ਚੰਡੀਗੜ੍ਹ, 20 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿਜੀਲੈਸ ਬਿਊਰੋ ਨੇ ਅੱਜ ਸਹਾਇਕ ਖੇਤਰੀ ਟਰਾਂਸਪੋਰਟ ਅਥਾਰਟੀ (ਏ.ਆਰ.ਟੀ.ਏ) ਦਫਤਰ ਹੁਸ਼ਿਆਰਪੁਰ ਵਿਖੇ ਤਾਇਨਾਤ ਸਕੱਤਰ ਪਿਆਰਾ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਦੇਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਜਿਸ ਦੌਰਾਨ ਵਿਸ਼ੇਸ਼ ਅਦਾਲਤ ਨੇ ਉਸ ਨੂੰ ਅਗਲੇਰੀ ਜਾਂਚ ਲਈ ਪੰਜ ਦਿਨ ਲਈ ਵਿਜੀਲੈਂਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਿੱਤੀ।