ਅਹਿਮਦਾਬਾਦ, 14 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਵੋਟਾਂ ਪਾਉਣ ਦਾ ਕੰਮ ਮੁਕੰਮਲ ਹੋ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਕੀਤਾ। ਇਸ ਮੌਕੇ ’ਤੇ ਸੜਕ ਦੇ ਦੋਵੇਂ ਪਾਸੇ ਖੜੇ ਲੋਕਾਂ ਨੇ ਪ੍ਰਧਾਨ ਮੰਤਰੀ ਜੀ ਦਾ ਸਵਾਗਤ ਕੀਤਾ। ਵੋਟਾਂ ਦੀ ਗਿਣਤੀ 18 ਦਸੰਬਰ ਨੂੰ ਹੋਣੀ ਹੈ। ਵੱਖ-ਵੱਖ ਐਗਜ਼ਿਟ ਪੋਲ ਦੌਰਾਨ ਹਿਮਾਚਲ ਅਤੇ ਗੁਜਰਾਤ ਵਿੱਚ ਭਾਜਪਾ ਦੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ।