
ਚੰਡੀਗੜ•, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸੰਤ ਸਿਪਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਜੋ ਕਿ ਉਸ ਸਮੇਂ ਦੇ ਮੁਗ਼ਲ ਸ਼ਾਸਕਾਂ ਦੇ ਅੱਤਿਆਚਾਰ, ਜਬਰ ਅਤੇ ਅਨਿਆਂ ਵਿਰੁੱਧ ਲੜਾਈ ਦੇ ਲਈ ਸਿੱਖਾਂ ਵਿਚ ਚੜ•ਦੀਕਲਾ ਦੀ ਭਾਵਨਾ ਪੈਦਾ ਕਰਨ ਦੇ ਵਾਸਤੇ ਅਤੇ ਉਨ ਦੀ ਮਹਾਨ ਫਿਲਾਸਫੀ ਦਾ ਚਿੰਨ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਅਤੇ ਦਰਸ਼ਨ ਸਮੁੱਚੇ ਦੇਸ਼ ਨੂੰ ਇਕਮੁਠ ਕਰਨ ਵਾਲੀ ਸ਼ਕਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਾਂਤੀ, ਮਾਨਵਤਾਵਾਦ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਅੱਜ ਵੀ ਵਿਸ਼ਵਵਿਆਪੀ ਸੰਦਰਭ ਵਿਚ ਅਥਾਹ ਤਰਕਸੰਗਤ ਹੈ।
ਉਨ•ਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਰਾਬਰੀ, ਆਜ਼ਾਦੀ, ਨਿਆਂ ਆਦਿ ਦੇ ਵਿਖਾਏ ਮਾਰਗ ਉੱਤੇ ਚਲਣ ਅਤੇ ਮਾਨਵੀ ਕਦਰਾਂ-ਕੀਮਤਾਂ ਅਤੇ ਮਰਿਆਦਾ ਨੂੰ ਅਪਣਾਉਣ ਦੀ ਲੋਕਾਂ ਨੂੰ ਅਪੀਲ ਕੀਤੀ ਹੈ।