May 18, 2026 9:17 pm

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਨਥਾਣਾ ਵਿਖੇ ਨਗਰ ਕੀਰਤਨ ਸਜਾਇਆ

ਨਥਾਣਾ, 25 ਦਸੰਬਰ (ਇੰਦਰਜੀਤ, ਚਰਨਜੀਤ ਨਥਾਣਾ)-ਸਥਾਨਕ ਕਸਬੇ ਨਥਾਣਾ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਵੱਲੋਂ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਦਸਵੇਂ ਪਾਤਸਾਹ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ਪੁਰਬ ਦੇ ਸਬੰਧ ਵਿਚ ਹਰ ਸਾਲ ਦੀ ਤਰ੍ਹਾਂ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਤੋਂ ਸਵੇਰੇ ਆਰੰਭ ਹੋਇਆ ਜਿਸ ਦੋਰਾਨ ਸੰਗਤਾਂ ਨੇ ਟਰੈਕਟਰ ਟਰਾਲੀਆਂ ਅਤੇ ਹੋਰ ਗਡੀਆ ’ਚ ਸਵਾਰ ਹੋ ਕੇ ਅਤੇ ਪੈਦਲ ਚਲ ਕੇ ਨਗਰ ਕੀਰਤਨ ਵਿੱਚ ਸ਼ਾਮਿਲ ਹੋਈਆਂ।ਨਗਰ ਕੀਰਤਨ ਦੌਰਾਨ ਰਾਗੀ ਸਿੰਘਾਂ ਵਲੋ ਰਸਭਿੰਨਾ ਕੀਰਤਨ ਗਾਇਨ ਕੀਤਾ ਗਿਆ।ਇਸ ਮੌਕੇ ਢਾਡੀ ਜੱਥਿਆਂ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਇਸ ਤੋਂ ਇਲਾਵਾ ਗਤਕਾ ਪਾਰਟੀਆ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਰਸਤੇ ਵਿਚ ਥਾਂ-ਥਾਂ ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਵਿਚ ਸਾਮਿਲ ਸੰਗਤਾਂ ਲਈ ਚਾਹ ਪਕੌੜਿਆ ਤੇ ਬਿਸਕੁਟਾਂ ਦੇ ਲੰਗਰ ਲਗਾਏ ਗਏ। ਇਹ ਨਗਰ ਕੀਰਤਨ ਨਗਰ ਦੀ ਨਗਰ ਦੀ ਪ੍ਰਕਰਮਾ ਕਰਦਾ ਹੋਇਆ ਵਖ-ਵਖ ਪੜਾਵਾਂ ਤੇ ਸੰਗਤਾਂ ਨੂੰ ਦਰਸ਼ਨ ਦਿਦਾਰੇ ਬਖਸਦਾ ਹੋਇਆ ਦੇਰ ਰਾਤ ਗੁਰਦੁਆਰਾ ਪਾਤਸਾਹੀ ਛੇਵੀਂੇ ਵਿਖੇ ਸੰਪੂਰਨ ਹੋਇਆ।

Send this to a friend