਵਿਚ ਧਰਮ ਪ੍ਰਚਾਰ ਲਹਿਰ ਹੋਰ ਮਜਬੂਤ ਕਰਨ ਸਬੰਧੀ ਗ¤ਲ ਕੀਤੀ।
ਇਸਦੇ ਨਾਲ ਹੀ ਸਿ¤ਖ ਨੌਜਵਾਨਾਂ ਨੂੰ ਸਿ¤ਖੀ ਸਰੂਪ ਅਤੇ ਵਿਰਸੇ ਨਾਲ ਜੋੜਨ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਦਸਤਾਰ ਸਿਖਲਾਈ ਕੈਂਪ ਅਤੇ ਗੁਰਮਤਿ ਕੈਂਪ ਵ¤ਡੀ ਪ¤ਧਰ ਉਪਰ ਲਗਾਉਣ ਦਾ ਫੈਸਲਾ ਕੀਤਾ ਗਿਆ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਦੇ ਆਸ਼ੀਰਵਾਦ ਨਾਲ ਆਉਣ ਵਾਲੇ ਸਮੇਂ ਵਿਚ ਮੁਹਾਲੀ ਖੇਤਰ ਵਿਚ ਧਰਮ ਪ੍ਰਚਾਰ ਲਹਿਰ ਹੋਰ ਤੇਜ ਕੀਤੀ ਜਾਵੇਗੀ।