May 24, 2026 2:18 pm

ਸ਼ਹੀਦਾਂ ਦੀ ਯਾਦ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਢਿਆ

ਨਾਭਾ, 14 ਦਸੰਬਰ (ਕਰਮਜੀਤ ਸੋਮਲ, ਸਿਕੰਦਰ)- ਸ੍ਰੀ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾ ਦੀ ਯਾਦ ਅਤੇ ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਨੇੜਲੇ ਪਿੰਡ ਰੋਹਟਾ ਦੇ ਇਤਿਹਾਸਕ ਗੁਰੂਦੁਆਰਾ ਸਾਹਿਬ ਪਾਤਸ਼ਾਹੀ ਨੌਵੀ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੱਢਿਆ ਗਿਆ। ਇਹ ਨਗਰ ਕੀਰਤਨ ਇਲਾਕੇ ਦੇ ਪਿੰਡਾਂ ਵਿੱਚ ਦੀ ਹੁੰਦਾ ਹੋਇਆ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਨੂੰ ਰਵਾਨਾ ਕਰਨ ਸਮੇਂ ਸੰਤ ਬਾਬਾ ਰਣਜੀਤ ਸਿੰਘ ਜੀ ਮੋਹਾਲੀ ਵਾਲੇ, ਸੰਤ ਬਾਬਾ ਰਣਜੀਤ ਸਿੰਘ ਢੀਂਗੀ ਵਾਲੇ, ਬਾਬਾ ਸੁਖਦੇਵ ਸਿੰਘ ਹਜੂਰ ਸਾਹਿਬ ਵਾਲੇ, ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖਿਆ ਸਕੱਤਰ ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੋਹੜਾ ਹਲਕਾ ਮੁਖੀ ਪਟਿਆਲਾ ਦਿਹਾਤੀ, ਸਤਵੀਰ ਸਿੰਘ ਖੱਟੜਾ ਕਥਾਵਾਚਕ, ਗਿਆਨੀ ਰਜਿੰਦਰਪਾਲ ਸਿੰਘ, ਤੇਜਿੰਦਰ ਸਿੰਘ ਤੇਜੀ ਰੋਹਟਾ, ਮਨੇਜਰ ਹਰਮਿੰਦਰ ਸਿੰਘ, ਰਣਜੀਤ ਸਿੰਘ ਢੀਂਡਸਾਂ, ਭਗਵੰਤ ਸਿੰਘ ਰਾਮਗੜ੍ਹੀਆਂ, ਦਰਸ਼ਨ ਸਿੰਘ ਖਹਿਰਾਂ ਅਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਹਾਜ਼ਰ ਸੀ। ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੋਹੜਾ ਨੇ ਇਸ ਨਗਰ ਕੀਰਤਨ ਵਿੱਚ ਦਿੱਤੇ ਸਹਿਯੋਗ ਲਈ ਇਲਾਕੇ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ।

Send this to a friend