May 21, 2026 5:02 pm

ਗੁਜਰਾਤ ਤੇ ਹਿਮਾਚਲ ਜਿੱਤਣ ਦੇ ਬਾਵਜੂਦ ਭਾਜਪਾ ਲਈ 2019 ਦੀ ਰਾਹ ਮੁਸ਼ਕਿਲ

ਨਵੀਂ ਦਿੱਲੀ- ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰ ਬਣਾਉਣ ਵਿੱਚ ਕਾਮਯਾਬ ਭਾਰਤੀ ਜਨਤਾ ਪਾਰਟੀ ਲਈ 2019 ਦੀ ਰਾਹ ਆਸਾਨ ਨਹੀਂ ਹੈ। 2019 ਦੀਆਂ ਲੋਕ ਸਭਾ ਚੋਣਾਂ ਲਈ ਹੁਣੇ ਤੋਂ ਤਿਆਰੀ ਸ਼ੁਰੂ ਹੋ ਗਈ ਹੈ। ਗੁਜਰਾਤ ਵਿੱਚ ਭਾਜਪਾ 99 ਸੀਟਾਂ ਜਿੱਤ ਕੇ 6ਵੀਂ ਵਾਰ ਸਰਕਾਰ ਬਣਾਉਣ ਜਾ ਰਹੀ ਹੈ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿੱਚ 44 ਸੀਟਾਂ ਜਿੱਤ ਕੇ ਭਾਜਪਾ ਦੀ ਸਰਕਾਰ ਬਣ ਰਹੀ ਹੈ। ਦੋਵੇਂ ਪ੍ਰਦੇਸ਼ਾਂ ਦੀ ਚੋਣ ਵਿੱਚ ਕਾਂਗਰਸ ਨੇ ਭਾਜਪਾ ਨੂੰ ਕਰਾਰੀ ਟੱਕਰ ਦਿੱਤੀ ਹੈ। ਗੁਜਰਾਤ ਵਿੱਚ ਕਾਂਗਰਸ ਦੀ ਪ੍ਰਾਪਤੀ ਨੇ ਸਿਆਸੀ ਹਲਕਿਆਂ ਨੂੰ ਹੈਰਾਨ ਕਰ ਦਿੱਤਾ ਹੈ। ਇਹ ਨਤੀਜੇ ਕਾਂਗਰਸ ਦੇ ਨਵੇਂ ਕੌਮੀ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਦੀ ਸਿਆਸੀ ਅਗਵਾਈ ਲਈ ਉਤਸ਼ਾਹ ਕਰਨ ਵਾਲੇ ਹਨ। ਗੁਜਰਾਤ ਵਿੱਚ ਭਾਜਪਾ ਨੂੰ 49.1 ਫੀਸਦੀ ਅਤੇ ਕਾਂਗਰਸ ਨੂੰ 41.4 ਫੀਸਦੀ ਵੋਟਾਂ ਮਿਲੀਆਂ ਹਨ।

Send this to a friend