ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਪੰਜਾਬ ਟਾਇਮਜ਼ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਦੀ ਸ਼ੁਰੂਆਤ ਮਾਤਾ ਗੁਜਰੀ ਕਾਲਜ ਵਿਖੇ ਹੋਈ ਜਿਸ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੇ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲਾ ਨੇ ਕੀਤਾ।ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਦਿਆਰਥੀਆਂ ਨੂੰ ਅਮੀਰ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਪ੍ਰੇਰਿਆ ਅਤੇ ਕਿਹਾ, ੂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਨੇ ਛੋਟੀ ਉਮਰੇ ਸ਼ਹਾਦਤਾਂ ਦੇ ਕੇ ਇਕ ਨਵਾਂ ਇਤਿਹਾਸ ਸਿਰਜਿਆ। ਸਾਨੂੰ ਸਿੱਖੀ ਸਿਧਾਤਾਂ ਨੂੰ ਅਪਣਾ ਕੇ ਚੰਗਾ ਨਾਗਰਿਕ ਬਣਨਾ ਚਾਹੀਦਾ ਹੈ। ਇਹ ਸਾਡੀ ਸਾਰਿਆਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੀ ਨੌਜਵਾਨ ਪੀੜੀ ਨੂੰ ਆਪਣੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਈਏੂ। ਜਥੇਦਾਰ ਹਰਪਾਲ ਸਿੰਘ ਜੱਲਾ ਨੇ ਸਾਕਾ ਸਰਹਿੰਦ ਦੇ ਇਤਿਹਾਸਕ ਪਿਛੋਕੜ ਤੋਂ ਜਾਣੂ ਕਰਾਉਂਦਿਆਂ ਕਿਹਾ, ੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਜੀ ਦੀ ਅਗਵਾਈ ਹੇਠ ਅਯੋਜਿਤ ਵਿਦਿਅਕ ਪ੍ਰਦਰਸ਼ਨੀ ਦਾ ਮੰਤਵ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਤੇ ਇਤਿਹਾਸ ਨਾਲ ਜੋੜਨਾ ਹੈ।ੂ ਉਹਨਾਂ ਕਿਹਾ, ੂ ਗੁਰੂ ਗੋਬਿੰਦ ਸਿੰਘ ਜੀ ਨੇ ਸਾਰੀ ਦੁਨੀਆ ਨੂੰ ਨਿਆਂ ਅਤੇ ਸਮਾਨਤਾ ਦਾ ਰਾਹ ਦਿਖਾਇਆ। ਇਸ ਮੌਕੇ ਉਹਨਾਂ ਡਾਇਰੈਕਟੋਰੇਟ ਆਫ ਐਜੁਕੇਸ਼ਨ ਅਤੇ ਮਾਤਾ ਗੁਜਰੀ ਕਾਲਜ ਦੇ ਨਵੇਂ ਸਾਲ ਦੇ ਕੈਲੰਡਰ, ਮਾਤਾ ਗੁਜਰੀ ਕਾਲਜ ਦੇ ਪ੍ਰੋਫੈਸਰ ਡਾ. ਜਗਜੀਵਨ ਸਿੰਘ ਦਾ ਕਿਤਾਬਚਾ ’ਅਨੰਦਪੁਰ ਸਾਹਿਬ ਤੋਂ ਸਰਹਿੰਦ ਤੱਕ’ ਤੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਅਨੰਦਪੁਰ ਸਾਹਿਬ ਦੇ ਐਫ. ਐਮ. ਰੇਡਿਓ ਦੀ ਸੀ.ਡੀ ’ਪੋਹ ਦੀਆਂ ਛੇ ਰਾਤਾਂ’ ਨੂੰ ਵੀ ਜਾਰੀ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੁਕੇਸ਼ਨ ਦੇ ਡਾਇਰੈਕਟਰ ਡਾ. ਜਤਿੰਦਰ ਸਿੰਘ ਸਿੱਧੂ ਨੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਪ੍ਰਤੀ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਮੌਕੇ ਕਾਲਜ ਵਿਖੇ ਖੂਨਦਾਨ ਕੈਂਪ ਅਤੇ ਧਾਰਮਿਕ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਸ. ਕੇਵਲ ਸਿੰਘ, ਐਡੀਸ਼ਨਲ ਸਕੱਤਰ, ਖ਼ਾਲਸਾ ਕਾਲਜ, ਪਟਿਆਲਾ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਊਭਾ, ਗੁਰੂ ਨਾਨਕ ਕਾਲਜ, ਬੁਢਲਾਡਾ ਦੇ ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ, ਡਾ. ਤਜਿੰਦਰ ਕੌਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਪ੍ਰਿੰਸੀਪਲ ਸਾਹਿਬਾਨ, ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।