May 2, 2026 3:25 pm

ਵਿੱਤ ਮੰਤਰੀ ਢੀਂਡਸਾ ਵੱਲੋਂ ਰਾਜ ਪੱਧਰੀ ਬੈਂਕਰ ਕਮੇਟੀ ਦਫਤਰ ਦਾ ਉਦਘਾਟਨ

parminder ਚੰਡੀਗੜ੍ਹ, 16 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਦੇ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸਥਾਨਕ ਸੈਕਟਰ 17 ਵਿਖੇ ਰਾਜ ਪੱਧਰੀ ਬੈਂਕਰ ਕਮੇਟੀ ਦੇ ਦਫਤਰ ਦਾ ਅੱਜ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਨੈਸ਼ਨਲ ਬੈਂਕ ਦੇ ਫੀਲਡ ਜਨਰਲ ਮੈਨੇਜਰ ਅਤੇ ਰਾਜ ਪੱਧਰੀ ਬੈਂਕਰ ਕਮੇਟੀ ਦੇ ਕਨਵੀਨਰ ਸ੍ਰੀ ਹਰਪਾਲ ਸਿੰਘ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਇਸ ਨਵੇਂ ਦਫਤਰ ਦੇ ਉਦਘਾਟਨ ਪਿੱਛੇ ਮੁੱਖ ਮਨੋਰਥ ਸੂਬਾ ਸਰਕਾਰ ਦੇ ਅਧਿਕਾਰੀਆਂ ਨਾਲ ਬੇਹਤਰ ਤਾਲਮੇਲ ਅਤੇ ਸਰਕਾਰੀ ਕੰਮਕਾਜ ਵਧੀਆ ਢੰਗ ਨਾਲ ਨੇਪਰੇ ਚਾੜ੍ਹਨਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਨੈਸ਼ਨਲ ਬੈਂਕ ਵੱਲੋਂ ਇਨ-ਹਾਊਸ ਆਨ ਲਾਈਨ ਪ੍ਰਾਪਰਟੀ ਟੈਕਸ ਇਕੱਠਾ ਕਰਨ ਦੇ ਮੋਡਿਊਲ ਨੂੰ ਮੋਹਾਲੀ ਵਿਖੇ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ ਅਤੇ ਇਸ ਸਬੰਧ ਵਿਚ ਜਨਤਾ ਦੇ ਪ੍ਰਤੀਕਰਮ ਦੀ ਉਡੀਕ ਹੈ ਜਿਸ ਪਿੱਛੋਂ ਇਸ ਨੂੰ ਸੂਬੇ ਦੇ ਹੋਰਨਾਂ ਸ਼ਹਿਰਾਂ ਅਤੇ ਕਸਬਿਆਂ ‘ਚ ਪ੍ਰਾਪਰਟੀ ਟੈਕਸ ਇਕੱਠਾ ਕਰਨ ਲਈ ਲਾਗੂ ਕੀਤਾ ਜਾਵੇਗਾ।

Send this to a friend