June 26, 2026 8:12 pm

ਭ੍ਰਿਸ਼ਟਾਚਾਰ ਵਿਰੁੱਧ ਰਾਹੁਲ ਦੀ ਆਵਾਜ਼ ਨੂੰ ਮੁੱਖ ਚੋਣ ਮੁ¤ਦਾ ਬਣਾਏਗੀ ਕਾਂਗਰਸ

rg ਨਵੀਂ ਦਿੱਲੀ, 15 ਜਨਵਰੀ (ਪੀ.ਟੀ.)-ਭ੍ਰਿਸ਼ਟਾਚਾਰ ਵਿਰੁੱਧ ਰਾਹੁਲ ਗਾਂਧੀ ਦੀ ਸੋਚ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਕਾਂਗਰਸ ਵੱਲੋਂ ਚੋਣ ਪ੍ਰਚਾਰ ਦਾ ਮੁੱਖ ਮੁੱਦਾ ਬਣਾਇਆ ਜਾ ਸਕਦਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪਾਰਟੀ ਦੇ ਸੰਚਾਰ ਵਿਭਾਗ ਦੇ ਪ੍ਰਧਾਨ ਅਜੈ ਮਾਕਨ ਨੇ ਕਿਹਾ ਕਿ ਰਾਹੁਲ ਗਾਂਧੀ ਭ੍ਰਿਸ਼ਟਾਚਾਰ ਦੇ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਸੱਤਾਧਾਰੀ ਸਰਕਾਰ ਦੌਰਾਨ ਇਤਿਹਾਸਕ ਭ੍ਰਿਸ਼ਟਾਚਾਰ ਵਿਰੋਧੀ ਬਿੱਲ ਪਾਸ ਹੋਏ ਹਨ ਅਤੇ ਸਾਡਾ ਭ੍ਰਿਸ਼ਟਾਚਾਰ ਵਿਰੁੱਧ ਲੜਨ ਦਾ ਟ੍ਰੈਕ ਰਿਕਾਰਡ ਰਿਹਾ ਹੈ। ਮਾਕਨ ਨੇ ਰਾਹੁਲ ਨੂੰ ਭ੍ਰਿਸ਼ਟਾਚਾਰ ਵਿਰੁੱਧ ਅਵਾਜ਼ ਉਠਾਉਣ ਵਾਲੇ ਨੇਤਾ ਦੇ ਤੌਰ ’ਤੇ ਪੇਸ਼ ਕਰਦੇ ਹੋਏ ਨਾਅਰੇ ਅਤੇ ਪੋਸਟਰ ਆਨ ਲਾਈਨ ਜਾਰੀ ਕੀਤੇ ਅਤੇ ਇਨ੍ਹਾਂ ਨਾਅਰਿਆਂ ’ਚ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਅਤੇ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਵਿਚਕਾਰ ਤੁਲਨਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

Send this to a friend