May 24, 2026 2:18 pm

ਜਥੇਦਾਰ ਅਜੀਤ ਸਿੰਘ ਕੋਹਾੜ ਨੇ ਸੁਨੀਤਾ ਬਾਂਸਲ ਲਈ ਮੰਗੀਆ ਵੋਟਾਂ

ਸ਼ਾਹਕੋਟ, 14 ਦਸੰਬਰ (ਸੁਰਿੰਦਰ ਸਿੰਘ ਖਾਲਸਾ)- ‘‘ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦਾ ਹਰ ਪੱਖੋ ਵਿਕਾਸ ਕੀਤਾ ਹੈ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਸ਼ਹਿਰ ਵਾਸੀ ਸਰਬਪੱਖੀ ਵਿਕਾਸ ਨੂੰ ਦੇਖਦੇ ਹੋਏ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਜਿਤਾਉਣਗੇ ’’ ਉਕਤ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਵਾਰਡ ਨੰਬਰ 09 ਵਿਚ ਭਾਜਪਾ ਦੇ ਉਮੀਦਵਾਰ ਸੁਨੀਤਾ ਬਾਂਸਲ ਦੇ ਹੱਕ ਵਿਚ ਵੋਟਾਂ ਮੰਗ ਰਹੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਅਜੀਤ ਸਿੰਘ ਕੋਹਾੜ ਨੇ ਕੀਤਾ। ਉਨ੍ਹਾਂ ਵੋਟਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼ਾਹਕੋਟ ਸ਼ਹਿਰ ਦਾ ਜਿੰਨਾ ਵੀ ਵਿਕਾਸ ਅਕਾਲੀ-ਭਾਜਪਾ ਸਰਕਾਰ ਦੌਰਾਨ ਹੋਇਆ ਹੈ ਉਨਾ ਵਿਕਾਸ ਕਾਂਗਰਸ ਪਾਰਟੀ ਨੇ ਨਹੀ ਕਰਵਾਇਆ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਸੀਵਰੇਜ ਪਲਾਂਟ,ਤਹਿਸੀਸ ਕੰਪਲੈਕਸ ਅਤੇ ਸ਼ਹਿਰ ਦੀਆਂ ਗਲੀਆਂ-ਨਾਲੀਆਂ ਤੋ ਬਿਨ੍ਹਾਂ ਹੋਰ ਵੱਡੇ ਪ੍ਰਜੋਕਟਾਂ ਦਾ ਕਾਰਜ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋ ਰਿਕਾਰਡਤੋੜ ਵਿਕਾਸ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਵਿਕਾਸ ਦੇ ਨਾਂਅ ਉੱਪਰ ਘਰ-ਘਰ ਜਾ ਕੇ ਵੋਟਾਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਾਹਕੋਟ ਨਗਰ ਪੰਚਾਇਤ ਦੀਆਂ ਚੋਣਾਂ ਅੰਦਰ 13 ਵਾਰਡਾਂ ਵਿਚੋ ਅਕਾਲੀ-ਭਾਜਪਾ ਦੇ ਉਮੀਦਵਾਰ ਵੱਡੇ ਫਰਕ ਨਾਲ ਜਿੱਤ ਹਾਸਲ ਕਰਨਗੇ। ਇਸ ਮੌਕੇ ਕਪਿਲ ਬਾਂਸਲ, ਹਰਜੀਤ ਸਿੰਘ, ਹਰਜਿੰਦਰ ਸਿੰਘ, ਤੇਜਾ ਸਿੰਘ, ਗੁਰਪ੍ਰੀਤ ਸਿੰਘ ਬੱਠਲਾ, ਸਰੂਪ ਸਿੰਘ ਅਤੇ ਅਮਰੀਕ ਸਿੰਘ ਦੇਵਗੁਣ ਆਦਿ ਹਾਜ਼ਰ ਸਨ।

Send this to a friend