ਨਵੀਂ ਦਿੱਲੀ, 18 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਕਾਂਗਰਸ ਦੇ ਨਵੇਂ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਨੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਰੁਝਾਨਾਂ ’ਤੇ ਸੋਮਵਾਰ ਨੂੰ ਕਿਹਾ ਕਿ ਉਹ ਇਸ ਤੋਂ ਨਿਰਾਸ਼ ਨਹੀਂ ਹਨ।ਉਨ੍ਹਾਂ ਨੇ ਜਨਤਾ ਦੇ ਨਿਰਣੇ ਨੂੰ ਸਵਿਕਾਰ ਕੀਤਾ ਹੈ ਅਤੇ ਨਵੀਂ ਸਰਕਾਰਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਵੱਲੋਂ ਪਿਆਰ ਲਈ ਤਹਿ ਦਿਲੋਂ ਧੰਨਵਾਦੀ ਹਨ।